ਚੇਅਰਮੈਨ ਤੀਰਥ ਰਾਮ ਮੰਨਾਂ ਦੇ ‘ਭਰੋਸੇ’ ਨਿਕਲੇ ਖੋਖਲੇ; ਜਥੇਬੰਦੀਆਂ ਨੇ ਸਰਕਾਰ ਦੀ ‘ਲੋਕ ਮਾਰੂ’ ਨੀਤੀ ਖਿਲਾਫ਼ ਖੋਲ੍ਹਿਆ ਮੋਰਚਾ
ਵਾਅਦਾ ਖਿਲਾਫ਼ੀ ਦੀ ਹੱਦ: ਬਰਨਾਲਾ ‘ਚ ਗਰੀਬਾਂ ਦੇ ਆਸ਼ਿਆਨਿਆਂ ‘ਤੇ ਚੱਲਿਆ ਪ੍ਰਸ਼ਾਸਨ ਦਾ ਬੁਲਡੋਜ਼ਰ
ਮਨਿੰਦਰ ਸਿੰਘ, ਹੱਕ ਸੱਚ ਦੀ ਬਾਣੀ
ਬਰਨਾਲਾ ਵਿਖੇ ਇੰਪਰੂਵਮੈਂਟ ਟਰੱਸਟ ਵੱਲੋਂ ਪਿਛਲੇ ਪੰਜ-ਛੇ ਦਹਾਕਿਆਂ ਤੋਂ ਆਪਣਾ ਜੀਵਨ ਬਸਰ ਕਰ ਰਹੇ ਬੇਘਰੇ ਜੋਗੀ-ਨਾਥਾਂ ਦੀਆਂ ਕਰੀਬ 60 ਝੁੱਗੀਆਂ ‘ਤੇ ਬੁਲਡੋਜ਼ਰ ਚਲਾ ਕੇ ਉਨ੍ਹਾਂ ਨੂੰ ਉਜਾੜਨ ਦੀ ਕਾਰਵਾਈ ਨੇ ਇੱਕ ਵੱਡਾ ਵਿਵਾਦ ਖੜ੍ਹਾ ਕਰ ਦਿੱਤਾ ਹੈ, ਜਿਸ ਦੀ ਵੱਖ-ਵੱਖ ਕਿਸਾਨੀ, ਮਜ਼ਦੂਰ ਅਤੇ ਜਮਹੂਰੀ ਜਥੇਬੰਦੀਆਂ ਦੇ ਆਗੂਆਂ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਇਸ ਨੂੰ ਪੰਜਾਬ ਸਰਕਾਰ ਦੀ ਸ਼ਹਿ ‘ਤੇ ਕੀਤੀ ਗਈ ਇੱਕ ਅਣਮਨੁੱਖੀ ਕਾਰਵਾਈ ਕਰਾਰ ਦਿੱਤਾ ਹੈ। ਪ੍ਰੈਸ ਬਿਆਨ ਜਾਰੀ ਕਰਦਿਆਂ ਕਾਮਰੇਡ ਖੁਸ਼ੀਆਂ ਸਿੰਘ, ਕਾਮਰੇਡ ਲਾਭ ਸਿੰਘ ਅਕਲੀਆ, ਨਛੱਤਰ ਸਿੰਘ ਰਾਮਨਗਰ, ਗੁਰਮੇਲ ਸਿੰਘ ਅਤੇ ਹੋਰਨਾਂ ਆਗੂਆਂ ਨੇ ਦੋਸ਼ ਲਾਇਆ ਕਿ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਤੀਰਥ ਰਾਮ ਮੰਨਾਂ ਅਤੇ ਉੱਚ ਅਧਿਕਾਰੀਆਂ ਨੇ ਪਹਿਲਾਂ ਇਨ੍ਹਾਂ ਗ਼ਰੀਬ ਲੋਕਾਂ ਨੂੰ ਬਦਲਵਾਂ ਪ੍ਰਬੰਧ ਕਰਨ ਦਾ ਪੱਕਾ ਭਰੋਸਾ ਦਿੱਤਾ ਸੀ,
ਪਰ ਹੁਣ ਪ੍ਰਸ਼ਾਸਨ ਆਪਣੇ ਵਾਅਦਿਆਂ ਤੋਂ ਪੂਰੀ ਤਰ੍ਹਾਂ ਮੁੱਕਰ ਗਿਆ ਹੈ ਅਤੇ ਕੜਾਕੇ ਦੀ ਸਰਦੀ ਦੇ ਮੌਸਮ ਵਿੱਚ ਬਿਨਾਂ ਕਿਸੇ ਪੁਖ਼ਤਾ ਇੰਤਜ਼ਾਮ ਦੇ ਇਨ੍ਹਾਂ ਦੇ ਆਸ਼ਿਆਨੇ ਤਬਾਹ ਕਰ ਦਿੱਤੇ ਗਏ ਹਨ। ਆਗੂਆਂ ਨੇ ਭਗਵੰਤ ਮਾਨ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਉਠਾਉਂਦਿਆਂ ਕਿਹਾ ਕਿ ਜਿਨ੍ਹਾਂ ਲੋਕਾਂ ਦੀਆਂ ਵੋਟਾਂ ਅਤੇ ਆਧਾਰ ਕਾਰਡ ਇੱਥੋਂ ਦੇ ਪਤੇ ‘ਤੇ ਬਣੇ ਹੋਏ ਹਨ ਅਤੇ ਜਿਨ੍ਹਾਂ ਦੇ ਬੱਚੇ ਸਥਾਨਕ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਹਨ, ਉਨ੍ਹਾਂ ਨੂੰ ਇਸ ਤਰ੍ਹਾਂ ਉਜਾੜਨਾ ਸਰਵਉੱਚ ਅਦਾਲਤ ਦੇ ਹੁਕਮਾਂ ਅਤੇ ਮਨੁੱਖੀ ਅਧਿਕਾਰਾਂ ਦੀ ਸ਼ਰੇਆਮ ਉਲੰਘਣਾ ਹੈ। ਪੁਲਿਸ ਵੱਲੋਂ ਔਰਤਾਂ ਅਤੇ ਬੱਚਿਆਂ ‘ਤੇ ਕੀਤੀ ਗਈ ਕਥਿਤ ਬਦਸਲੂਕੀ ਅਤੇ ਡਾਂਗਾਂ ਦੀ ਵਰਤੋਂ ਨੂੰ ਮੰਦਭਾਗਾ ਦੱਸਦਿਆਂ ਜਥੇਬੰਦੀਆਂ ਨੇ ਮੰਗ ਕੀਤੀ ਹੈ ਕਿ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਤੁਰੰਤ ਕਾਨੂੰਨੀ ਕਾਰਵਾਈ ਕੀਤੀ ਜਾਵੇ, ਪੀੜਤ ਪਰਿਵਾਰਾਂ ਨੂੰ ਮੁੜ ਵਸੇਬੇ ਲਈ ਪਲਾਟ ਅਲਾਟ ਕੀਤੇ ਜਾਣ ਅਤੇ ਹੋਏ ਆਰਥਿਕ ਨੁਕਸਾਨ ਦੀ ਭਰਪਾਈ ਕੀਤੀ ਜਾਵੇ, ਨਾਲ ਹੀ ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਇਨ੍ਹਾਂ ਗ਼ਰੀਬਾਂ ਨੂੰ ਇਨਸਾਫ਼ ਨਾ ਮਿਲਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸਮੂਹ ਜਨਤਕ ਜਥੇਬੰਦੀਆਂ ਨੂੰ ਲਾਮਬੰਦ ਕਰਕੇ ਸਰਕਾਰ ਦੀਆਂ ਲੋਕ-ਮਾਰੂ ਨੀਤੀਆਂ ਵਿਰੁੱਧ ਇੱਕ ਤਿੱਖਾ ਅਤੇ ਵਿਸ਼ਾਲ ਸੰਘਰਸ਼ ਵਿੱਢਿਆ ਜਾਵੇਗਾ।







Yo, checked out Heist Stakes lately? Heard some good stuff. Gonna give heiststakesvn a shot this weekend, see what the hype’s about.
U888u888cool is a bit different, but I’m liking it so far! Something new to try. I’ll explore some more. Keep it up. u888u888cool
Bong88viva88 is legit! I’ve been using them for a while now, and they always pay out fast. The site’s easy to navigate too. Worth a look for sure. Get in the game: bong88viva88