ਮਹਿਲ ਕਲਾਂ, 29 ਜਨਵਰੀ ਸੋਨੀ ਗੋਇਲ


ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਨਿਰਦੇਸ਼ਕ ਪਸਾਰ ਸਿੱਖਿਆ

ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੀ.ਏ.ਯੂ ਫ਼ਾਰਮ ਸਲਾਹਕਾਰ ਸੇਵਾ ਕੇਂਦਰ ਬਰਨਾਲਾ ਵੱਲੋਂ ਪਿੰਡ ਪੰਡੋਰੀ ਵਿੱਚ ਕਿਸਾਨ ਸਿਖ਼ਲਾਈ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਡਾ. ਅਮਨਦੀਪ ਕੌਰ ਜ਼ਿਲ੍ਹਾ ਪਸਾਰ ਵਿਗਿਆਨੀ ਫ਼ਾਰਮ ਸਲਾਹਕਾਰ ਸੇਵਾ ਕੇਂਦਰ ਬਰਨਾਲਾ ਨੇ ਦੱਸਿਆ ਕਿ ਮੌਜੂਦਾ ਹਾੜ੍ਹੀ ਦੀਆਂ ਫ਼ਸਲਾਂ ਤੋਂ ਵਧੇਰੇ ਝਾੜ ਲੈਣ ਲਈ ਖੁਰਾਕੀ ਤੱਤਾਂ ਦੀ ਵਰਤੋਂ, ਕੀੜ੍ਹੇ-ਮਕੌੜ੍ਹੇ ਅਤੇ ਬਿਮਾਰੀਆਂ ਦੀ ਸਰਵਪੱਖੀ ਰੋਕਥਾਮ ਸਬੰਧੀ ਕਿਸਾਨਾਂ ਨੂੰ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਵਧੇਰੇ ਤਾਪਮਾਨ ਤੋਂ ਬਚਾਅ ਲਈ ਕਣਕ ਦੀ ਫ਼ਸਲ ਉੱਪਰ ਪੋਟਾਸ਼ੀਅਮ ਨਾਈਟ੍ਰੇਟ ਦੇ ਛਿੜਕਾਅ ਬਾਰੇ ਵਿਸਥਾਰਪੂਰਵਕ ਦੱਸਿਆ ਗਿਆ ਅਤੇ ਕਿਸਾਨਾਂ ਨੂੰ ਪੋਟਾਸ਼ੀਅਮ ਨਾਈਟ੍ਰੇਟ ਦੀਆਂ ਪ੍ਰਦਰਸ਼ਨੀਆਂ ਵੀ ਦਿਖਾਈਆਂ ਗਈਆਂ। ਇਸ ਦੌਰਾਨ ਬਾਰਿਸ਼ ਤੋਂ ਬਾਅਦ ਹਾੜ੍ਹੀ ਦੀਆਂ ਫ਼ਸਲਾਂ ਦਾ ਪ੍ਰਬੰਧਨ, ਨਦੀਨਾਂ ਦੀ ਰੋਕਥਾਮ ਅਤੇ ਕਣਕ ਦਾ ਬੀਜ਼ ਤਿਆਰ ਕਰਨ ਬਾਰੇ ਜਾਣਕਾਰੀ ਦਿੱਤੀ ਗਈ। ਕਿਸਾਨਾਂ ਨੂੰ ਕਣਕ ਦੀ ਵਾਢੀ ਤੋਂ ਬਾਅਦ ਮਿੱਟੀ ਪਰਖ ਕਰਵਾਉਣ ਲਈ ਵੀ ਜਾਗਰੂਕ ਕੀਤਾ ਗਿਆ। ਅੰਤ ਵਿੱਚ ਕਿਸਾਨਾਂ ਨੂੰ ਫ਼ਾਰਮ ਸਲਾਹਕਾਰ ਸੇਵਾ ਕੇਂਦਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਜਿਵੇਂ ਕਿ ਗਰਮ ਰੁੱਤ ਦੀਆਂ ਸਬਜ਼ੀ ਦੀਆਂ ਕਿੱਟਾਂ, ਦਾਲਾਂ, ਝੋਨੇ ਦੇ ਬੀਜ਼, ਚਾਰੇ ਵਾਲੀ ਮੱਕੀ ਅਤੇ ਯੂਨੀਵਰਸਿਟੀ ਵੱਲੋਂ ਪ੍ਰਕਾਸ਼ਿਤ ਸਾਹਿਤ ਬਾਰੇ ਦੱਸਿਆ ਗਿਆ।

Leave a Reply

Your email address will not be published. Required fields are marked *