ਬਰਨਾਲਾ, 29 ਜਨਵਰੀ ਸੋਨੀ ਗੋਇਲ
ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ
ਜ਼ਿਲ੍ਹਾ ਬਰਨਾਲਾ ਦੇ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਐਕਸਿਸ ਬੈਂਕ (ਐਨ.ਆਈ.ਆਈ.ਟੀ) ਕੰਪਨੀ ਨਾਲ ਤਾਲਮੇਲ ਕਰਕੇ ਮਿਤੀ 30 ਜਨਵਰੀ 2026 (ਦਿਨ ਸ਼ੁਕਰਵਾਰ) ਨੂੰ ਸਵੇਰੇ 10:00 ਤੋਂ ਦੁਪਹਿਰ 1.00 ਵਜੇ ਤੱਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ, ਦੂਜੀ ਮੰਜ਼ਲ, ਡੀ.ਸੀ.ਕੰਪਲੈਕਸ, ਬਰਨਾਲਾ ਵਿਖੇ ਇਕ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖ਼ਲਾਈ ਦਫ਼ਤਰ ‘ਚ ਤੈਨਾਤ ਕਰਿਅਰ ਕਾਊਂਸਲਰ ਸੁਮਿੰਦਰ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਕਤ ਕੰਪਨੀ ਵੱਲੋਂ ਅਸਿਸਟੈਂਟ ਮੈਨੇਜਰ ਦੀਆਂ ਅਸਾਮੀਆਂ (ਲੜਕੇ ਅਤੇ ਲੜਕੀਆਂ ਦੋਵੇਂ) ਲਈ ਭਰਤੀ ਕੀਤੀ ਜਾਣੀ ਹੈ। ਜਿਸ ਲਈ ਵਿੱਦਿਅਕ ਯੋਗਤਾ ਗਰੈਜ਼ੁਏਸ਼ਨ (50 ਪ੍ਰਤੀਸ਼ਤ ਨਾਲ) ਹੈ, ਉਪਰੋਕਤ ਅਸਾਮੀਆਂ ਲਈ ਉਮਰ ਹੱਦ 21 ਤੋਂ 30 ਸਾਲ ਤੱਕ ਹੈ।
ਉਹਨਾਂ ਦੱਸਿਆ ਕਿ ਉਕਤ ਅਸਾਮੀਆਂ ਲਈ ਇੰਟਰਵਿਊ ਦੌਰਾਨ ਪ੍ਰਾਰਥੀ ਕੋਲ ਰਿਜ਼ਊਮ, ਅਧਾਰ ਕਾਰਡ ਅਤੇ ਯੋਗਤਾ ਦੇ ਸਰਟੀਫ਼ਕੇਟ ਹੋਣਾ ਲਾਜ਼ਮੀ ਹੈ। ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਦੇ ਹੈਲਪਲਾਈਨ ਨੰਬਰ 94170-39072 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।







Quick, safe, and efficient. I was worried about the APK but this site is trustworthy and the file works perfectly. Grab your copy at ph143downloadapk.