ਬਰਨਾਲਾ,03 ਮਈ (ਸੋਨੀ ਗੋਇਲ)
ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ 10 ਮਈ 2025 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਕੌਮੀ ਲੋਕ ਅਦਾਲਤ ਵਿੱਚ ਦੋ ਧਿਰਾਂ ਦਾ ਆਪਸੀ ਰਜਾਮੰਦੀ ਨਾਲ ਝਗੜਿਆਂ ਦਾ ਨਿਪਟਾਰਾਕੀਤਾ ਜਾਂਦਾ ਹੈ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ਼ ਸਹਿਤ ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਸ੍ਰੀ ਬੀ.ਬੀ.ਐਸ. ਤੇਜੀ ਵਲੋਂ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਕੌਮੀ ਲੋਕ ਅਦਾਲਤ ਵਿੱਚ 138ਐਨ.ਆਈ.ਐਕਟ, ਬੈਂਕ ਰਿਕਵਰੀ ਕੇਸ ਲੇਬਰ ਕੇਸ ਜਗੰਲਾਤ ਵਿਭਾਗ ਦੇ ਕੇਸ ਬਿਜਲੀ, ਪਾਣੀ,ਸੀਵਰੇਜ, ਵਾਟਰ ਸਪਲਾਈ, ਹਾਉਸ ਟੈਕਸ ਆਦੀ ਸਾਰੇ ਤਰ੍ਹਾਂ ਦੇ ਕੇਸਾਂ ਦਾ ਵੀ ਨਿਪਟਾਰਾ ਆਪਸੀ ਰਜ਼ਾਮੰਦੀ ਨਾਲ ਕੀਤਾ ਜਾਂਦਾ ਹੈ।
ਉਹਨਾਂ ਕਿਹਾ ਕਿ ਮਿਤੀ 10.05.2025 ਨੂੰ ਕੌਮੀ ਲੋਕ ਅਦਾਲਤ, ਜ਼ਿਲ੍ਹਾ ਕਚਹਿਰੀਆਂ ਬਰਨਾਲਾ ਵਿਖੇ ਲਗਾਈ ਜਾਵੇਗੀ।
ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ਼, ਬਰਨਾਲਾ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ਼੍ਰੀ ਮਦਨ ਲਾਲ,
ਪੀ.ਸੀ.ਐੱਸ, ਮਾਨਯੋਗ ਸਿਵਲ ਜੱਜ (ਸੀਨੀਅਰ ਡੀਵੀਜ਼ਨ) ਸੀ.ਜੇ.ਐਮ ਕਮ ਸਕੱਤਰ, ਜ਼ਿਲ੍ਹਾ ਕਾਨੂੰਨੀ
ਸੇਵਾਵਾਂ ਅਥਾਰਟੀ, ਬਰਨਾਲਾ ਨੇ ਲੀਡ ਬੈਂਕ ਮੈਨੇਜਰ, ਇੰਸੋਰੈਸ ਕੰਪਨੀ ਦੇ ਵਕੀਲਾਂ ਨਾਲ ਕੌਮੀ ਲੋਕ ਅਦਾਲਤ ਸੰਬਧੀ ਮੀਟਿੰਗ ਕੀਤੀ।
ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਕੌਮੀ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸ ਰੱਖਣ ਲਈ ਕਿਹਾ ਗਿਆ ਤਾਂ ਜੋ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਆਪਸੀ ਰਾਜੀਨਾਮੇ ਰਾਹੀਂ ਹੋ ਸਕੇ।
ਉਨ੍ਹਾਂ ਦੱਸਿਆ ਕਿ ਜਿਹੜੇ ਮਾਮਲਿਆਂ ਦਾ ਨਿਪਟਾਰਾ ਲੋਕ ਅਦਾਲਤਾਂ ਵਿੱਚ ਹੋ ਜਾਂਦਾ ਹੈ, ਉਹਨਾਂ ਖਿਲਾਫ ਅੱਗੇ ਅਪੀਲ ਨਹੀ ਪਾਈ ਜਾ ਸਕਦੀ ਅਤੇ ਲੋਕ ਅਦਾਲਤਾਂ ਰਾਹੀਂ ਕੇਸਾਂ ਦਾ ਨਿਪਟਾਰਾ ਛੇਤੀ ਅਤੇ ਦੋਸਤਾਨਾ ਤਰੀਕੇ ਨਾਲ ਹੁੰਦਾ ਹੈ।
ਉਨ੍ਹਾਂ ਕਿਹਾ ਕਿ ਲੋਕ ਅਦਾਲਤਾਂ ਵਿੱਚ ਲਏ ਗਏ ਫੈਸਲਿਆਂ ਨੂੰ ਦਿਵਾਨੀ ਕੋਰਟ ਦੀ ਡਿਕਰੀ ਵਾਲੀ ਮਾਨਤਾ ਪ੍ਰਾਪਤ ਹੈ।
Posted By SonyGoyal







Mình đánh giá cao 188v fan vì hỗ trợ mobile rất tốt. TONY06-18