ਸੋਨੀ ਗੋਇਲ ਹੱਕ ਸੱਚ ਦੀ ਬਾਣੀ
ਕੇਂਦਰ ਦੀ ਮੋਦੀ ਸਰਕਾਰ ’ਤੇ ਵਰ੍ਹਦਿਆਂ ਤਿੱਖੇ ਨਿਸ਼ਾਨੇ ਸਾਧੇ ਗਏ
ਬਠਿੰਡਾ, 03 ਮਈ 2026 ਆਮ ਆਦਮੀ ਪਾਰਟੀ ਦੀ ਟਰੇਡ ਵਿੰਗ ਵਲੋਂ ਅੱਜ ਬਠਿੰਡਾ ਦੇ ਫਾਇਰ ਬ੍ਰਿਗੇਡ ਚੌਂਕ ਮੋਦੀ ਸਰਕਾਰ ਵੱਲੋਂ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਕੀਤੇ ਬੇਹਿਸਾਬ ਵਾਧੇ ਦੇ ਵਿਰੋਧ ਵਿੱਚ ਧਰਨਾ ਪ੍ਰਦਰਸ਼ਨ ਕਰਦਿਆਂ ਭਾਜਪਾ ’ਤੇ ਤਿੱਖੇ ਨਿਸ਼ਾਨੇ ਸਾਧੇ ਗਏ।
ਇਸ ਮੌਕੇ ਟਰੇਡ ਵਿੰਗ ਦੇ ਚੇਅਰਮੈਨ ਸ੍ਰੀ ਅਨੀਲ ਠਾਕੁਰ ਜੀ, ਸਟੇਟ ਸੈਕਟਰੀ ਡਾ. ਤਰਸੇਮ ਗਰਗ ਜੀ, ਮਿਡੀਅਮ ਇੰਡਸਟਰੀ ਤੋਂ ਚੇਅਰਮੈਨ ਸ੍ਰੀ ਨੀਲ ਗਰਗ ਜੀ, ਲੋਕ ਸਭਾ ਇੰਚਾਰਜ ਸ੍ਰੀ ਨਵਦੀਪ ਸਿੰਘ ਜੀੜਾ ਜੀ, ਚੇਅਰਮੈਨ ਸ੍ਰੀ ਰਾਕੇਸ਼ ਪੁਰੀ ਜੀ, ਚੇਅਰਮੈਨ ਸ੍ਰੀ ਗੁਰਜੰਟ ਸਿੱਬੀਆ ਜੀ, ਬਠਿੰਡਾ ਅਰਬਨ ਤੋਂ ਸ੍ਰੀ ਰਾਕੇਸ਼ ਗੁਪਤਾ ਜੀ, ਬਠਿੰਡਾ ਦੇਹਾਤੀ ਤੋਂ ਸ੍ਰੀ ਨਰੇਸ਼ ਗੋਇਲ ਜੀ, ਬੁੱਚੋ ਮੰਡੀ ਤੋਂ ਸ੍ਰੀ ਦਰਸ਼ਨ ਕੁਮਾਰ ਜੀ, ਰਾਮਪੁਰਾ ਫੂਲ ਤੋਂ ਸ੍ਰੀ ਵਿਕਰਮਜੀਤ ਸਿੰਘਲਾ ਜੀ, ਮੌੜ ਮੰਡੀ ਤੋਂ ਸ੍ਰੀ ਰੋਹਿਤ ਜੀ ਅਤੇ ਸ੍ਰੀ ਹਰਮੰਦਰ ਸਿੰਘ ਜੀ ਅਤੇ ਚੇਅਰਮੈਨ ਸੁਰਿੰਦਰ ਬਿੱਟੂ ਜੀ ਹਾਜ਼ਰ ਰਹੇ।
ਦੇ ਨਾਲ ਨਾਲ ਹੋਰ ਸਾਰੇ ਵਿੰਗਾਂ ਦੇ ਪ੍ਰਧਾਨ ਅਤੇ ਵਲੰਟੀਅਰ ਵੀ ਮੌਜੂਦ ਰਹੇ।
ਉਨ੍ਹਾਂ ਇੱਕ ਸੁਰ ਵਿੱਚ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਆਮ ਆਦਮੀ ਲਈ ਲਾਚਾਰ ਅਤੇ ਰਸੋਈ ਲਈ ਗੁਨਾਹਗਾਰ ਸਿੱਧ ਹੋਈ ਹੈ।
ਕਾਬਿਲੇਗੌਰ ਹੈ ਕਿ ਵਪਾਰਕ ਐੱਲ ਪੀ ਜੀ ਸਿਲੰਡਰ ਹੁਣ 993 ਰੁਪਏ ਮਹਿੰਗਾ ਹੋ ਗਿਆ ਹੈ।
ਪੱਛਮੀ ਏਸ਼ੀਆ ਸੰਕਟ ਕਰ ਕੇ ਆਲਮੀ ਪੱਧਰ ਉੱਤੇ ਊਰਜਾ ਕੀਮਤਾਂ ਵਿੱਚ ਉਛਾਲ ਨਾਲ ਇਹ ਹੁਣ ਤੱਕ ਦਾ ਸਭ ਤੋਂ ਵੱਡਾ ਤੇ ਲਗਾਤਾਰ ਤੀਜਾ ਮਾਸਿਕ ਵਾਧਾ ਹੈ।
19 ਕਿਲੋ ਵਜ਼ਨੀ ਵਪਾਰਕ ਐੱਲ ਪੀ ਜੀ ਸਿਲੰਡਰ ਆਮ ਕਰ ਕੇ ਹੋਟਲਾਂ ਤੇ ਰੈਸਟੋਰੈਂਟਾਂ ’ਚ ਵਰਤਿਆ ਜਾਂਦਾ ਹੈ।
