ਸੋਨੀ ਗੋਇਲ ਬਰਨਾਲਾ


ਪਹਿਲਾ ਇਨਾਮ ਪਿੰਡ ਹਮੀਦੀ ਦੇ ਕਿਸਾਨ ਕੌਰ ਸਿੰਘ ਨੇ ਜਿੱਤਿਆ*

ਬਰਨਾਲਾ, 15 ਨਵੰਬਰ ਜ਼ਿਲ੍ਹਾ ਬਰਨਾਲਾ ਵਿੱਚ ਪਰਾਲੀ ਪ੍ਰਬੰਧਨ ਮੁਹਿੰਮ-2026 ਤਹਿਤ ਕਿਸਾਨਾਂ ਨੂੰ ਪਰਾਲੀ ਦੀ ਸੁਚੱਜੀ ਸੰਭਾਲ ਲਈ ਉਤਸ਼ਾਹਿਤ ਕਰਨ ਲਈ ਵਿੱਢੀ ਲੱਕੀ ਡਰਾਅ ਮੁਹਿੰਮ ਤਹਿਤ ਅੱਜ ਦੂਜੇ ਹਫਤੇ ਦੇ ਲੱਕੀ ਡਰਾਅ ਕੱਢੇ ਗਏ ਜਿਸ ਵਿਚ 25 ਹੋਰ ਅਗਾਹਵਧੂ ਕਿਸਾਨਾਂ ਦੀ ਚੋਣ ਕੀਤੀ ਗਈ। ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਲਿਸ਼ ਨੇ ਦੱਸਿਆ ਕਿ ਰੈਂਡਮਾਈਜ਼ੇਸ਼ਨ ਪ੍ਰਕਿਰਿਆ ਰਾਹੀਂ ਦੂਜੇ ਹਫਤੇ ਦੇ ਡਰਾਅ ਤਹਿਤ  25 ਕਿਸਾਨਾਂ ਦੀ ਇਨਾਮਾਂ ਲਈ ਚੋਣ ਕੀਤੀ ਗਈ। ਇਸ ਡਰਾਅ ਵਿੱਚ ਪਿੰਡ ਹਮੀਦੀ ਦੇ ਕਿਸਾਨ ਕੌਰ ਸਿੰਘ ਨੇ ਪਹਿਲਾ ਸਥਾਨ ਹਾਸਲ ਕਰਕੇ 20,000 ਰੁਪਏ ਦਾ ਇਨਾਮ ਜਿੱਤਿਆ। ਕਲਾਲ ਮਾਜਰਾ ਦੇ ਨਰਿੰਦਰਜੀਤ ਸਿੰਘ ਨੇ ਦੂਜਾ ਸਥਾਨ ਹਾਸਲ ਕਰਕੇ 15,000 ਰੁਪਏ ਅਤੇ ਬਰਨਾਲਾ ਦੇ ਸੁਖਪਾਲ ਸਿੰਘ ਨੇ ਤੀਜਾ ਸਥਾਨ ਹਾਸਲ ਕਰਕੇ 10,000 ਰੁਪਏ ਦਾ ਇਨਾਮ ਜਿੱਤਿਆ। ਇਸ ਤੋਂ ਇਲਾਵਾ ਬਾਕੀ 22 ਚੁਣੇ ਗਏ ਕਿਸਾਨਾਂ ਨੂੰ 2,500-2,500 ਰੁਪਏ ਦੇ ਇਨਾਮ ਦਿੱਤੇ ਜਾਣਗੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੱਕੀ ਡਰਾਅ ਵਰਗੀਆਂ ਪਹਿਲ ਕਦਮੀਆਂ ਦਾ ਮੁੱਖ ਉਦੇਸ਼ ਪਰਾਲੀ ਪ੍ਰਬੰਧਨ ਵਿੱਚ ਵਧੀਆ ਯੋਗਦਾਨ ਪਾਉਣ ਵਾਲੇ ਕਿਸਾਨਾਂ ਦੀ ਹੌਸਲਾ ਅਫ਼ਜ਼ਾਈ ਕਰਨਾ ਅਤੇ ਹੋਰਨਾਂ ਕਿਸਾਨਾਂ ਨੂੰ ਵੀ ਆਧੁਨਿਕ ਅਤੇ ਵਾਤਾਵਰਣ ਪੱਖੀ ਖੇਤੀ ਤਕਨੀਕਾਂ ਅਪਣਾਉਣ ਲਈ ਪ੍ਰੇਰਿਤ ਕਰਨਾ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਵਿਵੇਕ ਮੋਦੀ ਨੇ ਕਿਹਾ ਕਿ ਕਿਸਾਨਾਂ ਵੱਲੋਂ ਪਰਾਲੀ ਦੀਆਂ ਗੱਠਾਂ ਬਣਾਉਣ, ਮਲਚਿੰਗ ਅਤੇ ਸੁਪਰ ਸੀਡਰ ਵਰਗੀਆਂ ਤਕਨੀਕਾਂ ਅਪਣਾ ਕੇ ਪਰਾਲੀ ਨੂੰ ਸਾੜਨ ਦੀ ਬਜਾਏ ਖੇਤੀ ਵਿੱਚ ਵਰਤਿਆ ਜਾ ਰਿਹਾ ਹੈ, ਜੋ ਕਿ ਵਾਤਾਵਰਣ ਦੀ ਸੰਭਾਲ ਅਤੇ ਖੇਤੀ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਲਈ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਸਾਰੇ ਚੁਣੇ ਗਏ ਕਿਸਾਨਾਂ ਨੂੰ ਵਧਾਈ ਦਿੰਦਿਆਂ ਜ਼ਿਲ੍ਹੇ ਦੇ ਹੋਰਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦਾ ਸੁਚੱਜਾ ਪ੍ਰਬੰਧਨ ਕਰਨ ਅਤੇ ਵਾਤਾਵਰਣ ਦੀ ਸੰਭਾਲ ਵਿੱਚ ਆਪਣਾ ਯੋਗਦਾਨ ਪਾਉਣ। ਜ਼ਿਕਰਯੋਗ ਹੈ ਕਿ ਪਰਾਲੀ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਹ ‘ਲੱਕੀ ਡਰਾਅ ਸਕੀਮ’ ਚਲਾਈ ਗਈ ਹੈ। ਇਸ ਤਹਿਤ ਮੌਜੂਦਾ ਸੀਜ਼ਨ ਵਿਚ ਕੁੱਲ 7 ਹਫਤੇ 7 ਲੱਖ ਦੇ ਇਨਾਮ ਰੱਖੇ ਗਏ ਹਨ ਅਤੇ ਅਜੇ 5 ਹੋਰ ਲੱਕੀ ਡਰਾਅ ਕੱਢੇ ਜਾਣੇ ਹਨ।

Leave a Reply

Your email address will not be published. Required fields are marked *