ਸੋਨੀ ਗੋਇਲ ਬਰਨਾਲਾ
ਬਰਨਾਲਾ, 19 ਨਵੰਬਰ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਅਭਿਜੀਤ ਕਪਲਿਸ਼ ਵੱਲੋਂ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਜ਼ਿਲ੍ਹੇ ਵਿੱਚ ਚੱਲ ਰਹੇ ਵੱਖ-ਵੱਖ ਵਿਭਾਗੀ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਇੱਕ ਵਿਸਥਾਰਿਤ ਮੀਟਿੰਗ ਕੀਤੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਦੀਆਂ ਪ੍ਰਗਤੀ ਰਿਪੋਰਟਾਂ ਦੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਵਿਭਾਗੀ ਕੰਮਾਂ ਨੂੰ ਮਿੱਥੇ ਸਮੇਂ ਅੰਦਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰੀ ਸਕੀਮਾਂ ਅਤੇ ਵਿਕਾਸ ਕਾਰਜਾਂ ਦਾ ਲਾਭ ਆਮ ਲੋਕਾਂ ਤੱਕ ਸਮੇਂ ਸਿਰ ਪਹੁੰਚਾਉਣ ਲਈ ਸਮੂਹ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ। ਇਸ ਮੌਕੇ ਉਹਨਾਂ ਜ਼ਿਲ੍ਹਾ ਪਰਿਸ਼ਦ, ਪਸ਼ੂ ਪਾਲਣ ਵਿਭਾਗ, ਜ਼ਿਲ੍ਹਾ ਸਿੱਖਿਆ ਅਫ਼ਸਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਜ਼ਿਲ੍ਹਾ ਰੋਜ਼ਗਾਰ ਦਫ਼ਤਰ, ਖੇਡ ਵਿਭਾਗ, ਸਮਾਜਿਕ ਸੁਰੱਖਿਆ ਵਿਭਾਗ, ਡੇਅਰੀ ਵਿਕਾਸ ਵਿਭਾਗ, ਜ਼ਿਲ੍ਹਾ ਭਲਾਈ ਅਫਸਰ, ਸਹਾਇਕ ਕਿਰਤ ਕਮਿਸ਼ਨਰ, ਨਹਿਰੂ ਯੁਵਾ ਕੇਂਦਰ, ਮੱਛੀ ਪਾਲਣ ਵਿਭਾਗ, ਸਕੱਤਰ ਰੈਡ ਕ੍ਰਾਸ ਨਾਲ ਮੀਟਿੰਗ ਕਰਕੇ ਪੈਨਸ਼ਨ ਸਕੀਮਾਂ, ਰੋਜ਼ਗਾਰ ਉਪਰਾਲਿਆਂ, ਔਰਤਾਂ ਅਤੇ ਬੱਚਿਆਂ ਦੀ ਭਲਾਈ ਲਈ ਚੱਲ ਰਹੇ ਪ੍ਰੋਜੈਕਟਾਂ, ਖੇਡ ਪ੍ਰੋਜੈਕਟਾਂ ਸਮੇਤ ਵੱਖ ਵੱਖ ਵਿਕਾਸ ਪ੍ਰੋਜੈਕਟਾਂ ਅਤੇ ਭਲਾਈ ਸਕੀਮਾਂ ਦਾ ਜਾਇਜ਼ਾ ਲਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਡਾ. ਹਰਜਿੰਦਰ ਸਿੰਘ ਬੇਦੀ ਆਈ ਏ ਐੱਸ, ਵਧੀਕ ਡਿਪਟੀ ਕਮਿਸ਼ਨਰ ਜਨਰਲ ਵਿਵੇਕ ਕੁਮਾਰ ਮੋਦੀ ਆਈ ਏ ਐਸ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਮੌਜੂਦ ਸਨ।