ਇਸ ਤੋਂ ਪਹਿਲਾਂ ਕੀਮਤਾਂ ਵਿੱਚ ਪਹਿਲੀ ਅਪਰੈਲ ਨੂੰ 195.50 ਰੁਪਏ ਪ੍ਰਤੀ ਸਿਲੰਡਰ ਤੇ ਪਹਿਲੀ ਮਾਰਚ ਨੂੰ 114.5 ਰੁਪਏ ਪ੍ਰਤੀ ਸਿਲੰਡਰ ਦਾ ਵਾਧਾ ਹੋਇਆ ਸੀ।
ਇਨ੍ਹਾਂ ਤਿੰਨ ਵਾਧਿਆਂ ਨਾਲ ਕੁੱਲ ਮਿਲਾ ਕੇ ਕਮਰਸ਼ੀਅਲ ਐੱਲ ਪੀ ਜੀ ਦੀਆਂ ਦਰਾਂ ’ਚ 1303 ਰੁਪਏ ਦਾ ਇਜ਼ਾਫ਼ਾ ਹੋਇਆ ਹੈ।
ਉਂਜ ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਕੋਈ ਫੇਰਬਦਲ ਨਹੀਂ ਕੀਤਾ ਗਿਆ।
ਸੱਤ ਮਾਰਚ ਨੂੰ 14.2 ਕਿਲੋ ਵਜ਼ਨੀ ਸਿਲੰਡਰ ਦੀਆਂ ਦਰਾਂ ’ਚ 60 ਰੁਪਏ ਦਾ ਵਾਧਾ ਹੋਇਆ ਸੀ।
ਦਿੱਲੀ ਵਿੱਚ ਘਰੇਲੂ ਐੱਲ ਪੀ ਜੀ ਸਿਲੰਡਰ 913 ਰੁਪਏ ਨੂੰ ਪੈਂਦਾ ਹੈ। ਸਰਕਾਰੀ ਮਾਲਕੀ ਵਾਲੀਆਂ ਤੇਲ ਕੰਪਨੀਆਂ ਇੰਡੀਅਨ ਆਇਲ ਕਾਰਪੋਰੇਸ਼ਨ (ਆਈ ਓ ਸੀ), ਭਾਰਤ ਪੈਟਰੋਲੀਅਮ ਤੇ ਹਿੰਦੁਸਤਾਨ ਪੈਟਰੋਲੀਅਮ ਹਰੇਕ ਮਹੀਨੇ ਦੀ ਪਹਿਲੀ ਤਰੀਕ ਨੂੰ ਕੌਮਾਂਤਰੀ ਬੈਂਚਮਾਰਕ ਤੇ ਐਕਸਚੇਂਜ ਦਰਾਂ ਦੇ ਆਧਾਰ ਉੱਤੇ ਏ ਟੀ ਐੱਫ ਤੇ ਐੱਲ ਪੀ ਜੀ ਕੀਮਤਾਂ ’ਤੇ ਨਜ਼ਰਸਾਨੀ ਕਰਦੀਆਂ ਹਨ।
ਪੱਛਮੀ ਏਸ਼ੀਆ ਜੰਗ ਕਰ ਕੇ ਊਰਜਾ ਸਪਲਾਈ ਚੇਨਾਂ ਵਿੱਚ ਅੜਿੱਕੇ ਆਉਣ ਕਾਰਨ ਆਲਮੀ ਪੱਧਰ ’ਤੇ ਤੇਲ ਕੀਮਤਾਂ ਕਰੀਬ 50 ਫ਼ੀਸਦ ਸ਼ੂਟ ਵਟ ਗਈਆਂ ਹਨ।
‘ਆਪ’ ਆਗੂਆਂ ਨੇ ਭਾਰਤੀ ਜਨਤਾ ਪਾਰਟੀ ਨੇ ਘੇਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੂੰ ਚੋਣਾਂ ਮੌਕੇ ਹੀ ਆਮ ਭਾਰਤੀਆਂ ਨੂੰ ਦਰਪੇਸ਼ ਦੁੱਖ ਤਕਲੀਫ਼ਾਂ ਦੀ ਫ਼ਿਕਰ ਹੁੰਦੀ ਹੈ ਤੇ ਮਗਰੋਂ ਉਨ੍ਹਾਂ ਨੂੰ ਆਪਣੇ ਹਾਲ ਉੱਤੇ ਛੱਡ ਦਿੱਤਾ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਇਰਾਨ ਜੰਗ ਲੱਗੇ ਨੂੰ ਤਿੰਨ ਮਹੀਨੇ ਹੋ ਚੁੱਕੇ ਹਨ ਅਤੇ ਸਰਕਾਰ ਨੂੰ ਵਿੱਤੀ ਬੋਝ ਆਮ ਲੋਕਾਂ ਉੱਤੇ ਪਾਉਣ ਦੀ ਥਾਂ ਉਨ੍ਹਾਂ ਨੂੰ ਬਚਾਉਣ ਲਈ ਕੋਈ ਠੋਸ ਯੋਜਨਾ ਤਿਆਰ ਕਰਨੀ ਚਾਹੀਦੀ ਸੀ ਜਦਕਿ ਕਿ ਸਿਲੰਡਰਾਂ ਦੀ ਕੀਮਤ ਵਿੱਚ ਭਾਰੀ ਇਜਾਫਾ ਕਰਕੇ ਲੋਕਾਂ ਦੀ ਹੋਰ ਕਮਰ ਤੋੜ ਦਿੱਤੀ ਹੈ।







Mình thấy bài viết này chia sẻ khá thực tế về slot365 . TONY05-29