ਮਹਿਲ ਕਲਾਂ, 31 ਅਕਤੂਬਰ ( ਸੋਨੀ ਗੋਇਲ )
ਸਿਵਲ ਸਰਜਨ ਬਰਨਾਲਾ ਡਾ. ਬਲਜੀਤ ਸਿੰਘ ਅਤੇ ਸਿਹਤ ਬਲਾਕ ਮਹਿਲ ਕਲਾਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਗੁਰਤੇਜਿੰਦਰ ਕੌਰ ਦੀ ਯੋਗ ਅਗਵਾਈ ਹੇਠ ਅੱਜ ਸੀ ਐਚ ਸੀ ਮਹਿਲ ਕਲਾਂ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਰਭਵਤੀ ਔਰਤਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ, ਜਿਸ ਵਿੱਚ ਡਾ. ਅੰਜੁ ਵਰਮਾ ਵਲੋਂ ਗਰਭਵਤੀ ਔਰਤਾਂ ਦੀ ਜਾਂਚ ਕੀਤੀ ਗਈ। ਇਸ ਮੌਕੇ ਜਾਣਕਾਰੀ ਦਿੰਦਿਆਂ ਐਲ.ਐਚ.ਵੀ ਬਲਵਿੰਦਰ ਕੌਰ ਨੇ ਦੱਸਿਆ ਕਿ ਇਸ ਕੈਂਪ ਦਾ ਮੁੱਖ ਉਦੇਸ਼ ਗਰਭਕਾਲ ਅਤੇ ਜਣੇਪੇ ਦੌਰਾਨ ਹੋਣ ਵਾਲੀ ਮੌਤ ਦਰ ਨੂੰ ਘੱਟ ਕਰਨਾ ਅਤੇ ਜੱਚਾ ਬੱਚਾ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ। ਉਨਾਂ ਦੱਸਿਆ ਕਿ ਕੈਂਪ ਦੌਰਾਨ ਗਰਭਵਤੀ ਔਰਤਾਂ ਦਾ ਬੀ. ਪੀ, ਸ਼ੂਗਰ, ਹੋਮੋਗਲੋਬਿਨ ਅਤੇ ਹੋਰ ਲੋੜੀਂਦੇ ਟੈਸਟ ਕੀਤੇ ਜਾਂਦੇ ਹਨ ਅਤੇ ਹਾਈ ਰਿਸਕ ਗਰਭਵਤੀ ਔਰਤਾਂ ਦੀ ਪਛਾਣ ਕਰਕੇ ਉਨਾਂ ਦੇ ਸੁਰੱਖਿਅਤ ਜਨੇਪੇ ਲਈ ਐਕਸ਼ਨ ਪਲਾਨ ਤਿਆਰ ਕੀਤਾ ਜਾਂਦਾ ਹੈ। ਇਸ ਮੌਕੇ ਸੀ ਐਚ ਓ ਸੁਖਵੀਰ ਕੌਰ ਨੇ ਗਰਭਵਤੀ ਔਰਤਾਂ ਨੂੰ ਗਰਭਾਵਸਥਾ ਦੌਰਾਨ ਸਹੀ ਖੁਰਾਕ ਅਤੇ ਕਸਰਤ, ਬੱਚੇ ਨੂੰ ਦੁੱਧ ਪਿਲਾਉਣ ਦੇ ਸਹੀ ਤਰੀਕਿਆਂ, ਸੰਪੂਰਨ ਟੀਕਾਕਰਣ ਅਤੇ ਬੱਚਿਆਂ ਵਿਚਕਾਰ ਅੰਤਰਾਲ ਦੇ ਤਰੀਕਿਆਂ ਆਦਿ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸੀ ਐਚ ਓ ਸੁਭਾਸ਼, ਏ ਐਨ ਐਮ ਗੁਰਵੀਰ ਕੌਰ ਅਤੇ ਜਸਵੀਰ ਕੌਰ ਤੇ ਆਸ਼ਾ ਵਰਕਰਾਂ ਮੌਜੂਦ ਸਨ।
Posted By Gaganjot Goyal







Finding the official 188bet login can be tricky, but this link works like a charm. Secure and straightforward. Get to betting quick! Access here: 188betlogin
Hey guys, tried ok8bet1 recently, and it’s pretty solid. The odds are decent, and the customer service was quick to respond. Worth a look, man! Try ok8bet1
I was able to easily login with the ggpanalologin site. I played a few games and was able to enjoy it. The site is secure also and easy to navigate. ggpanalologin