ਬਰਨਾਲਾ, 13 ਜੂਨ ( ਮਨਿੰਦਰ ਸਿੰਘ)
ਆਉਣ ਵਾਲੀ ਫ਼ਸਲ ਲਈ ਖਾਦਾਂ ਦੀ ਉਪਲਬਧਤਾ ਬਾਰੇ ਲਈ ਜਾਣਕਾਰੀ
ਕਿਸਾਨਾਂ ਨੂੰ ਪੂਸਾ 44 ਦੀ ਬਿਜਾਈ ਨਾ ਕਰਨ ਦੀ ਅਪੀਲ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਵੱਲੋਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ ਅਤੇ ਵਿਭਾਗ ਦੀਆਂ ਗਤੀਵਿਧੀਆਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ. ਜਗਸੀਰ ਸਿੰਘ ਨੇ ਦੱਸਿਆ ਕਿ ਇਸ ਸਮੇਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਪ੍ਰੇਰਿਆ ਜਾ ਰਿਹਾ ਹੈ। ਹੁਣ ਤੱਕ ਜ਼ਿਲ੍ਹੇ ਵਿੱਚ 2000 ਏਕੜ ਵਿੱਚ ਝੋਨੇ ਦੀ ਸਿੱਧੀ ਬਿਜਾਈ ਹੋ ਚੁੱਕੀ ਹੈ ਤੇ ਹੋਰ ਕਿਸਾਨਾਂ ਨੂੰ ਕੈਂਪ ਲਗਾ ਕੇ ਝੋਨੇ ਦੀ ਸਿੱਧੀ ਬਿਜਾਈ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੂਸਾ 44 ਬੈਨ ਕੀਤੀ ਗਈ ਹੈ, ਇਸ ਲਈ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਪ੍ਰਮਾਣਿਤ ਝੋਨੇ ਦੀਆਂ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਜਿਵੇਂ ਕਿ ਪੀ ਆਰ 126, 128, 131 ਤੋਂ ਹੋਰ ਫਸਲਾਂ ਦੀ ਬਿਜਾਈ ਕਰਨ ਲਈ ਪ੍ਰੇਰਿਆ ਜਾ ਰਿਹਾ ਹੈ, ਇਹ ਕਿਸਮਾਂ ਘੱਟ ਸਮਾਂ ਲੈਂਦੀਆਂ ਹਨ, ਜਿਸ ਨਾਲ ਪਾਣੀ ਦੀ ਬੱਚਤ ਹੁੰਦੀ ਹੈ, ਉੱਥੇ ਏਨਾ ਕਿਸਮਾਂ ਦਾ ਕੱਦ ਛੋਟਾ ਹੋਣ ਕਾਰਨ ਪਰਾਲੀ ਵੀ ਘੱਟ ਬਚਦੀ ਹੈ ਤੇ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲਿਆਂ ਵਿੱਚ ਕਟੌਤੀ ਆਉਂਦੀ ਹੈ। ਡਿਪਟੀ ਕਮਿਸ਼ਨਰ ਬਰਨਾਲਾ ਨੇ ਕਿਹਾ ਕਿ ਪੂਸਾ 44 ਦੀ ਵਿਕਰੀ ‘ਤੇ ਪਾਬੰਦੀ ਲਗਾਈ ਹੋਈ ਹੈ, ਇਸ ਲਈ ਵੱਖ ਵੱਖ ਬੀਜਾਂ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਜਾਵੇ ਤਾਂ ਜੋ ਪੂਸਾ 44 ਦੀ ਵਿਕਰੀ ਨਾ ਹੋ ਸਕੇ। ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਕੁਆਲਿਟੀ ਕੰਟਰੋਲ ਲਈ ਜ਼ਿਲ੍ਹੇ ਵਿੱਚ ਟੀਮਾਂ ਦਾ ਗਠਨ ਕੀਤਾ ਗਿਆ ਹੈ ਜੋ ਕਿ ਸਮੇਂ ਸਮੇਂ ‘ਤੇ ਪੈਸਟੀਸਾਈਡ ਦੁਕਾਨਾਂ ‘ਤੇ ਜਾ ਕੇ ਕੀੜੇਮਾਰ ਦਵਾਈਆਂ, ਬੀਜਾਂ ਤੇ ਖਾਦਾਂ ਦੀਆਂ ਦੁਕਾਨਾਂ ‘ਤੇ ਸੈਂਪਲਿੰਗ ਕਰਦੀਆਂ ਹਨ। ਹੁਣ ਤੱਕ ਜ਼ਿਲ੍ਹੇ ਨੂੰ ਮਿਲੇ ਟੀਚੇ ਅਨੁਸਾਰ ਬੀਜਾਂ ਦੇ 83, ਖਾਦਾਂ ਦੇ 7 ਅਤੇ ਕੀੜਮਾਰ ਦਵਾਈਆਂ ਦੇ 170 ਸੈਂਪਲ ਭਰੇ ਗਏ ਹਨ। ਓਨ੍ਹਾਂ ਕਿਹਾ ਕਿ ਫੇਲ ਹੋਏ ਸੈਂਪਲਾਂ ਲਈ ਐਕਟ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ।ਡਿਪਟੀ ਕਮਿਸ਼ਨਰ ਬਰਨਾਲਾ ਨੇ ਆਉਣ ਵਾਲੀ ਫ਼ਸਲ ਲਈ ਖਾਦਾਂ ਦੀ ਉਪਲਬਧਤਾ ਬਾਰੇ ਜਾਣਕਾਰੀ ਲੈਣ ਲਈ ਪੁੱਛਿਆ ਤਾਂ ਖੇਤੀ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਖਾਦਾਂ ਦੀ ਕੋਈ ਘਾਟ ਨਹੀਂ ਹੈ। ਡਿਪਟੀ ਕਮਿਸ਼ਨਰ ਨੇ ਸਾਲ 2025 ਦੌਰਾਨ ਕਿਸਾਨਾਂ ਨੂੰ ਦਿੱਤੀ ਜਾਣ ਵਾਲੀ ਖੇਤੀ ਮਸ਼ੀਨਰੀ ਤੇ ਸਬਸਿਡੀ ਬਾਰੇ ਪੁੱਛਿਆ , ਇਸ ਤੋਂ ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਨੇ ਦੱਸਿਆ ਕਿ ਸਾਲ 2025 ਦੌਰਾਨ ਸੀ ਆਰ ਐਮ ਸਕੀਮ, ਸਮੈਮ ਤੇ ਸੀ ਡੀ ਪੀ ਸਕੀਮ ਲਈ ਡਰਾਅ ਕੱਢੇ ਜਾ ਚੁੱਕੇ ਹਨ।
Posted By Gaganjot Goyal







88jilicasino is alright. Got some fun games and the payouts seem fair. Nothing groundbreaking, but a solid option for a bit of online gaming. 88jilicasino
Alright folks, just had a spin on tai99win. Not bad, not bad at all! The games are slick and the site’s easy to navigate. Definitely worth checking out for a bit of casual fun!
Been playing on winph444 for a little while now. It’s alright, got a decent variety. Could be better, could be worse. Check it out and make your own judgement: winph444.