ਬਰਨਾਲਾ 20 ਮਈ ( ਮਨਿੰਦਰ ਸਿੰਘ)
ਪੀੜਿਤ ਪ੍ਰਵਾਸੀਆਂ ਵੱਲੋਂ ਇਨਸਾਫ਼ ਦੀ ਗੁਹਾਰ ਬਰਨਾਲਾ ਜ਼ਿਲ੍ਹੇ ਵਿੱਚ ਕੰਮ ਕਰਦੇ ਪ੍ਰਵਾਸੀ ਪੱਲੇਦਾਰਾਂ ‘ਤੇ ਹੋਏ ਅਣਮਨੁੱਖੀ ਹਮਲੇ ਨੇ ਸਭ ਨੂੰ ਝੰਜੋੜ ਕੇ ਰੱਖ ਦਿੱਤਾ ਹੈ।

ਤਾਜ਼ਾ ਘਟਨਾਕ੍ਰਮ ਅਨੁਸਾਰ, ਬਰਨਾਲਾ ਪਲੇਠੀ ਤੋਂ ਪੱਲੇਦਾਰੀ ਕਰਕੇ ਰਾਤ ਨੂੰ ਤਕਰੀਬਨ 9 ਵਜੇ ਆਪਣੇ ਘਰ ਮੁੜ ਰਹੇ ਪੱਲੇਦਾਰਾਂ ਤੇ ਕੁਝ ਅਣਪਛਾਤਿਆਂ ਨੇ ਮੋਬਾਈਲ ਖੋਖ ਕਰਨ ਦੀ ਝਾਤ ਵਿੱਚ ਹਮਲਾ ਕਰ ਦਿੱਤਾ।
ਆਪਣੀ ਜਾਨ ਅਤੇ ਸਮਾਨ ਦਾ ਬਚਾਓ ਕਰਨ ਲਈ ਜਦੋਂ ਟਿੰਕੂ ਕੁਮਾਰ ਨੇ ਕੁਝ ਉਥੋਂ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਉਸ ਦੇ ਸਿਰ ਵਿੱਚ ਹੱਥ ਵਿੱਚ ਹੱਥੀ ਪੰਜਾ ਮਾਰ ਕੇ ਉਸਨੂੰ ਜ਼ਖਮੀ ਕਰ ਦਿੱਤਾ ਅਤੇ ਉਸਦਾ ਮੋਬਾਇਲ ਮਾਰਕਾ ਪੌਕੋ ਖੋਹ ਲਿਆ।
ਟਿੰਕੂ ਕੁਮਾਰ ਤੋਂ ਇਲਾਵਾ ਹਰਸ਼ਿਤ ਕੁਮਾਰ ਵਾਸੀ ਬਿਹਾਰ ਉਮਰ ਕਰੀਬ 18, ਜਿਸ ਦੇ ਸਿਰ ਵਿੱਚ ਗੰਭੀਰ ਚੋਟ ਲੱਗੀ ਅਤੇ ਕਈ ਟਾਂਕੇ ਵੀ ਲੱਗੇ ਹਨ।
ਸ਼ੰਬੂ ਸ਼ਰਮਾ ਉਮਰ 35 ਵਾਸੀ ਬਿਹਾਰ, ਸਿਰ ਵਿੱਚ ਗੁੱਜੀ ਸੱਟ ਤੇ ਟਾਂਕਿਆਂ ਦੇ ਨਿਸ਼ਾਨ, ਸੰਜੇ ਉਮਰ 45 ਸਾਲ ਵਾਸੀ ਬਿਹਾਰ ਸਿਰ ਵਿੱਚ ਗੰਭੀਰ ਸੱਟ ਤੇ ਕਈ ਟਾਂਕੇ ਲੱਗੇ ਹਨ, ਨਿਤੀਸ਼ ਕੁਮਾਰ ਉਮਰ 21 ਸਾਲ ਵਾਸੀ ਬਿਹਾਰ ਸਿਰ ਵਿੱਚ ਸੱਟ ਅਤੇ ਟਾਂਕੇ ਲੱਗੇ ਹਨ। ਇਹ ਸਾਰੇ ਪ੍ਰਵਾਸੀ ਪੱਲੇਦਾਰੀ ਦਾ ਕੰਮ ਕਰਦੇ ਹਨ।
ਪੱਲੇਦਾਰਾਂ ‘ਤੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਘਾਤਕ ਹਥਿਆਰਾਂ ਨਾਲ ਹਮਲਾ ਕੀਤਾ ਗਿਆ।
ਹਮਲਾਵਰਾਂ ਨੇ ਉਨ੍ਹਾਂ ਤੋਂ ਮੋਬਾਈਲ ਫ਼ੋਨ ਵੀ ਖੋਹ ਲਏ ਅਤੇ ਉਹਨਾਂ ਨੂੰ ਗੰਭੀਰ ਜਖਮੀ ਕਰਕੇ ਫਰਾਰ ਹੋ ਗਏ।
ਇਸ ਵਾਰਦਾਤ ਵਿੱਚ ਬੁਰੀ ਤਰ੍ਹਾਂ ਜ਼ਖ਼ਮੀ ਹੋਏ ਪੰਜੇ ਪੱਲੇਦਾਰਾਂ ਨੂੰ ਤੁਰੰਤ ਸਥਾਨਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਜਿੱਥੇ ਉਹ ਜ਼ੇਰੇ ਇਲਾਜ ਹਨ।
