ਸੋਨੀ ਗੋਇਲ ਹੱਕ ਸੱਚ ਦੀ ਬਾਣੀ


ਸਕੂਲ ਵਿੱਚ ਨਵੀਂ ਬਣੀ ਆਧੁਨਿਕ ਕੰਪਿਊਟਰ ਲੈਬ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 30 ਅਪ੍ਰੈਲ  ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਸਕੂਲ ਆਫ਼ ਐਮੀਨੈਂਸ ਜੰਡਿਆਲਾ ਗੁਰੂ ਵਿਖੇ ਨਵੀਨਤਾ ਅਤੇ ਉਦਮਤਾ ਨੂੰ ਸਮਰਪਿਤ ਕਰਵਾਏ ਗਏ ਇੱਕ ਵਿਸ਼ੇਸ਼ ਅਤੇ ਪ੍ਰੇਰਣਾਦਾਇਕ ਸਮਾਗਮ ਵਿੱਚ ਸ਼ਿਰਕਤ ਕੀਤੀ ਗਈ।

ਇਸ ਮੌਕੇ ਉਨ੍ਹਾਂ ਵੱਲੋਂ ਬਿਜ਼ਨਸ ਬਲਾਸਟਰ ਪ੍ਰੋਜੈਕਟ ਦਾ ਨਿਰੀਖਣ ਕਰਨ ਦੇ ਨਾਲ ਸਕੂਲ ਵਿੱਚ ਬਣੀ ਆਧੁਨਿਕ ਕੰਪਿਊਟਰ ਲੈਬ ਦਾ ਉਦਘਾਟਨ ਵੀ ਕੀਤਾ ਗਿਆ।

ਇਸ ਮੌਕੇ ਆਪਣੇ ਸੰਬੋਧਨ ਦੌਰਾਨ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨ ਪੀੜ੍ਹੀ ਨੂੰ ਸਿੱਖਿਆ ਦੇ ਨਾਲ-ਨਾਲ ਰੋਜ਼ਗਾਰ-ਕੇਂਦਰਿਤ ਸਵੈ ਨਿਰਭਰ ਬਣਾਉਣ ਲਈ ਵਚਨਬੱਧ ਹੈ।

ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਵੀਨਤਾ, ਸਿਰਜਨਾਤਮਕ ਸੋਚ ਅਤੇ ਉੱਦਮਤਾ ਵੱਲ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਅੱਜ ਦੇ ਸਮੇਂ ਵਿੱਚ ਸਿਰਫ ਪੜ੍ਹਾਈ ਹੀ ਨਹੀਂ, ਸਗੋਂ ਆਪਣੇ ਵਿਚਾਰਾਂ ਨੂੰ ਅਮਲ ਵਿੱਚ ਲਿਆਉਣਾ ਵੀ ਬਹੁਤ ਜ਼ਰੂਰੀ ਹੈ।

ਇਸ ਮੌਕੇ ‘ਤੇ ਉਨ੍ਹਾਂ ਨੇ ਬਿਜਨਸ ਬਲਾਸਟਰ ਸਕੀਮ ਅਧੀਨ ਪ੍ਰਾਪਤ ਰਾਸ਼ੀ ਨੂੰ 11ਵੀਂ ਅਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਆਪਣੇ ਕਾਰੋਬਾਰੀ ਵਿਚਾਰਾਂ ਨੂੰ ਹਕੀਕਤ ਵਿੱਚ ਤਬਦੀਲ ਕਰਨ ਲਈ ਪ੍ਰੇਰਿਤ ਕੀਤਾ ਤਾਂ ਜੋ ਉਹ ਪੜ੍ਹਾਈ ਦੇ ਨਾਲ-ਨਾਲ ਆਪਣੇ ਛੋਟੇ ਉਦਮ ਸਥਾਪਿਤ ਕਰ ਸਕਣ ਅਤੇ ਆਤਮਨਿਰਭਰ ਬਣ ਸਕਣ।

ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਇਸ ਤਰ੍ਹਾਂ ਦੇ ਉਪਰਾਲੇ ਨੌਜਵਾਨਾਂ ਨੂੰ ਨਵੀਂ ਸੋਚ ਵਾਲੀਆਂ ਦਿਸ਼ਾਵਾਂ ਵਿੱਚ ਅੱਗੇ ਵਧਾਉਂਦੇ ਹਨ, ਜੋ ਕਿ ਆਤਮਨਿਰਭਰ ਪੰਜਾਬ ਦੇ ਨਿਰਮਾਣ ਵੱਲ ਇੱਕ ਮਹੱਤਵਪੂਰਨ ਕਦਮ ਹੈ।

ਉਨ੍ਹਾਂ ਨੇ ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਦੀ ਭੂਮਿਕਾ ਦੀ ਵੀ ਸਰਾਹਨਾ ਕੀਤੀ, ਜਿਨ੍ਹਾਂ ਦੀ ਮਿਹਨਤ ਨਾਲ ਵਿਦਿਆਰਥੀਆਂ ਵਿੱਚ ਨਵੀਆਂ ਸੋਚਾਂ ਨੂੰ ਜਨਮ ਮਿਲ ਰਿਹਾ ਹੈ।

ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ।

ਇਸ ਸਮਾਗਮ ਦੌਰਾਨ ਸਕੂਲ ਪ੍ਰਬੰਧਕ ਅਧਿਕਾਰੀ, ਸਕੂਲ ਸਟਾਫ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਮੌਜੂਦ ਸਨ।

2 thought on “ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸਕੂਲ ਆਫ਼ ਐਮੀਨੈਂਸ ਜੰਡਿਆਲਾ ਗੁਰੂ ਵਿਖੇ ਨਵੀਨਤਾ ਅਤੇ ਉਦਮਤਾ ਨੂੰ ਸਮਰਪਿਤ ਕਰਵਾਏ ਸਮਾਗਮ ਵਿੱਚ ਸ਼ਿਰਕਤ ਕੀਤੀ”
  1. My phone practically dances when I open this app because the games run so smoothly. It feels like having a trusted companion right in my pocket whenever I need a quick break. You deserve this kind of hassle free fun too.

Leave a Reply

Your email address will not be published. Required fields are marked *