ਬਰਨਾਲਾ, 13 ਜੂਨ (ਮਨਿੰਦਰ ਸਿੰਘ)
ਬੱਚਿਆਂ, ਬਜ਼ੁਰਗਾਂ ਤੇ ਗਰਭਵਤੀ ਔਰਤਾਂ ਦੀ ਸਿਹਤ ਦਾ ਰੱਖਿਆ ਜਾਵੇ ਖਾਸ ਧਿਆਨ: ਸਿਵਲ ਸਰਜਨ
ਸਿਹਤ ਵਿਭਾਗ ਬਰਨਾਲਾ ਵੱਲੋਂ ਦਿਨੋ-ਦਿਨ ਵਧ ਰਹੇ ਤਾਪਮਾਨ ਦੇ ਮੱਦੇਨਜ਼ਰ ਸਲਾਹਕਾਰੀ ਜਾਰੀ ਕੀਤੀ ਗਈ ਹੈ ਕਿ ਉਚ ਤਾਪਮਾਨ ਸਰੀਰ ਦੇ ਤਾਪਮਾਨ ਨਿਯੰਤਰਣ ਪ੍ਰਣਾਲੀ ਨੂੰ ਵਿਗਾੜਦਾ ਹੈ ਤੇ ਗਰਮੀ ਨਾਲ ਸਬੰਧਤ ਬਹੁਤ ਸਾਰੀਆਂ ਬਿਮਾਰੀਆਂ ਦਾ ਖਤਰਾ ਬਣਿਆ ਰਹਿੰਦਾ ਹੈ। ਸਿਵਲ ਸਰਜਨ ਬਰਨਾਲਾ ਡਾ. ਬਲਜੀਤ ਸਿੰਘ ਨੇ ਸਿਹਤ ਸਬੰਧੀ ਸਲਾਹਕਾਰੀ ਜਾਰੀ ਕਰਨ ਸਮੇਂ ਕਿਹਾ ਕਿ ਇਸ ਮੌਸਮ ਵਿਚ ਬੱਚਿਆਂ, ਬਜ਼ੁਰਗਾਂ ਅਤੇ ਗਰਭਵਤੀ ਔਰਤਾਂ ਦਾ ਖਾਸ ਖਿਆਲ ਰੱਖਿਆ ਜਾਵੇ। ਜ਼ਿਲ੍ਹਾ ਐਪੀਡਿਮਾਲੋਜਿਸਟ ਡਾ. ਮੁਨੀਸ਼ ਕੁਮਾਰ ਨੇ ਦੱਸਿਆ ਕਿ ਉਚ ਤਾਪਮਾਨ ਕਾਰਨ ਫੂਡ ਪੁਆਇਜ਼ਨਿੰਗ ਦੀ ਸਮੱਸਿਆ ਬਹੁਤ ਹੁੰਦੀ ਹੈ, ਇਸ ਲਈ ਸਾਨੂੰ ਇਸ ਮੌਸਮ ਦੌਰਾਨ ਵੱਧ ਤੋਂ ਵੱਧ ਤਾਜ਼ੇ ਫਲ ਖਾਣੇ ਚਾਹੀਦੇ ਹਨ, ਬਾਜ਼ਾਰ ਦੇ ਖੁੱਲ੍ਹੇ ਭੋਜਨ, ਤਲੀਆਂ ਚੀਜ਼ਾਂ,ਮਸਾਲੇਦਾਰ ਭੋਜਨ ਖਾਣ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ ਅਤੇ ਤੰਬਾਕੂ ਪਦਾਰਥਾਂ ਦਾ ਸੇਵਨ ਨਹੀਂ ਕਰਨਾ ਚਾਹੀਦਾ। ਅਜਿਹੇ ਫਲ ਅਤੇ ਸਬਜ਼ੀਆਂ ਨੂੰ ਭੋਜਨ ਵਿੱਚ ਸ਼ਾਮਲ ਕਰਨਾ ਚਾਹੀਦਾ ਹੈ ਜਿਨ੍ਹਾਂ ਵਿੱਚ ਪਾਣੀ ਦੀ ਮਾਤਰਾ ਜ਼ਿਆਦਾ ਹੋਵੇ ਜਿਵੇਂ ਖੀਰਾ, ਤਰਬੂਜ, ਅੰਬ, ਲੀਚੀ ਅਤੇ ਲੌਕੀ, ਇਹ ਸਾਰੀਆਂ ਚੀਜ਼ਾਂ ਵਿੱਚ ਪਾਣੀ ਦੀ ਮਾਤਰਾ ਜ਼ਿਆਦਾ ਹੋਣ ਕਾਰਨ ਸਰੀਰ ਵਿੱਚ ਪਾਣੀ ਦੀ ਕਮੀ ਨਹੀਂ ਹੁੰਦੀ। ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਕੁਲਦੀਪ ਸਿੰਘ ਮਾਨ ਅਤੇ ਜ਼ਿਲ੍ਹਾ ਬੀ ਸੀ ਸੀ ਕੋਆਰਡੀਨੇਟਰ ਹਰਜੀਤ ਸਿੰਘ ਨੇ ਦੱਸਿਆ ਕਿ ਵਧ ਰਹੇ ਤਾਪਮਾਨ ਕਾਰਨ ਨਵਜੰਮੇ ਬੱਚੇ, ਛੋਟੇ ਬੱਚੇ, ਗਰਭਵਤੀ ਔਰਤਾਂ, 65 ਸਾਲ ਜਾਂ ਵੱਧ ਉਮਰ ਦੇ ਬਜ਼ੁਰਗ, ਮਜ਼ਦੂਰ, ਮੋਟਾਪੇ ਤੋਂ ਪੀੜਤ ਵਿਅਕਤੀ ਅਤੇ ਪੁਰਾਣੀਆਂ ਬਿਮਾਰੀਆਂ ਤੋਂ ਪੀੜਤਾਂ ਨੂੰ ਵਧੇਰੇ ਖਤਰਾ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਘਰ ਤੋਂ ਬਾਹਰ ਦੇ ਕੰਮ ਦਿਨ ਦੇ ਠੰਡੇ ਸਮੇਂ ਜਿਵੇਂ ਕਿ ਸਵੇਰ ਅਤੇ ਸ਼ਾਮ ਵੇਲੇ ਕਰਨ ਨੂੰ ਤਰਜੀਹ ਦਿੱਤੀ ਜਾਵੇ। ਪਿਆਸ ਨਾ ਲੱਗਣ ‘ਤੇ ਵੀ ਹਰ ਅੱਧੇ ਘੰਟੇ ਬਾਅਦ ਪਾਣੀ ਪੀਓ। ਬਾਹਰ ਕੰਮ ਕਰਦੇ ਸਮੇਂ ਹਲਕੇ ਰੰਗ ਦੇ ਪੂਰੀਆਂ ਬਾਹਾਂ ਵਾਲੇ ਕੱਪੜੇ ਪਾਉਣੇ ਚਾਹੀਦੇ ਹਨ। ਕੋਸ਼ਿਸ਼ ਕਰੋ ਕਿ ਗਰਮੀਆਂ ਵਿੱਚ ਸਿਰਫ਼ ਸੂਤੀ ਕੱਪੜੇ ਹੀ ਪਹਿਨੇ ਜਾਣ। ਸਿੱਧੀ ਧੁੱਪ ਤੋਂ ਆਪਣੇ ਸਿਰ ਨੂੰ ਢੱਕਣ ਲਈ ਛੱਤਰੀ, ਟੋਪੀ, ਤੌਲੀਆ, ਪੱਗ ਜਾਂ ਦੁਪੱਟੇ ਦੀ ਵਰਤੋਂ ਕਰਨੀ ਚਾਹੀਦੀ ਹੈ। ਨੰਗੇ ਪੈਰੀਂ ਬਾਹਰ ਨਾ ਨਿਕਲੋ, ਧੁੱਪ ਵਿਚ ਬਾਹਰ ਜਾਣ ਵੇਲੇ ਹਮੇਸ਼ਾ ਜੁੱਤੀ ਜਾਂ ਚੱਪਲਾਂ ਪਾਓ। ਧੁੱਪ ਵਿਚ ਕੰਮ ਕਰਨ ਵਾਲੇ ਲੋਕਾਂ ਨੂੰ ਸਰੀਰ ਦਾ ਤਾਪਮਾਨ ਸਹੀ ਬਰਕਰਾਰ ਰੱਖਣ ਲਈ ਛਾਂ ਵਿਚ ਆਰਾਮ ਕਰਨਾ ਚਾਹੀਦਾ ਹੈ ਜਾਂ ਸਿਰ ‘ਤੇ ਗਿੱਲਾ ਕੱਪੜਾ ਰੱਖਣਾ ਚਾਹੀਦਾ ਹੈ। ਧੁੱਪ ਵਿਚ ਨਿਕਲਦੇ ਸਮੇਂ ਹਮੇਸ਼ਾ ਪਾਣੀ ਨਾਲ ਰੱਖੋ।
Posted By Gaganjot Goyal







Yo! Dudoanxsmbkubet, huh? Gotta check this one out. Hope it’s better than the last one I tried. Wish me luck! Check it out for yourself dudoanxsmbkubet!
Anyone know if jili50 is legit? Seen some buzz, might need to check it out myself.
Wait Okbet is hiring? Okbetcareers? Interesting. Anyone know what it’s like working there? Good benefits? Might be worth a look if they’re legit. Thinking of applying now after seeing okbetcareers.