ਡਾਕਟਰਾਂ ਅਨੁਸਾਰ ਉਨ੍ਹਾਂ ਦੇ ਸਿਰਾਂ ‘ਤੇ ਗੰਭੀਰ ਸੱਟਾਂ ਲੱਗੀਆਂ ਹਨ।
ਪੀੜਤ ਪੱਲੇਦਾਰਾਂ ਚੋਂ ਹਰਸਿਤ ਕੁਮਾਰ ਉਮਰ 18 ਸਾਲ ਦੀ ਮਾਤਾ ਮੰਜੂ ਦੇਵੀ ਨੇ ਕਿਹਾ ਕਿ ਉਹਨਾਂ ਦਾ ਸਾਰਾ ਪਰਿਵਾਰ ਮਿਹਨਤ ਮਜ਼ਦੂਰੀ ਕਰਦਾ ਹੈ ਜਿਸ ਤਰ੍ਹਾਂ ਬੀਤੀ ਰਾਤ ਉਹਨਾਂ ਨਾਲ ਇਹ ਘਟਨਾ ਵਾਪਰੀ ਹੈ।
ਉਸ ਤੋਂ ਬਾਅਦ ਉਹ ਅਤੇ ਉਹਨਾਂ ਦਾ ਪੂਰਾ ਪਰਿਵਾਰ ਦਹਿਸ਼ਤ ਵਿੱਚ ਹਨ ਅਤੇ ਪੰਜਾਬ ਸਰਕਾਰ ਤੇ ਬਰਨਾਲਾ ਪੁਲਿਸ ਨੂੰ ਉਹਨਾਂ ਦੀ ਸੁਰੱਖਿਆ ਅਤੇ ਇਨਸਾਫ ਦੀ ਅਪੀਲ ਕਰਦੇ ਹਨ।
ਦੱਸਿਆ “ਕਿ ਇਹ ਹਮਲਾ ਬਿਨਾਂ ਕਿਸੇ ਉਕਸਾਹਟ ਦੇ ਹੋਇਆ ਅਤੇ ਹਮਲਾਵਰਾਂ ਨੇ ਉਨ੍ਹਾਂ ਨੂੰ ਬੇਰਹਿਮੀ ਨਾਲ ਮਾਰਿਆ-ਕੁੱਟਿਆ।
ਇਸ ਘਿਨਾਉਣੀ ਵਾਰਦਾਤ ਤੋਂ ਬਾਅਦ ਪ੍ਰਵਾਸੀ ਭਾਈਚਾਰੇ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਉਨ੍ਹਾਂ ਨੇ ਪ੍ਰਸ਼ਾਸਨ ਤੋਂ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ ਅਤੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰਕੇ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਅਪੀਲ ਕੀਤੀ ਹੈ।
ਪ੍ਰਵਾਸੀਆਂ ਦਾ ਕਹਿਣਾ ਹੈ ਕਿ ਉਹ ਦਿਹਾੜੀ ਕਰਕੇ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਕਰਦੇ ਹਨ ਅਤੇ ਅਜਿਹੀਆਂ ਘਟਨਾਵਾਂ ਉਨ੍ਹਾਂ ਦੀ ਸੁਰੱਖਿਆ ‘ਤੇ ਵੱਡਾ ਸਵਾਲੀਆ ਨਿਸ਼ਾਨ ਖੜ੍ਹਾ ਕਰਦੀਆਂ ਹਨ।
ਬਾਕਸ ਲਈ ਪ੍ਰਕਾਸ਼ਿਤ ਦੋਸ਼ੀ ਜਲਦੀ ਹੋਣਗੇ ਸਲਾਖਾਂ ਪਿੱਛੇ: ਐਸਐਚ ਓ ਸਿਟੀ 2 ਬਰਨਾਲਾ ਵਿੱਚ ਵਧ ਰਹੇ ਅਪਰਾਧਾਂ ਨੂੰ ਠੱਲ੍ਹ ਪਾਉਣ ਲਈ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਹੈ।
