ਬਰਨਾਲਾ, 03 ਸਤੰਬਰ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਅਤੇ ਆਰ.ਟੀ.ਓ. ਬਰਨਾਲਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿੱਚ ਪੀ.ਐੱਮ. ਰਾਹਤ ਸਕੀਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੇ ਮਕਸਦ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ।
ਇਹ ਮੀਟਿੰਗ ਸਹਾਇਕ ਟਰਾਂਸਪੋਰਟ ਅਫ਼ਸਰ ਬਰਨਾਲਾ ਸ੍ਰੀ ਜਸ਼ਨਜੋਤ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਦਫ਼ਤਰ ਰੀਜਨਲ ਟਰਾਂਸਪੋਰਟ ਅਫ਼ਸਰ, ਬਰਨਾਲਾ ਵਿਖੇ ਹੋਈ। ਇਸ ਮੀਟਿੰਗ ਵਿੱਚ ਸਿਹਤ ਵਿਭਾਗ, ਪੁਲਿਸ ਵਿਭਾਗ ਅਤੇ ਐਨ.ਆਈ.ਸੀ. (NIC) ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ।
ਜ਼ਿਲ੍ਹਾ ਕੋਆਰਡੀਨੇਟਰ ਸ੍ਰੀ ਸੰਦੀਪ ਸਿੰਘ ਨੇ ਜਾਣਕਾਰੀ ਦਿੱਤੀ ਕਿ ਪੀ.ਐੱਮ. ਰਾਹਤ ਸਕੀਮ ਤਹਿਤ ਮਰੀਜ਼ਾਂ ਦੇ ਇੰਦਰਾਜ ਲਈ ਹਸਪਤਾਲਾਂ ਵਿੱਚ ‘ਅਰੋਗਿਆ ਮਿੱਤਰ’ ਨਿਯੁਕਤ ਕੀਤੇ ਗਏ ਹਨ। ਮੌਜੂਦਾ ਸਮੇਂ ਸਿਵਲ ਹਸਪਤਾਲ ਬਰਨਾਲਾ ਵਿਖੇ 4 ਅਤੇ ਜ਼ਿਲ੍ਹੇ ਦੇ ਬਾਕੀ ਹਸਪਤਾਲਾਂ ਵਿੱਚ 1-1 ਅਰੋਗਿਆ ਮਿੱਤਰ ਤਾਇਨਾਤ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਪੰਜਾਬ ਭਰ ਵਿੱਚ 800 ਤੋਂ ਵੱਧ ਹਸਪਤਾਲ (ਲਗਭਗ 350 ਸਰਕਾਰੀ ਅਤੇ 450 ਪ੍ਰਾਈਵੇਟ) ਇਸ ਸਕੀਮ ਅਧੀਨ ਸੂਚੀਬੱਧ ਕੀਤੇ ਗਏ ਹਨ।
ਏ.ਆਰ.ਟੀ.ਓ. ਸ੍ਰੀ ਜਸ਼ਨਜੋਤ ਸਿੰਘ ਸਿੱਧੂ ਵੱਲੋਂ ਐਨ.ਆਈ.ਸੀ. ਵਿਭਾਗ ਨੂੰ ਸਪੱਸ਼ਟ ਆਦੇਸ਼ ਦਿੱਤੇ ਗਏ ਕਿ ਇੰਦਰਾਜ ਦੌਰਾਨ ਆਉਣ ਵਾਲੀਆਂ ਤਕਨੀਕੀ ਸਮੱਸਿਆਵਾਂ ਦਾ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਤੁਰੰਤ ਨਿਪਟਾਰਾ ਕੀਤਾ ਜਾਵੇ ਅਤੇ ਲੋੜ ਅਨੁਸਾਰ ਸਟਾਫ਼ ਨੂੰ ਸਮੇਂ-ਸਮੇਂ ‘ਤੇ ਟ੍ਰੇਨਿੰਗ ਮੁਹੱਈਆ ਕਰਵਾਈ ਜਾਵੇ।
ਪੁਲਿਸ ਵਿਭਾਗ ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਗਈ ਕਿ ਪੀ.ਐੱਮ. ਰਾਹਤ ਸਕੀਮ ਤਹਿਤ ਬਣਦੀ ਵਿਭਾਗੀ ਕਾਰਵਾਈ ਨੂੰ ਬਿਨਾਂ ਕਿਸੇ ਦੇਰੀ ਦੇ ਜਲਦ ਤੋਂ ਜਲਦ ਅਮਲ ਵਿੱਚ ਲਿਆਂਦਾ ਜਾਵੇ।
ਮੀਟਿੰਗ ਦੌਰਾਨ ਪੈਂਡਿੰਗ ਇੰਦਰਾਜ ਤੁਰੰਤ ਦਰਜ ਕਰਨ ਅਤੇ ਭਵਿੱਖ ਵਿੱਚ ਰਿਕਾਰਡ ਨੂੰ ਅੱਪ-ਟੂ-ਡੇਟ ਰੱਖਣ ਦੀਆਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ। ਸਕੀਮ ਦੀ ਸੁਚੱਜੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਸ੍ਰੀ ਸੰਦੀਪ ਸਿੰਘ ਜ਼ਿਲ੍ਹਾ ਕੋਆਰਡੀਨੇਟਰ, ਬਰਨਾਲਾ ਨੂੰ ਪੀ.ਐੱਮ. ਰਾਹਤ ਸਕੀਮ ਦਾ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ। ਉਹ ਸਿਹਤ ਅਤੇ ਹੋਰ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਆਪਣੀਆਂ ਮਹੀਨਾਵਾਰ ਰਿਪੋਰਟਾਂ ਡਿਪਟੀ ਕਮਿਸ਼ਨਰ, ਬਰਨਾਲਾ ਨੂੰ ਸਿੱਧੇ ਤੌਰ ‘ਤੇ ਭੇਜਣਾ ਯਕੀਨੀ ਬਣਾਉਣਗੇ।









Great goods from you, man. I have understand your stuff previous to and you’re just too fantastic. I actually like what you’ve acquired here, really like what you are stating and the way in which you say it. You make it entertaining and you still care for to keep it smart. I can not wait to read much more from you. This is really a terrific site.