ਬਰਨਾਲਾ, 02 ਮਈ (ਹਰਵਿੰਦਰ ਸਿੰਘ ਕਾਲਾ)

ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਅਧਿਆਪਕਾਂ ਵਿੱਚਕਾਰ ਵੱਖ ਵੱਖ ਥੀਮ ਅਧਾਰਿਤ ਫੌਟੋਗ੍ਰਾਫੀ ਮੁਕਾਬਲਾ ਕਰਵਾਇਆ ਗਿਆ ਜਿਸ ਵਿੱਚ ਸਕੂਲ ਦੇ ਸਮੂਹ ਅਧਿਆਪਕ ਸਹਿਬਾਨ ਵੱਲੋਂ ਬੜੇ ਉਤਸ਼ਾਹ ਨਾਲ ਭਾਗ ਲਿਆ ਗਿਆ। ਸਮੂਹ ਅਧਿਆਪਕ ਸਹਿਬਾਨ ਨੇ ਆਪਣੀ ਆਪਣੀ ਕਲਾ ਦਾ ਪ੍ਰਦਰਸ਼ਨ ਕਰਦੇ ਹੋਏ ਆਪਣੀ ਪ੍ਰਤਿਭਾ ਦਿਖਾਈ । ਇਸ ਮੁਕਾਬਲੇ ਵਿੱਚ ਆਪਣੀ ਅਨੋਖੀ ਕਲਾ ਦਾ ਪ੍ਰਦਰਸ਼ਨ ਕਰਦੇ ਹੋਏ ਕਿਰਨਾ ਸਦਿਓੜਾ ਨੇ ਪਹਿਲਾ, ਸੰਦੀਪ ਕੌਰ ਮੰਡਾਹਰ ਨੇ ਦੂਜਾ, ਸਿਮਰਨਜੀਤ ਕੌਰ ਨੇ ਤੀਜਾ ਅਤੇ ਪ੍ਰਭਜੋਤ ਕੌਰ ਤੇ ਦਵਿੰਦਰ ਕੌਰ ਨੇ ਚੌਥਾ ਸਥਾਨ ਹਾਸਿਲ ਕੀਤਾ। ਸਕੂਲ ਪ੍ਰਿੰਸੀਪਲ ਡਾ. ਸੰਦੀਪ ਕੁਮਾਰ ਲੱਠ ਜੀ ਨੇ ਸਮੂਹ ਜੇਤੂ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ । ਇਸ ਮੌਕੇ ਉਨ੍ਹਾਂ ਬੋਲਦਿਆਂ ਕਿਹਾ ਕਿ ਸਾਨੂੰ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਵਿੱਚ ਵਧ ਚੜ੍ਹ ਕੇ ਭਾਗ ਲੈਣਾ ਚਾਹੀਦਾ ਹੈ ਅਤੇ ਸਮੂਹ ਵਿਦਿਆਰਥੀਆਂ ਨੂੰ ਵੀ ਆਪਣੇ ਵਿੱਚ ਛੁਪੀ ਵਿਲੱਖਣ ਕਲਾ ਦਾ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਵਾਇਸ ਪ੍ਰਿੰਸੀਪਲ ਮੈਡਮ ਸੁਮਨ, ਸਮੂਹ ਅਧਿਆਪਕ ਸਹਿਬਾਨ ਅਤੇ ਵਿਦਿਆਰਥੀ ਹਾਜਰ ਸਨ।

Posted By SonyGoyal

Leave a Reply

Your email address will not be published. Required fields are marked *