ਮਹਿਲ ਕਲਾਂ, 13 ਜੂਨ ( ਮਨਿੰਦਰ ਸਿੰਘ)
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮਹਿਲ ਕਲਾਂ ਵੱਲੋਂ ਪਿੰਡ ਮਹਿਲ ਕਲਾਂ
ਵਿਖੇ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਪਿੰਡ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਡਾ. ਹਰਮਨਦੀਪ ਸਿੰਘ ਸਿੰਘ ਖੇਤੀਬਾੜੀ ਅਫ਼ਸਰ ਮਹਿਲ ਕਲਾਂ ਨੇ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਮਸ਼ੀਨਰੀ ਦਾ ਸੁਚੱਜਾ ਉਪਯੋਗ ਕਰਨ ਲਈ ਪ੍ਰੇਰਿਤ ਕੀਤਾ ਅਤੇ ਕਿਸਾਨਾਂ ਨੂੰ ਖੇਤੀਬਾੜੀ ਮਾਹਿਰਾਂ ਦੀਆਂ ਸ਼ਿਫਾਰਸ਼ਾਂ ਮੰਨਣ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਹਵਾ, ਧਰਤੀ ਅਤੇ ਪਾਣੀ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਸਭਨਾਂ ਨੂੰ ਹੰਭਲਾ ਮਾਰਨ ਦੀ ਲੋੜ ਹੈ, ਤਾਂ ਜੋ ਆਉਣ ਵਾਲੀਆਂ ਪੀੜੀਆਂ ਨੂੰ ਸ਼ੁੱਧ ਹਵਾ ਪਾਣੀ ਪ੍ਰਦਾਨ ਕੀਤਾ ਜਾ ਸਕੇ। ਇਸ ਦੌਰਾਨ ਡਾ. ਅਮਨਦੀਪ ਕੌਰ ਸਹਾਇਕ ਪ੍ਰੋਫੈਸਰ ਫਾਰਮ ਸਲਾਹਕਾਰ ਸੇਵਾ ਕੇਂਦਰ ਬਰਨਾਲਾ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਦਾ ਢੰਗ ਬਿਆਨ ਕਰਦਿਆਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨ ਕੁੱਝ ਨੁਕਤਿਆਂ ਨੂੰ ਧਿਆਨ ਵਿੱਚ ਰੱਖਣ ਜਿਵੇਂ ਕਿ ਤਰ ਵੱਤਰ ਖੇਤ, ਦਰਮਿਆਨੀਆਂ ਤੋਂ ਭਾਰੀਆਂ ਜਮੀਨਾਂ, ਸਵੇਰੇ ਜਾਂ ਸ਼ਾਮ ਵੇਲੇ ਬਿਜਾਈ ਅਤੇ ਇਸ ਵਿਧੀ ਨੂੰ ਅਪਣਾਕੇ 15 ਤੋਂ 20 ਪ੍ਰਤੀਸ਼ਤ ਪਾਣੀ ਦੀ ਬੱਚਤ ਕੀਤੀ ਜਾ ਸਕਦੀ ਹੈ। ਉਹਨਾਂ ਕਿਹਾ ਕਿ ਨਦੀਨਾਂ ਦੀ ਰੋਕਥਾਮ ਲਈ ਨਦੀਨ ਦੀ ਸਹੀ ਪਛਾਣ ਹੋਣ ਉਪਰੰਤ ਹੀ ਸ਼ਿਫਾਰਸ਼ ਕੀਤੇ ਗਏ ਨਦੀਨਾਸ਼ਕਾਂ ਦੀ ਵਰਤੋਂ ਹੀ ਕੀਤੀ ਜਾਵੇ ਅਤੇ ਨਦੀਨਾਂ ਦੀ ਰੋਕਥਾਮ ਲਈ ਬਿਜਾਈ ਤੋਂ ਤੁਰੰਤ ਬਾਅਦ ਇੱਕ ਲੀਟਰ ਪੈਂਡੀਮੈਥਾਲੀਨ ਨੂੰ 200 ਲੀਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕੀਤਾ ਜਾਵੇ। ਉਹਨਾਂ ਕਿਸਾਨਾਂ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਝੋਨੇ ਦੇ ਮੁੱਖ ਨਦੀਨ ਸਵਾਂਕ ਅਤੇ ਸਵਾਂਕੀ ਦੀ ਰੋਕਥਾਮ ਲਈ 100 ਮਿਲੀਲੀਟਰ ਨੋਮਨੀਗੋਲਡ, ਘਾਹ ਵਾਲੇ ਨਦੀਨਾਂ ਲਈ 400 ਮਿਲੀਲੀਟਰ ਰਾਈਸਸਟਾਰ, ਚੌੜੇ ਪੱਤਿਆਂ ਵਾਲੇ ਨਦੀਨਾਂ ਲਈ 8 ਗ੍ਰਾਮ ਐੱਲਮਿਕਸ ਦਵਾਈ ਨੂੰ 150 ਲੀਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕੀਤਾ ਜਾਵੇ। ਇਸ ਮੌਕੇ ਸ੍ਰੀ ਸਨਵਿੰਦਰਪਾਲ ਸਿੰਘ ਬਲਾਕ ਤਕਨੀਕੀ ਮੈਨਜ਼ਰ ਨੇ ਕਿਸਾਨਾਂ ਨੂੰ ਸਾਉਣੀ ਵਾਲੀ ਮੱਕੀ ਦੀ ਕਾਸ਼ਤ ਸਬੰਧੀ ਤੇ ਆਤਮਾ ਪ੍ਰੋਜੈਕਟ ਵਿੱਚ ਚੱਲ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣੂ ਕਰਵਾਇਆ। ਸ੍ਰੀ ਹਰਪਾਲ ਸਿੰਘ ਏ.