ਬਰਨਾਲਾ, 2 ਜਨਵਰੀ ( ਮਨਿੰਦਰ ਸਿੰਘ )
ਡਿਪਟੀ ਕਮਿਸ਼ਨਰ ਸ਼੍ਰੀ ਟੀ ਬੈਨਿਥ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਿ ਉਹ ਆਪਣੇ ਅਤੇ ਆਪਣੇ ਬੱਚਿਆਂ ਦੇ ਆਧਾਰ ਕਾਰਡ ਸਮੇਂ-ਸਮੇਂ ’ਤੇ ਅੱਪਡੇਟ ਕਰਵਾਉਣ ਤਾਂ ਜੋ ਵੱਖ-ਵੱਖ ਸਰਕਾਰੀ ਸੇਵਾਵਾਂ ਅਤੇ ਸਕੀਮਾਂ ਦਾ ਲਾਭ ਲੈਣ ਵਿਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਆਧਾਰ ਕਾਰਡ ਅੱਪਡੇਟ ਨਾ ਹੋਣ ਦੀ ਸੂਰਤ ਵਿਚ ਨਾਗਰਿਕਾਂ ਨੂੰ ਕਈ ਸਹੂਲਤਾਂ ਤੋਂ ਵਾਂਝਾ ਰਹਿਣਾ ਪੈ ਸਕਦਾ ਹੈ। ਯੂ.ਆਈ.ਡੀ.ਏ.ਆਈ. ਦੀਆਂ ਹਦਾਇਤਾਂ ਅਨੁਸਾਰ 5 ਤੋਂ 7 ਸਾਲ ਅਤੇ 15 ਤੋਂ 17 ਸਾਲ ਦੀ ਉਮਰ ਦੇ ਬੱਚਿਆਂ ਦਾ ਆਧਾਰ ਕਾਰਡ ਬਾਇਓਮੀਟ੍ਰਿਕ ਜਿਸ ਵਿੱਚ ਫਿੰਗਰਪ੍ਰਿੰਟ, ਆਇਰਿਸ ਅਤੇ ਚਿਹਰਾ ਆਦਿ ਅੱਪਡੇਟ ਕਰਵਾਉਣਾ ਲਾਜ਼ਮੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 10 ਸਾਲ ਤੋਂ ਪੁਰਾਣੇ ਆਧਾਰ ਕਾਰਡਾਂ ਨੂੰ ਵੀ ਅੱਪਡੇਟ ਕਰਵਾਉਣਾ ਜ਼ਰੂਰੀ ਹੈ, ਜਿਸ ਵਿੱਚ ਬਾਇਓਮੀਟ੍ਰਿਕ ਦੇ ਨਾਲ-ਨਾਲ ਪਤੇ ਦਾ ਸਬੂਤ ਵੀ ਅੱਪਡੇਟ ਕੀਤਾ ਜਾ ਸਕਦਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਮੋਬਾਈਲ ਨੰਬਰ ਅਤੇ ਦਸਤਾਵੇਜ਼ਾਂ ਨੂੰ ਆਧਾਰ ਨਾਲ ਅੱਪਡੇਟ ਰੱਖਣ ਤਾਂ ਜੋ ਡੀਬੀਟੀ ਸਮੇਤ ਹੋਰ ਸਰਕਾਰੀ ਸਹੂਲਤਾਂ ਦਾ ਨਿਰਵਿਘਨ ਲਾਭ ਮਿਲ ਸਕੇ। ਦਸਤਾਵੇਜ਼ ਅੱਪਡੇਟ ਕਰਨ ਦੀ ਇਹ ਸੁਵਿਧਾ ਮਾਈ ਆਧਾਰ ਪੋਰਟਲ (https://myaadhar.in/) ਰਾਹੀਂ ਆਨਲਾਈਨ ਜਾਂ ਆਧਾਰ ਨਾਮਾਂਕਨ ਕੇਂਦਰ ‘ਤੇ ਉਪਲਬਧ ਹੈ।
Posted By Sony Goyal







Spending some time on 76kbet, and it’s growing on me. Nothing fancy, but gets the job done! See what you think: 76kbet
BDbee999 is a good all-around casino platform if you are looking for both slots and sports betting. I am impressed by the selection and the user interface. Dive into the action at bdbee999.
BDBB444, huh? Catchy name! Gave it a shot and gotta say, the site is pretty clean. Nice selection of slots and table games, too. Check it out and see if it’s your lucky number: bdbb444
VNKuVip, folks! Check out what the site has to offer: vnkuvip