ਬਰਨਾਲਾ, 28 ਜਨਵਰੀ ਸੋਨੀ ਗੋਇਲ

ਆਯੂਸ਼ ਕਮਿਸ਼ਨਰ ਸ. ਦਿਲਰਾਜ ਸਿੰਘ ਡਾਇਰੈਕਟਰ ਆਯੂਰਵੈਦਾ ਪੰਜਾਬ ਡਾ. ਰਮਨ ਖੰਨਾਡਾਇਰੈਕਟਰ ਹੋਮਿਓਪੈਥੀ

ਡਾ. ਹਰਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਆਯੂਰਵੈਦਿਕ ਤੇ ਯੂਨਾਨੀ ਅਫ਼ਸਰ ਡਾ. ਅਮਨ ਕੌਂਸ਼ਲ, ਜ਼ਿਲ੍ਹਾ ਹੋਮਿਓਪੈਥੀ ਅਫ਼ਸਰ ਡਾ. ਰਜੀਵ ਜਿੰਦੀਆ ਦੀ ਅਗਵਾਈ ਵਿੱਚ ਗੁਰੂ ਰਵਿਦਾਸ ਧਰਮਸ਼ਾਲਾ ਜੋਧਪੁਰ ਵਿੱਚ ਆਯੂਸ਼ ਮੈਡੀਕਲ ਚੈੱਕ ਅਪ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਆਗਾਜ਼ ਸਰਪੰਚ ਵੀਰਪਾਲ ਸਿੰਘ ਅਤੇ ਸਮੂਹ ਪੰਚਾਇਤ ਵੱਲੋਂ ਕੀਤਾ ਗਿਆ।
ਇਸ ਕੈਂਪ ਵਿੱਚ ਆਯੂਰਵੈਦ ਵਿਭਾਗ ਵੱਲੋਂ 366 ਅਤੇ ਹੋਮਿਓਪੈਥਿਕ ਵਿਭਾਗ ਵੱਲੋਂ 220 ਮਰੀਜ਼ਾਂ ਦਾ ਚੈੱਕ ਅਪ ਕੀਤਾ ਗਿਆ। ਇਸ ਕੈਂਪ ਵਿੱਚ ਆਯੂਰਵੈਦ ਵਿਭਾਗ ਵੱਲੋਂ ਡਾ. ਅਮਨਦੀਪ ਸਿੰਘ ਨੋਡਲ ਅਫ਼ਸਰ, ਡਾ. ਹਰਜੋਤ ਕੁਮਾਰ ਸ਼ਰਮਾ ਡਾ. ਸ਼ੀਤੂ ਢੀਂਗਰਾ ਵੱਲੋਂ ਮਰੀਜ਼ਾਂ ਦਾ ਨਰੀਖਣ ਕੀਤਾ ਗਿਆ ਅਤੇ ਨਵਰਾਜ ਸਿੰਘ, ਸੁਖਵਿੰਦਰ ਸਿੰਘ, ਮਨਜਿੰਦਰ ਸਿੰਘ, ਸਰਬਜੀਤ ਕੌਰ ਉਪਵੈਦ ਨੇ ਆਏ ਮਰੀਜ਼ਾਂ ਨੂੰ ਦਵਾਈਆਂ ਵੰਡੀਆਂ। ਹੋਮਿਓਪੈਥਿਕ ਵਿਭਾਗ ਵੱਲੋਂ ਡਾ. ਅਮਰਿੰਦਰ ਕੌਰ ਐਚ ਐਮ ਓ ਨੇ ਮਰੀਜ਼ਾਂ ਦਾ ਨਿਰੀਖਣ ਕੀਤਾ। ਹੋਮਿਓਪੈਥੀ ਡਿਸਪੈਂਸਰ ਇੰਦਰਜੀਤ ਸਿੰਘ ਅਤੇ ਗੁਰਮੀਤ ਸਿੰਘ ਧਨੌਲਾ ਨੇ ਮਰੀਜ਼ਾਂ ਨੂੰ ਹੋਮਿਓਪੈਥਿਕ ਦਵਾਈਆਂ ਵੰਡੀਆਂ। ਇਸ ਮੌਕੇ ਸ਼੍ਰੀ ਵੀਰਪਾਲ ਸਿੰਘ ਸਰਪੰਚ ਅਤੇ ਸਮੂਹ ਗ੍ਰਾਮ ਪੰਚਾਇਤ ਪਿੰਡ ਜੋਧਪੁਰ ਵੱਲੋਂ ਸਮੁੱਚੀ ਮੈਡੀਕਲ ਟੀਮ ਦਾ ਧੰਨਵਾਦ ਕੀਤਾ ਗਿਆ ਅਤੇ ਪੰਜਾਬ ਸਰਕਾਰ ਵੱਲੋਂ ਇਨਾਂ ਸਿਹਤ ਸਹੂਲਤਾਂ ਨੂੰ ਘਰ ਘਰ ਪਹਚਾਉਣ ਦੇ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਗਈ।

Leave a Reply

Your email address will not be published. Required fields are marked *