ਐੱਸ.ਆਈ. ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਪੋਰਟਲ ਜਾਰੀ ਕੀਤਾ ਗਿਆ ਹੈ, ਇਸ ਵਿੱਚ ਕਿਸਾਨ ਆਪਣੀ ਡੀਟੇਲ ਰਜਿਸਟਰ ਕਰਨ ਅਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਖੇਤੀਬਾੜੀ ਵਿਭਾਗ ਦਾ ਸਾਥ ਦੇਣ। ਇਸ ਦੌਰਾਨ ਖੇਤੀਬਾੜੀ ਮਾਹਿਰਾਂ ਦੀ ਟੀਮ ਵਿੱਚ ਸ੍ਰੀ ਕੁਲਵੀਰ ਸਿੰਘ ਏ.ਟੀ.ਐੱਮ., ਸ੍ਰੀ ਗੁਣਤਾਰ ਸਿੰਘ ਸੇਵਾਦਾਰ, ਜਸਵੀਰ ਸਿੰਘ ਆਰ ਜੀ ਆਰ ਸੈਲ ਤੋਂ ਇਲਾਵਾ ਕਿਸਾਨ ਗੁਰਦੀਪ ਸਿੰਘ, ਦਰਸ਼ਨ ਸਿੰਘ, ਮਲਕੀਤ ਸਿੰਘ, ਸੰਦੀਪ ਸਿੰਘ, ਹਰਮਨ ਸਿੰਘ, ਅਰਸ਼ਦੀਪ ਸਿੰਘ ਆਦਿ ਕਿਸਾਨ ਹਾਜ਼ਰ ਸਨ।
Posted By Gaganjot Goyal







I love playing games on laro777bet and then wagering my winnings playing e-sports. I recommend it! Go play laro777bet, you wont regret it!
Alright, gk999game, huh? Gave it a whirl and it’s not bad. The gameplay’s pretty smooth and there are some decent challenges. Could be my new go-to game! You should explore gk999game
Anyone registered with 747Live? The sign-up process looks pretty straightforward. Just hoping there aren’t any hidden fees! Register here: register747live
SV888iilc? Hmm, that’s a new one. Hope the interface is smooth and the games are fun. Fingers crossed! Gotta check this out! sv888iilc
77betallgame has it all! Super fun and easy to use. Try your luck today! Good vibes only! 77betallgame
Hey, just checked out 78zinfun. Seems like a decent spot to unwind after a long day. I’m gonna give it a shot tonight! Check it out yourself: 78zinfun