ਸੋਨੀ ਗੋਇਲ ਬਰਨਾਲਾ

ਜੱਚਾ-ਬੱਚਾ ਦੀ ਚੰਗੀ ਸਿਹਤ ਲਈ ਪੂਰਕ ਖੁਰਾਕ ਅਤੇ ਸਮੇਂ ਸਿਰ ਜਾਂਚ ਜਰੂਰੀ: ਸਿਵਲ ਸਰਜਨ ਬਰਨਾਲਾ

ਸਿਹਤ ਮੰਤਰੀ ਪੰਜਾਬ ਡਾ. ਬਲਵੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 21 ਦਸੰਬਰ ਤੱਕ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਸਪੈਸ਼ਲ ਜਾਂਚ ਕੈਂਪ ਲਗਾਏ ਜਾਣਗੇ ਤਾਂ ਜੋ ਜੱਚਾ-ਬੱਚਾ ਤੰਦਰੁਸਤ ਰਹਿਣ ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਵੱਲੋਂ ਸਿਵਲ ਹਸਪਤਾਲ ਬਰਨਾਲਾ ਵਿਖੇ ਗਰਭਵਤੀ ਔਰਤਾਂ ਦਾ ਚੈੱਕਅਪ ਕਰਨ ਸਮੇਂ ਕੀਤਾ ਗਿਆ।

ਡਾ. ਔਲ਼ਖ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗਰਭਵਤੀ ਔਰਤਾਂ ਦਾ ਚੈੱਕ ਅੱਪ ਜੱਚਾ ਬੱਚਾ ਦੀ ਸਿਹਤ ਸੰਭਾਲ ਪ੍ਰਤੀ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਕੈਂਪਾਂ ਦੌਰਾਨ ਔਰਤਾਂ ਰੋਗਾਂ ਦੇ ਮਾਹਿਰ ਡਾਕਟਰ/ਮੈਡੀਕਲ ਅਫ਼ l

ਸਰਾਂ ਅਤੇ ਸਿਹਤ ਕਰਮਚਾਰੀਆਂ ਵੱਲੋਂ ਜ਼ਿਲ੍ਹਾ ਬਰਨਾਲਾ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਖੇ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਬਰਨਾਲਾ 9 ਤੇ 11 ਦਸੰਬਰ ਨੂੰ , 11 ਦਸੰਬਰ ਨੂੰ ਮੁੱਢਲਾ ਸਿਹਤ ਕੇਂਦਰ ਰੂੜੇਕੇ ਕਲਾਂ, 13 ਦਸੰਬਰ ਨੂੰ ਕਮਿਉਨਿਟੀ ਹੈਲਥ ਸੈਂਟਰ ਭਦੌੜ , 14 ਦਸੰਬਰ ਨੂੰ ਸਬ ਡਵੀਜਨਲ ਹਸਪਤਾਲ ਤਪਾ ਅਤੇ 15 ਦਸੰਬਰ ਨੂੰ ਮੁੱਢਲਾ ਸਿਹਤ ਕੇਂਦਰ ਟੱਲੇਵਾਲ ਵਿਖੇ ਸੁਰੱਖਿਅਤ ਮਾਤ੍ਰਤਵ ਅਭਿਆਨ (ਹਰ ਮਹੀਨੇ ਦੀ 9 ਤਰੀਕ) ਤਹਿਤ ਗਰਭਵਤੀ ਔਰਤਾਂ ਦੇ ਸਪੈਸਲ ਮੈਡੀਕਲ ਚੈਕਅੱਪ ਕੈਂਪ ਲਗਾਏ ਜਾਣਗੇ।

ਇਹਨਾਂ ਕੈਂਪਾਂ ਵਿੱਚ ਚੈੱਕ ਅੱਪ ਟੈਸਟ ਅਤੇ ਦਵਾਈਆਂ ਆਦਿ ਸੇਵਾਵਾਂ ਮੁਫਤ ਦਿੱਤੀਆਂ ਜਾਣਗੀਆਂ।

ਸਿਹਤ ਵਿਭਾਗ ਵੱਲੋਂ ਜਣੇਪੇ ਦੌਰਾਨ ਦਿੱਤੀਆਂ ਜਾਣ ਵਾਲੀਆਂ ਸਿਹਤ ਸੇਵਾਵਾਂ ਪ੍ਰਤੀ ਜਾਗਰੂਕ ਕਰਨਾ ਅਤੇ ਪੋਸ਼ਟਿਕ ਭੋਜਨ ਖਾਣ ਅਤੇ ਮਾਹਿਰ ਡਾਕਟਰਾਂ ਦੀ ਸਲਾਹ ਲੈਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਜਣੇਪੇ ਸਮੇਂ ਜਾਂ ਬਾਅਦ ਕੋਈ ਤਕਲੀਫ ਨਾਂ ਹੋਵੇ।

ਸਿਹਤ ਵਿਭਾਗ ਦੇ ਕਰਮਚਾਰੀਆਂ ਅਤੇ ਆਸਾ ਵੱਲੋਂ ਜੱਚਾ ਬੱਚਾ ਦੀ ਸਿਹਤ ਲਈ ਸੰਸਥਾਗਤ ਜਣੇਪਾ ਕਰਵਾਉਣ ਅਤੇ ਗਰਭਵਤੀਆਂ ਨੂੰ ਸਰਕਾਰੀ ਹਸਪਤਾਲਾਂ ਵਿਚ ਮਿਲਣ ਵਾਲੀਆਂ ਮੁਫਤ ਸਿਹਤ ਸਹੂਲਤਾਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਮਾਂ ਅਤੇ ਬੱਚਾ ਤੰਦਰੁਸਤ ਰਹਿਣ।

Posted By SonyGoyal

Leave a Reply

Your email address will not be published. Required fields are marked *