ਬਰਨਾਲਾ, 07 ਮਈ (ਹਰਵਿੰਦਰ ਸਿੰਘ ਕਾਲਾ)

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਦੀਪਕ ਸਿੱਬਲ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੀਆਂ ਹਦਾਇਤਾਂ ਮੁਤਾਬਕ ਅਤੇ ਸ੍ਰੀ ਬੀ.ਬੀ.ਐੱਸ. ਤੇਜੀ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜਿਲ੍ਹਾ

ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਦੀ ਰਹਿਨੁਮਾਈ ਹੇਠ ਸ੍ਰੀ ਮਦਨ ਲਾਲ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਦੁਆਰਾ ਸੈਸ਼ਨਜ਼ ਡਵੀਜਨ, ਬਰਨਾਲਾ ਦੀਆਂ ਅਦਾਲਤਾਂ ਵੱਲੋਂ ਕੇਸਾਂ ਦੇ ਨਿਪਟਾਰੇ ਲਈ ਨੈਸ਼ਨਲ ਲੋਕ ਅਦਾਲਤ ਦਾ 10 ਮਈ 2025 ਨੂੰ ਆਯੋਜਨ ਕੀਤਾ ਜਾ ਰਿਹਾ ਹੈ।

ਇਸ ਨੈਸ਼ਨਲ ਲੋਕ ਅਦਾਲਤ ਵਿੱਚ ਫੌਜਦਾਰੀ, ਚੈੱਕ ਬਾਉਂਸ, ਬੈਂਕਾਂ ਦੇ ਕੇਸ, ਐਕਸੀਡੈਂਟ ਕਲੇਮ ਕੇਸ ਅਤੇ ਪਰਿਵਾਰਿਕ ਝਗੜੇ ਆਦਿ ਕਿਸਮਾਂ ਦੇ ਕੇਸ ਲਗਾਏ ਜਾਣਗੇ।

ਇਸ ਤੋਂ ਇਲਾਵਾ ਪ੍ਰੀ-ਲੀਟੀਗੇਟਿਵ ਕੇਸ ਜਿਵੇਂ ਕਿ ਬੈਂਕ ਰਿਕਵਰੀ ਕੇਸ, ਲੇਬਰ ਆਦਿ ਕੇਸ ਵੀ ਲਗਾਏ ਜਾਣਗੇ।

ਇਸ ਸਬੰਧੀ ਸ੍ਰੀ ਬੀ.ਬੀ.ਐੱਸ. ਤੇਜੀ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਨੇ ਦੱਸਿਆ ਕਿ ਲੋਕ ਅਦਾਲਤ ਦਾ ਮੁੱਖ ਮਨੋਰਥ ਦੋਵੇਂ ਧਿਰਾਂ ਦੀ ਆਪਸੀ ਰਜਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਹੈ ਤਾਂ ਜੋ ਧਿਰਾਂ ਦੇ ਕੀਮਤੀ ਸਮੇਂ ਅਤੇ ਧੰਨ ਦੀ ਬਚਤ ਹੋ ਸਕੇ ਅਤੇ ਆਪਸੀ ਦੁਸ਼ਮਣੀ ਘਟਾਈ ਜਾ ਸਕੇ।

Posted By SonyGoyal

One thought on “ਨੈਸ਼ਨਲ ਲੋਕ ਅਦਾਲਤ 10 ਮਈ ਨੂੰ ”
  1. Hiện nay, nền tảng cung cấp đa dạng hình thức giải trí khác nhau để phù hợp với mọi nhu cầu của anh em. 188V Ngoài việc được tham gia vào các danh mục truyền thống như Casino, Thể Thao, Nổ Hũ thì bạn còn được khám phá nhiều loại hình đặc sắc mới như Đá Gà, Bắn Cá. TONY01-25

Leave a Reply

Your email address will not be published. Required fields are marked *