ਸੋਨੀ ਗੋਇਲ ਹੱਕ ਸੱਚ ਦੀ ਬਾਣੀ

30 ਅਪ੍ਰੈਲ ਤੱਕ ਟੀਕਾਕਰਨ ਤੋਂ ਵਾਂਝੇ ਬੱਚਿਆਂ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ- ਜ਼ਿਲ੍ਹਾ ਟੀਕਾਕਰਨ ਅਫਸਰ

ਬਰਨਾਲਾ, 23 ਅਪ੍ਰੈਲ

       ਸਿਵਲ ਸਰਜਨ ਬਰਨਾਲਾ ਡਾ. ਹਰੀਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਸਿਹਤ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ ਸਮੇਂ-ਸਮੇਂ ‘ਤੇ ਦਿਵਸ,ਹਫ਼ਤੇ ਅਤੇ ਪੰਦਰਵਾੜੇ ਮਨਾ ਕੇ ਲੋਕਾਂ ਨੂੰ ਜਾਗਰੂਕ ਕਰਕੇ ਅਤੇ ਸਿਹਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਸਿਹਤਮੰਦ ਪੰਜਾਬ ਦੀ ਸਿਰਜਣਾ ਕੀਤੀ ਜਾ ਸਕੇ । ਉਨ੍ਹਾਂ ਦੱਸਿਆ ਕਿ ਟੀਕਾਕਰਨ ਸਾਨੂੰ ਬਹੁਤ ਸਾਰੀਆਂ ਬਿਮਾਰੀਆਂ,ਅਪਾਹਜਤਾ ਅਤੇ ਸਮੇਂ ਤੋਂ ਪਹਿਲਾਂ ਹੋਣ ਵਾਲੀਆਂ ਮੌਤਾਂ ਤੋਂ ਬਚਾਉਂਦਾ ਹੈ ।ਇਸ ਲਈ ਬੱਚੇ ਦੇ ਜਨਮ ਤੋਂ ਲੈ ਕੇ ਉਮਰ ਦੇ ਵੱਖ-ਵੱਖ ਪੜਾਵਾਂ ‘ਤੇ ਸਿਹਤ ਵਿਭਾਗ ਦੀ ਟੀਕਾਕਰਨ ਸੂਚੀ ਅਨੁਸਾਰ ਟੀਕਾਕਰਨ ਜ਼ਰੂਰ ਕਰਵਾਉਣਾ ਚਾਹੀਦਾ ਹੈ ।

  ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਜੀਤ ਸਿੰਘ ਨੇ ਦੱਸਿਆ ਕਿ ਭਾਰਤ ਵਿੱਚ ਟੀਕਾਕਰਨ ਨਾਲ ਪਹਿਲਾਂ ਚੇਚਕ ਅਤੇ ਫਿਰ ਹੁਣ ਪੋਲੀਓ ਵਰਗੀਆਂ ਮਾਰੂ ਬਿਮਾਰੀਆਂ ਨੂੰ ਖਤਮ ਕੀਤਾ ਗਿਆ ਹੈ। ਇਸ ਤਰ੍ਹਾਂ ਵੈਕਸੀਨ ਲਗਵਾਉਣ ਨਾਲ ਬਹੁਤ ਸਾਰੀਆਂ ਮਾਰੂ ਬਿਮਾਰੀਆਂ ਤੋਂ ਬੱਚਿਆਂ ਦਾ ਸਾਰੀ ਜ਼ਿੰਦਗੀ ਲਈ ਬਚਾਅ ਹੋ ਸਕਦਾ ਹੈ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ  ਵਿਸ਼ੇਸ਼ ਟੀਕਾਕਰਨ ਹਫ਼ਤਾ   24 ਅਪ੍ਰੈਲ ਤੋ 30 ਅਪ੍ਰੈਲ ਤੱਕ ਸਪੈਸ਼ਲ ਕੈਂਪ ਲਗਾ ਕੇ ਮਨਾਇਆ ਜਾ ਰਿਹਾ ਹੈ ਅਤੇ ਟੀਮਾਂ ਵੱਲੋਂ ਝੁੱਗੀ- ਝੌਂਪੜੀ, ਸਲੱਮ ਅਤੇ ਅਰਬਨ ਏਰੀਏ ਵਿੱਚ ਘਰ-ਘਰ ਜਾ ਕੇ ਅਤੇ ਕੈਂਪ ਲਗਾ ਕੇ ਵਾਂਝੇ ਰਹਿ ਗਏ ਬੱਚਿਆਂ ਦਾ ਟੀਕਾਕਰਨ ਕੀਤਾ ਜਾਵੇਗਾ ।ਸਿਹਤ ਵਿਭਾਗ ਬਰਨਾਲਾ ਵੱਲੋਂ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਆਪਣੇ ਬੱਚਿਆਂ ਦਾ ਸਮੇਂ ਸਿਰ ਟੀਕਾਕਰਨ ਕਰਵਾਉਣ ਤਾਂ ਜੋ ਬੱਚਿਆਂ ਨੂੰ ਮਾਰੂ ਬਿਮਾਰੀਆਂ ਤੋਂ ਸਾਰੀ ਜ਼ਿੰਦਗੀ ਲਈ ਬਚਾਇਆ ਜਾ ਸਕੇ।

Leave a Reply

Your email address will not be published. Required fields are marked *

You missed