ਤਪਾ ਮੰਡੀ, 31 ਅਕਤੂਬਰ ( ਸੋਨੀ ਗੋਇਲ )
ਕਲਾ ਮਾਹਰਾਂ ਨੇ ਵਿਦਿਆਰਥੀਆਂ ਨੂੰ ਕਲਾ ਦੀਆਂ ਬਾਰੀਕੀਆਂ ਤੋਂ ਜਾਣੂੰ ਕਰਵਾਇਆ ਡਾਇਰੈਕਟਰ ਰਾਜ ਵਿੱਦਿਅਕ ਖੋਜ ਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੀਆਂ ਹਦਾਇਤਾਂ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਸੁਨੀਤਇੰਦਰ ਸਿੰਘ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਬਰਜਿੰਦਰਪਾਲ ਸਿੰਘ ਜੀ ਦੀ ਰਹਿਨੁਮਾਈ, ਪ੍ਰਿੰਸੀਪਲ ਸ਼੍ਰੀ ਅਨਿਲ ਕੁਮਾਰ ਮੋਦੀ ਦੀ ਅਗਵਾਈ ਤੇ ਇੰਚਾਰਜ ਪ੍ਰਿੰਸੀਪਲ ਸ. ਤਲਵਿੰਦਰ ਸਿੰਘ ਸਿੱਧੂ ਦੀ ਦੇਖ-ਰੇਖ ਹੇਠ ਆਰਟ ਐਂਡ ਕਰਾਫਟ ਅਧਿਆਪਕ ਸ਼੍ਰੀ ਰਾਜਿੰਦਰ ਸਿੰਘ ਵੱਲੋਂ ਪੀ. ਐੱਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਪਾ (ਲੜਕੇ) ਵਿਖੇ ਵਿਦਿਆਰਥੀਆਂ ਦੀ ਤਿੰਨ ਰੋਜ਼ਾ ਕਲਾ ਵਰਕਸ਼ਾਪ ਲਗਾਈ ਗਈ। ਇਸ ਵਰਕਸ਼ਾਪ ਵਿੱਚ ਕਲਾ ਮਾਹਰਾਂ ਗਗਨਦੀਪ ਸਿੰਘ ਸਤੌਜ, ਅੰਮ੍ਰਿਤਪਾਲ ਸਿੰਘ ਤੇ ਹਰਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਕਲਾ ਦੀਆਂ ਬਾਰੀਕੀਆਂ ਤੋਂ ਜਾਣੂੰ ਕਰਵਾਇਆ। ਉਹਨਾਂ ਰੰਗਾਂ ਰਾਹੀਂ ਵਿਦਿਆਰਥੀਆਂ ਦੇ ਕੋਮਲ ਮਨਾਂ ਅੰਦਰੋਂ ਉਹਨਾਂ ਦੀਆਂ ਭਾਵਨਾਵਾਂ ਨੂੰ ਉਜਾਗਰ ਕਰਵਾਇਆ ਤੇ ਬੱਚਿਆਂ ਨੂੰ ਪ੍ਰੇਰਿਤ ਕਰਦੇ ਹੋਏ ਉਹਨਾਂ ਦੀ ਜ਼ਿੰਦਗੀ ਵਿੱਚ ਰੰਗਾਂ ਅਤੇ ਕਲਾਵਾਂ ਦੇ ਮਹੱਤਵ ਤੇ ਚਾਨਣਾ ਪਾਇਆ। ਕਲਾਂ ਮਾਹਰਾਂ ਨੇ ਜਿੱਥੇ ਵਿਦਿਆਰਥੀਆਂ ਨੂੰ ਰੰਗਾਂ ਦੀ ਜਾਦੂਗਰੀ ਦਿਖਾਈ ਉੱਥੇ ਪੇਪਰ ਕਰਾਫਟ, ਕਲੇਅ ਆਰਟ, ਪੇਂਟਿੰਗ ਲੈਂਡਸਕੇਪ, ਫਰੀ ਹੈਂਡ ਡਰਾਇੰਗ, ਸਟਿਲ ਲਾਈਫ ਦੇ ਵਿੱਚ ਲਾਈਟ ਐਂਡ ਸ਼ੇਡਿੰਗ ਅਤੇ ਅੱਖਰਕਾਰੀ ਬਾਰੇ ਵੀ ਵਿਸਥਾਰਤ ਜਾਣਕਾਰੀ ਦਿੱਤੀ। ਇਸ ਕਲਾ ਵਰਕਸ਼ਾਪ ਵਿੱਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਆਰਟ ਕਿਟ ਮੁੱਹਈਆ ਕਰਵਾਈ ਗਈ ਤੇ ਰਿਫਰੈਸ਼ਮੈਂਟ ਦਾ ਪ੍ਰਬੰਧ ਵੀ ਕੀਤਾ ਗਿਆ। ਤਿੰਨ ਰੋਜ਼ਾ ਕਲਾ ਵਰਕਸ਼ਾਪ ਦੇ ਅਖੀਰਲੇ ਦਿਨ ਵਿਦਿਆਰਥੀਆਂ ਦੁਆਰਾ ਤਿਆਰ ਕੀਤੀਆਂ ਵੱਖ-ਵੱਖ ਕਲਾ ਕ੍ਰਿਤਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ । ਇੰਚਾਰਜ ਪ੍ਰਿੰਸੀਪਲ ਸ਼੍ਰੀ ਤਲਵਿੰਦਰ ਸਿੰਘ ਸਿੱਧੂ ਤੇ ਸਮੂਹ ਸਟਾਫ਼ ਵੱਲੋਂ ਇਸ ਕਲਾ ਪ੍ਰਦਰਸ਼ਨੀ ਦਾ ਦੌਰਾ ਕੀਤਾ ਗਿਆ ਤੇ ਵਿਦਿਆਰਥੀਆਂ ਦੁਆਰਾ ਤਿਆਰ ਕੀਤੀਆਂ ਕਲਾ ਕ੍ਰਿਤਾਂ ਦੀ ਪ੍ਰਸੰਸਾ ਕੀਤੀ ਗਈ। ਇੰਚਾਰਜ ਪ੍ਰਿੰਸੀਪਲ ਸ. ਤਲਵਿੰਦਰ ਸਿੰਘ ਸਿੱਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਦਿਆਰਥੀਆਂ ਨੇ ਆਪਣੇ ਅੰਦਰਲੀ ਪ੍ਰਤਿਭਾ ਨੂੰ ਨਿਖਾਰਦੇ ਹੋਏ ਬਹੁਤ ਹੀ ਮਨਮੋਹਕ ਚੀਜ਼ਾਂ ਬਣਾਈਆਂ ਹਨ। ਉਹਨਾਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਇਸ ਤਰ੍ਹਾਂ ਦੀਆਂ ਸਹਿ ਅਕਾਦਮਿਕ ਕਿਰਿਆਵਾਂ ਕਰਵਾਈਆਂ ਜਾਣੀਆਂ ਬਹੁਤ ਜ਼ਰੂਰੀ ਹਨ ਤਾਂ ਜੋ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਰੌਚਕ ਲੱਗੇ। ਇਸ ਆਰਟ ਵਰਕਸ਼ਾਪ ਦੀ ਪ੍ਰਦਰਸ਼ਨੀ ਮੌਕੇ ਸੈਂਟਰ ਹੈੱਡ ਟੀਚਰ ਸ਼੍ਰੀ ਜਸਵੀਰ ਸਿੰਘ, ਸਰਜੀਵਨ ਕੁਮਾਰ ਉੱਪਲ, ਸੁਖਦੀਪ ਤਪਾ, ਕੁਲਦੀਪ ਸਿੰਘ, ਸੰਦੀਪ ਸਿੰਘ, ਅੰਕੁਰ ਕੁਮਾਰ, ਰਿਸ਼ੀ ਕੁਮਾਰ,ਜਗਸੀਰ ਸਿੰਘ, ਅਸ਼ਵਨੀ ਕੁਮਾਰ, ਕਿਰਨਜੋਤ ਕੌਰ, ਜਸਵਿੰਦਰ ਕੌਰ, ਕਰਮਜੀਤ ਕੌਰ ਤੇ ਸਕੂਲ ਦਾ ਸਮੁੱਚਾ ਸਟਾਫ਼ ਹਾਜ਼ਰ ਸੀ। ਵਿਦਿਆਰਥੀਆਂ ਨੇ ਇਸ ਤਿੰਨ ਰੋਜ਼ਾ ਕਲਾ ਵਰਕਸ਼ਾਪ ਦਾ ਖੂਬ ਆਨੰਦ ਮਾਣਿਆ।
Posted By Gaganjot Goyal







Just stumbled across p898casino. Looks like it might be a chill place to unwind after a long day. Will report back after a few rounds!
Gana777 is where it’s at! Been having a blast on this site. Definitely worth checking out! Click here: gana777
PHSpin6… Not gonna lie, was a bit skeptical but it turned out alright. Games were fun and it kept me entertained for a while. Give it a try, you might like it! phspin6