ਬਰਨਾਲਾ, 29 ਜਨਵਰੀ ਸੋਨੀ ਗੋਇਲ
ਅਸ਼ੀਰਵਾਦ ਸਕੀਮ ਤਹਿਤ ਧੀਆਂ ਦੇ ਵਿਆਹ ਲਈ 51,000/- ਰੁਪਏ ਦੀ ਵਿੱਤੀ ਸਹਾਇਤਾ ਕਰਵਾਈ ਜਾ ਰਹੀ ਮੁਹਈਆ
ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਨੂੰ ਹੋਰ ਪਾਰਦਰਸ਼ੀ ਬਣਾਉਣ ਲਈ ਅਸ਼ੀਰਵਾਦ ਸਕੀਮ ਹੁਣ ਸਿਰਫ਼ ਸੇਵਾ ਕੇਂਦਰਾਂ ਰਾਹੀਂ ਲਾਗੂ ਹੋਵੇਗੀ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਹੁਣ ਤੋਂ ਅਸ਼ੀਰਵਾਦ ਸਕੀਮ ਹੇਠ ਲਾਭ ਲੈਣ ਲਈ ਅਰਜ਼ੀਆਂ ਸਿਰਫ਼ ਸੇਵਾ ਕੇਂਦਰਾਂ ਰਾਹੀਂ ਹੀ ਦਾਖ਼ਲ ਕੀਤੀਆਂ ਜਾ ਸਕਣਗੀਆਂ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦਾ ਮੁੱਖ ਮੰਤਵ ਸੇਵਾ ਕੇਂਦਰਾਂ ਰਾਹੀਂ ਅਰਜ਼ੀਆਂ ਲੈਣ ਨਾਲ ਭ੍ਰਿਸ਼ਟਾਚਾਰ, ਦਲਾਲੀ ਅਤੇ ਗਲਤ ਵਰਤੋਂ ’ਤੇ ਨੱਥ ਪਾਉਣੀ ਅਤੇ ਲੋਕਾਂ ਦਾ ਸਰਕਾਰੀ ਪ੍ਰਣਾਲੀ ’ਤੇ ਭਰੋਸਾ ਹੋਰ ਮਜ਼ਬੂਤ ਕਰਨਾ ਹੈ। ਜ਼ਿਲ੍ਹਾ ਭਲਾਈ ਅਫ਼ਸਰ ਬਰਨਾਲਾ ਗੁਰਿੰਦਰਜੀਤ ਸਿੰਘ ਨੇ ਦੱਸਿਆ ਕਿ ਸਕੀਮ ਹੇਠ ਅਨੁਸੂਚਿਤ ਜਾਤੀਆਂ, ਈਸਾਈ ਭਾਈਚਾਰੇ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਅਤੇ ਹਰ ਜਾਤੀ ਦੀ ਵਿਧਵਾਵਾਂ ਦੀਆਂ ਧੀਆਂ ਅਤੇ ਅਨੁਸੂਚਿਤ ਜਾਤੀ ਦੀਆਂ ਵਿਧਵਾਵਾਂ ਅਤੇ ਤਲਾਕਸ਼ੁਦਾ ਔਰਤਾਂ ਦੇ ਵਿਆਹ ਸਮੇਂ 51,000/- ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪਹਿਲਾਂ ਲਾਭਪਾਤਰੀਆਂ ਨੂੰ ਦਸਤਾਵੇਜ਼ਾਂ ਸਮੇਤ ਅਰਜ਼ੀਆਂ ਵਿਭਾਗ ਦੇ ਤਹਿਸੀਲ ਦਫ਼ਤਰਾਂ ਵਿੱਚ ਜਮ੍ਹਾਂ ਕਰਵਾਉਣੀਆਂ ਪੈਂਦੀਆਂ ਸਨ, ਜਿਸ ਕਾਰਨ ਕਾਰਵਾਈ ਵਿੱਚ ਦੇਰੀ ਅਤੇ ਤਕਨੀਕੀ ਖਾਮੀਆਂ ਆਉਂਦੀਆਂ ਸਨ। ਉਨ੍ਹਾਂ ਅੱਗੇ ਕਿਹਾ ਕਿ ਬਾਅਦ ਵਿੱਚ ਸਕੀਮ ਨੂੰ ਆਨਲਾਈਨ ਕਰਨ ਦੇ ਬਾਵਜੂਦ ਨਿੱਜੀ ਸਾਇਬਰ ਕੈਫ਼ਿਆਂ ਵੱਲੋਂ ਵੱਧ ਫੀਸ ਲੈਣ ਸੰਬੰਧੀ ਸ਼ਿਕਾਇਤਾਂ ਮਿਲਦੀਆਂ ਰਹੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਣ ਅਸ਼ੀਰਵਾਦ ਪੋਰਟਲ ਨੂੰ ਸੇਵਾ ਕੇਂਦਰਾਂ ਨਾਲ ਜੋੜ ਦਿੱਤਾ ਹੈ। ਇਸ ਨਾਲ ਲਾਭਪਾਤਰੀ ਆਪਣੇ ਨੇੜਲੇ ਸੇਵਾ ਕੇਂਦਰ ਤੋਂ ਘੱਟ ਖ਼ਰਚ ’ਤੇ ਆਸਾਨ ਅਤੇ ਪੂਰੀ ਤਰ੍ਹਾਂ ਪਾਰਦਰਸ਼ੀ ਢੰਗ ਨਾਲ ਸਕੀਮ ਦਾ ਲਾਭ ਲੈ ਸਕਣਗੇ। ਪਾਰਦਰਸ਼ਤਾ, ਸੁਵਿਧਾ ਅਤੇ ਭਰੋਸਾ ਯਕੀਨੀ ਬਣਾਉਣ ਲਈ ਅਸ਼ੀਰਵਾਦ ਆਨਲਾਈਨ ਪੋਰਟਲ ਸੇਵਾ ਕੇਂਦਰਾਂ ਨਾਲ ਜੋੜਿਆ






