ਸ੍ਰੀ ਅੰਮ੍ਰਿਤਸਰ ਸਾਹਿਬ, 14 ਜੁਲਾਈ, (ਸਿਮਰਨ ਸੰਤੋਸ਼ ਰਾਜਪੂਤ)

ਮਾਨਯੋਗ ਸਪੈਸ਼ਲ ਡਾਇਰੈਕਟਰ ਜਨਰਲ ਪੁਲਿਸ, ਕਮਿਊਨਿਟੀ ਅਫੇਅਰ ਡਵੀਜ਼ਨ, ਚੰਡੀਗੜ੍ਹ, ਪੰਜਾਬ ਅਤੇ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਜ਼ਿਲ੍ਹਾ ਕਮਿਊਨਿਟੀ ਅਫਸਰ ਅੰਮ੍ਰਿਤਸਰ, ਸ੍ਰੀਮਤੀ ਪਰਵਿੰਦਰ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਸਾਂਝ ਕੇਂਦਰ ਅੰਮ੍ਰਿਤਸਰ ਵੱਲੋਂ ਸਮਾਜਿਕ ਜ਼ਿੰਮੇਵਾਰੀ ਤਹਿਤ ਵਾਤਾਵਰਣ ਸੰਭਾਲ ਲਈ ਵਿਸ਼ੇਸ਼ ਉਪਰਾਲਾ ਕੀਤਾ ਗਿਆ।ਇੰਸਪੈਕਟਰ ਪਰਮਦੀਪ ਕੌਰ, ਇੰਚਾਰਜ ਜ਼ਿਲ੍ਹਾ ਸਾਂਝ ਕੇਂਦਰ, ਅੰਮ੍ਰਿਤਸਰ ਦੀ ਅਗਵਾਈ ਹੇਠ ਸਬ ਡਵੀਜ਼ਨ ਸਾਂਝ ਕੇਂਦਰੀ ਤੇ ਪੂਰਬੀ ਸਮੇਤ ਸਾਂਝ ਸਟਾਫ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵੱਲ੍ਹਾ, ਅੰਮ੍ਰਿਤਸਰ ਵਿਖੇ “ਰੁੱਖ ਮਿੱਤਰ ਡਰਾਈਵ” ਤਹਿਤ ਪੌਦੇ ਲਗਾਏ ਗਏ।ਇਸ ਮੌਕੇ ਮੇਜਰ ਤੇਜਿੰਦਰ ਪਾਲ ਸਿੰਘ ਸੋਹਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵੱਲ੍ਹਾ ਦੇ SPC (Student Police Cadet) ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਵਾਤਾਵਰਣ ਦੀ ਸੰਭਾਲ ਲਈ ਲੋਕਾਂ ਨੂੰ ਜਾਗਰੂਕ ਕਰਨ ਦਾ ਸੰਕਲਪ ਲਿਆ।ਇੰਸਪੈਕਟਰ ਪਰਮਦੀਪ ਕੌਰ ਵੱਲੋਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਗਿਆ ਕਿ ਪੌਦੇ ਲਗਾਉਣਾ ਵਾਤਾਵਰਣ ਦੀ ਰੱਖਿਆ ਲਈ ਇੱਕ ਬਹੁਤ ਹੀ ਮਹੱਤਵਪੂਰਨ ਅਤੇ ਸ਼ਲਾਘਾਯੋਗ ਕਦਮ ਹੈ। ਰੁੱਖ ਨਾ ਸਿਰਫ਼ ਹਰਿਆਲੀ ਵਧਾਉਂਦੇ ਹਨ, ਸਗੋਂ ਪ੍ਰਦੂਸ਼ਣ ਘਟਾਉਣ ਅਤੇ ਸਾਫ਼-ਸੁਥਰੇ ਵਾਤਾਵਰਣ ਦੀ ਸਿਰਜਣਾ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ।ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਹਰਿਆ-ਭਰਿਆ ਅਤੇ ਸਿਹਤਮੰਦ ਵਾਤਾਵਰਣ ਤਿਆਰ ਕੀਤਾ ਜਾ ਸਕੇ। ਇਸ ਮੌਕੇ ਅੰਮ੍ਰਿਤਸਰ ਹਰਿਆਵਲ ਮੰਚ ਦੇ ਪ੍ਰਧਾਨ ਸ੍ਰੀ ਇਕਬਾਲ ਸਿੰਘ ਤੁੰਗ, ਸ੍ਰੀ ਦਲਜੀਤ ਸਿੰਘ ਕੋਹਲੀ, ਸਕੂਲ ਪ੍ਰਿੰਸੀਪਲ ਸ੍ਰੀਮਤੀ ਆਸ਼ੂ ਵਿਜ, SPC ਇੰਚਾਰਜ ਸ੍ਰੀਮਤੀ ਰੇਨੂੰ ਬਾਲਾ ਅਤੇ ਸਕੂਲ ਸਟਾਫ ਹਾਜ਼ਰ ਰਹੇ।ਜ਼ਿਲ੍ਹਾ ਸਾਂਝ ਕੇਂਦਰ, ਅੰਮ੍ਰਿਤਸਰ ਵੱਲੋਂ ਇਸ ਤਰ੍ਹਾਂ ਦੇ ਸਮਾਜਿਕ ਅਤੇ ਜਾਗਰੂਕਤਾ ਪ੍ਰੋਗਰਾਮ ਭਵਿੱਖ ਵਿੱਚ ਵੀ ਜਾਰੀ ਰੱਖੇ ਜਾਣਗੇ, ਤਾਂ ਜੋ ਪੁਲਿਸ ਅਤੇ ਪਬਲਿਕ ਵਿਚਕਾਰ ਸਾਂਝ ਹੋਰ ਮਜ਼ਬੂਤ ਹੋ ਸਕੇ।

Leave a Reply

Your email address will not be published. Required fields are marked *

You missed