
ਸੋਨੀ ਗੋਇਲ ਹੱਕ ਸੱਚ ਦੀ ਬਾਣੀ
ਵਿਧਾਇਕ ਪੰਡੋਰੀ ਅਤੇ ਉੱਗੋਕੇ ਨੇ ਕੀਤੀ ਸ਼ਿਰਕਤ, ਕਿਹਾ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਗ੍ਰਾਮ ਪੰਚਾਇਤਾਂ ਨੂੰ ਅਹਿਮ ਸਕੀਮਾਂ ਤੋਂ ਜਾਣੂ ਕਰਵਾਉਣਾ ਲਾਜ਼ਮੀ*
ਬਰਨਾਲਾ, 4 ਸਤੰਬਰ
ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਗ੍ਰਾਮ ਪੰਚਾਇਤ ਵਿਕਾਸ ਯੋਜਨਾ ਅਧੀਨ ਵੱਖ ਵੱਖ ਅਹਿਮ ਸਕੀਮਾਂ ਅਤੇ ਵਨ ਸੋਰਸ ਰੈਵੇਨਿਊ ਅਧੀਨ ਸਰਪੰਚਾਂ ਲਈ ਜ਼ਿਲ੍ਹਾ ਪੱਧਰ ‘ਤੇ ਇੱਕ ਰੋਜ਼ਾ ਵਰਕਸ਼ਾਪ ਕਰਵਾਈ ਗਈ, ਜਿਸ ਵਿੱਚ ਵਿਧਾਇਕ ਹਲਕਾ ਮਹਿਲ ਕਲਾਂ ਅਤੇ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਚੇਅਰਮੈਨ ਕੁਲਵੰਤ ਸਿੰਘ ਪੰਡੋਰੀ ਅਤੇ ਵਿਧਾਇਕ ਭਦੌੜ ਸ. ਲਾਭ ਸਿੰਘ ਉਗੋਕੇ ਨੇ ਸ਼ਿਰਕਤ ਕੀਤੀ।
ਉਹਨਾਂ ਦੱਸਿਆ ਕਿ ਵਿਧਾਨ ਸਭਾ ਦੀ ਪੰਚਾਇਤੀ ਰਾਜ ਇਕਾਈਆਂ ਸਬੰਧੀ ਕਮੇਟੀ ਦੀ ਹੋਈ ਮੀਟਿੰਗ ਦੀਆਂ ਹਦਾਇਤਾਂ ਅਨੁਸਾਰ ਆਰ.ਜੀ.ਐਸ.ਏ. ਸਕੀਮ ਅਧੀਨ ਹੋ ਰਹੇ ਕਾਰਜਾਂ ਅਤੇ ਟ੍ਰੇਨਿੰਗਾਂ ਨੂੰ ਅਮਲੀ ਰੂਪ ਵਿਚ ਲਿਆਂਦਾ ਜਾ ਰਿਹਾ ਹੈ।
ਉਹਨਾਂ ਕਿਹਾ ਕਿ ਇਸ ਟ੍ਰੇਨਿੰਗ ਪ੍ਰੋਗਰਾਮ ਦੇ ਮੁੱਖ ਉਦੇਸ਼ ਸਰਪੰਚਾਂ ਨੂੰ ਓ.ਐਸ.ਆਰ. (Own Source Revenue) ਦੇ ਵੱਖ-ਵੱਖ ਸਰੋਤਾਂ ਅਤੇ ਪੰਚਾਇਤਾਂ ਵੱਲੋਂ ਆਪਣੇ ਪੱਧਰ ‘ਤੇ ਆਮਦਨ ਵਧਾਉਣ ਦੇ ਢੰਗਾਂ ਅਤੇ ਇਸਦੀ ਮਹੱਤਤਾ ਬਾਰੇ ਵਿਹਾਰਕ ਗਿਆਨ ਦੇਣਾ ਹੈ।
ਇਸ ਦੌਰਾਨ ਗ੍ਰਾਮ ਪੰਚਾਇਤਾਂ ਵਿੱਚ ਗ੍ਰਾਮ ਪੰਚਾਇਤ ਵਿਕਾਸ ਯੋਜਨਾ ਨਾਲ ਸਬੰਧਿਤ ਵੱਖ-ਵੱਖ ਫਲੈਗਸ਼ਿਪ ਸਕੀਮਾਂ, ਉਨ੍ਹਾਂ ਦੇ ਉਦੇਸ਼, ਲਾਭਪਾਤਰੀਆਂ ਦੀ ਯੋਗਤਾ ਅਤੇ ਲਾਗੂ ਕਰਨ ਦੀ ਪ੍ਰਕਿਰਿਆ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਸਬੰਧਤ ਵਿਭਾਗਾਂ ਦੇ ਨੋਡਲ ਅਧਿਕਾਰੀਆਂ ਵੱਲੋਂ ਇਨ੍ਹਾਂ ਸਕੀਮਾਂ ‘ਤੇ ਵਿਸ਼ੇਸ਼ ਜਾਣਕਾਰੀ ਅਤੇ ਸਰਪੰਚਾਂ ਦੀ ਸਹੂਲਤ ਲਈ ਪੜ੍ਹਨਯੋਗ ਸਮੱਗਰੀ ਵੀ ਵੰਡੀ ਗਈ ਤਾਂ ਜੋ ਉਹ ਆਪਣੇ ਪਿੰਡਾਂ ਵਿੱਚ ਇਨ੍ਹਾਂ ਸਕੀਮਾਂ ਦਾ ਪੂਰਾ ਲਾਭ ਪਹੁੰਚਾ ਸਕਣ।
ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਦੱਸਿਆ ਕਿ ਇਹ ਵਰਕਸ਼ਾਪ ਗ੍ਰਾਮ ਪੰਚਾਇਤਾਂ ਨੂੰ ਆਰਥਿਕ ਤੌਰ ‘ਤੇ ਆਤਮ-ਨਿਰਭਰ ਬਣਾਉਣ ਅਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਇੱਕ ਅਹਿਮ ਕਦਮ ਹੈ। ਵਿਧਾਇਕ ਲਾਭ ਸਿੰਘ ਉੱਗੋਕੇ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਲਗਾਤਾਰ ਕਰਵਾਏ ਜਾਣਗੇ ਤਾਂ ਜੋ ਪਿੰਡਾਂ ਵਿਚ ਫੰਡਾਂ ਦੀ ਸੁਚੱਜੀ ਵਰਤੋਂ ਕਰਕੇ ਵੱਧ ਤੋਂ ਵੱਧ ਵਿਕਾਸ ਕਾਰਜ ਕਰਵਾਏ ਜਾ ਸਕਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ ਅਤੇ ਡੀ ਡੀ ਪੀ ਓ ਸਵਿੰਦਰ ਸਿੰਘ ਵੀ ਹਾਜ਼ਰ ਸਨ।








Aprendí mucho. Subtítulos SRT/VTT: MAI Transcribe 2 — . MAI Transcribe 2
Super easy registration process and I was playing within minutes. It is refreshing to have a site that does not make you jump through hoops. Go for jl588register
Hey! Quick question that’s entirely off topic. Do you know how to make your site mobile friendly? My site looks weird when browsing from my iphone 4. I’m trying to find a template or plugin that might be able to correct this issue. If you have any recommendations, please share. Thanks!
I appreciate how transparent this platform is with their rules. No hidden tricks, just pure fun and fair play. Big thumbs up for vnd188.