ਬਰਨਾਲਾ, 30 ਅਕਤੂਬਰ ( ਸੋਨੀ ਗੋਇਲ )
ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਸ਼ਾਮ ਨੂੰ ਸਮਾਗਮ ਕਰਵਾਇਆ ਜਾਵੇਗਾ ਪੰਜਾਬ ਸਰਕਾਰ ਵੱਲੋਂ ਨੋਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੇ ਸ਼ਤਾਬਦੀ ਸਮਾਗਮ ਬਹੁਤ ਹੀ ਸ਼ਰਧਾ ਨਾਲ ਵੱਡੇ ਪੱਧਰ ‘ਤੇ ਮਨਾਏ ਜਾ ਰਹੇ ਹਨ। ਇਸ ਤਹਿਤ ਗੁਰੂ ਸਾਹਿਬਾਨ ਦੇ ਜੀਵਨ ਅਤੇ ਸ਼ਹਾਦਤ ਨੂੰ ਦਰਸਾਉਂਦਾ ਰੋਸ਼ਨੀ ਅਤੇ ਆਵਾਜ਼ ਪ੍ਰੋਗਰਾਮ 14 ਨਵੰਬਰ ਨੂੰ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਕਰਵਾਇਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਟੀ ਬੈਨਿਥ ਨੇ ਦੱਸਿਆ ਕਿ ਇਸ ਰੋਸ਼ਨੀ ਅਤੇ ਅਵਾਜ਼ ਦੇ ਪ੍ਰੋਗਰਾਮ ਨੂੰ ਵੇਖਣ ਲਈ ਵੱਡੀ ਗਿਣਤੀ ‘ਚ ਸੰਗਤਾਂ ਪੁੱਜ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸਟੇਡੀਅਮ ਵਿਖੇ ਕਰਵਾਇਆ ਜਾਣ ਵਾਲਾ ਇਹ ਸਮਾਗਮ 45 ਮਿੰਟ ਦਾ ਹੋਵੇਗਾ। ਨਾਲ ਹੀ ਆਉਣਾ ਵਾਲੀ ਸੰਗਤ ਦੇ ਬੈਠਣ ਦਾ ਪ੍ਰਬੰਧ, ਗੱਡੀਆਂ ਦੀ ਪਾਰਕਿੰਗ ਦਾ ਪ੍ਰਬੰਧ, ਸੁਰੱਖਿਆ ਪ੍ਰਬੰਧ ਆਦਿ ਕੀਤੇ ਜਾਣਗੇ। ਉਨ੍ਹਾਂ ਜ਼ਿਲ੍ਹਾ ਬਰਨਾਲਾ ਦੇ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਹੁੱਮ ਹੁਮਾਕੇ ਇਸ ਸਮਾਗਮ ‘ਚ ਸ਼ਿਰਕਤ ਕਰਨ।
Posted By Gaganjot Goyal







Just found phbingo and it’s pretty decent. Clean interface, and the bingo games are smooth. Nothing too fancy, but it gets the job done.
R789gamedownload is on my radar now. Gonna see if they have the game I’m after. Fingers crossed it’s a legit download! Let’s game r789gamedownload!
The Phbetloginapp is a game-changer! Betting on the go is now super simple and convenient. Download the app and get started at phbetloginapp!