ਇਸੇ ਕੜੀ ਤਹਿਤ, ਸਥਾਨਕ ਥਾਣੇ ਦੇ ਐੱਸ.ਐੱਚ.ਓ. ਚਰਨਜੀਤ ਸਿੰਘ ਨੇ ਦਾਅਵਾ ਕੀਤਾ ਹੈ ਕਿ ਵੱਖ-ਵੱਖ ਮਾਮਲਿਆਂ ਵਿੱਚ ਲੋੜੀਂਦੇ ਦੋਸ਼ੀਆਂ ਨੂੰ ਜਲਦ ਹੀ ਗ੍ਰਿਫ਼ਤਾਰ ਕਰਕੇ ਸਲਾਖਾਂ ਪਿੱਛੇ ਪਾ ਦਿੱਤਾ ਜਾਵੇਗਾ।
ਸਖ਼ਤ ਕਾਰਵਾਈ ਦਾ ਭਰੋਸਾ ਐੱਸ.ਐੱਚ.ਓ. ਚਰਨਜੀਤ ਸਿੰਘ ਨੇ ਅਦਾਰਾ ਹੱਕ ਸੱਚ ਦੀ ਬਾਣੀ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੁਲਿਸ ਵਿਭਾਗ ਅਪਰਾਧੀਆਂ ਖਿਲਾਫ ਸਖ਼ਤ ਕਾਰਵਾਈ ਲਈ ਵਚਨਬੱਧ ਹੈ।
ਉਨ੍ਹਾਂ ਦੱਸਿਆ ਕਿ ਪੁਲਿਸ ਨੇ ਗੰਭੀਰ ਮਾਮਲੇ “ਚ ਤਫ਼ਤੀਸ਼ ਤੇਜ਼ ਕਰ ਦਿੱਤੀ ਹੈ ਅਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ।
ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।
ਸ਼ਹਿਰ ਵਿੱਚ ਸ਼ਾਂਤੀ ਬਹਾਲੀ ਮੁੱਖ ਉਦੇਸ਼ ਐਸਐਚ ਓ ਨੇ ਕਿਹਾ ਕਿ ਪੁਲਿਸ ਦਾ ਮੁੱਖ ਉਦੇਸ਼ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣਾ ਅਤੇ ਲੋਕਾਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨਾ ਹੈ।
ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਅਪਰਾਧਿਕ ਗਤੀਵਿਧੀ ਬਾਰੇ ਪੁਲਿਸ ਨੂੰ ਸੂਚਿਤ ਕਰਨ ਵਿੱਚ ਸਹਿਯੋਗ ਦੇਣ ਤਾਂ ਜੋ ਦੋਸ਼ੀਆਂ ਨੂੰ ਜਲਦ ਤੋਂ ਜਲਦ ਕਾਬੂ ਕੀਤਾ ਜਾ ਸਕੇ।
ਆਉਣ ਵਾਲੇ ਸਮੇਂ ਵਿੱਚ ਵੱਡੀਆਂ ਗ੍ਰਿਫ਼ਤਾਰੀਆਂ ਦੀ ਸੰਭਾਵਨਾ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਆਉਣ ਵਾਲੇ ਦਿਨਾਂ ਵਿੱਚ ਬਰਨਾਲਾ ਪੁਲਿਸ ਕਈ ਵੱਡੀਆਂ ਗ੍ਰਿਫ਼ਤਾਰੀਆਂ ਕਰ ਸਕਦੀ ਹੈ, ਜਿਸ ਨਾਲ ਅਪਰਾਧਿਕ ਤੱਤਾਂ ਨੂੰ ਵੱਡਾ ਝਟਕਾ ਲੱਗੇਗਾ।
ਪੁਲਿਸ ਦੀ ਇਹ ਕਾਰਵਾਈ ਸ਼ਹਿਰ ਵਿੱਚ ਅਪਰਾਧ ਦਰ ਨੂੰ ਘਟਾਉਣ ਵਿੱਚ ਸਹਾਈ ਹੋਵੇਗੀ।
Posted By SonyGoyal






