ਬਰਨਾਲਾ, 01 ਜੁਲਾਈ ( ਸੋਨੀ ਗੋਇਲ )

ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਮਿਸ਼ਨਰ ਫੂਡ ਸੇਫਟੀ ਪੰਜਾਬ ਵੱਲੋਂ ਜ਼ਿਲ੍ਹਾ ਬਰਨਾਲਾ ਲਈ ਇੱਕ ਫੂਡ ਸੇਫਟੀ ਵੈਨ ਮੁਹਈਆ ਕਰਵਾਈ ਗਈ ਹੈ ਜਿਸ ਰਾਹੀਂ ਰੋਜ਼ਾਨਾ ਵਰਤੋਂ ਵਿੱਚ ਆਉਣ ਵਾਲੀਆਂ ਖਾਣ – ਪੀਣ ਦੀਆਂ ਵਸਤਾਂ ਨੂੰ ਜ਼ਿਲ੍ਹਾ ਬਰਨਾਲਾ ਵਿੱਚ ਹੀ ਫੂਡ ਸੇਫਟੀ ਵੈਨ ਰਾਹੀਂ ਟੈਸਟ ਕਰਵਾਇਆ ਜਾ ਸਕਦਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਾ. ਬਲਜੀਤ ਸਿੰਘ ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਸਿਹਤ ਵਿਭਾਗ ਬਰਨਾਲਾ ਵੱਲੋਂ ਡਿਪਟੀ ਕਮਿਸ਼ਨਰ ਬਰਨਾਲਾ ਦੇ ਦਿਸ਼ਾ ਨਿਰਦੇਸ਼ ਅਧੀਨ ਇਸ ਫੂਡ ਸੇਫਟੀ ਵੈਨ ਰਾਹੀਂ ਵੱਖ ਵੱਖ ਖਾਣ ਪੀਣ ਵਾਲੀਆਂ ਚੀਜ਼ਾਂ ਦੇ ਸੈਂਪਲ ਜਿਵੇਂ ਕਿ ਦੁੱਧ, ਮਸਾਲੇ, ਪਾਣੀ ਤੇਲ, ਘਿਓ ਆਦਿ ਦੇ ਵੱਖ ਵੱਖ ਸੈਂਪਲ ਟੈਸਟ 50 ਰੁਪਏ ਪ੍ਰਤੀ ਸੈਂਪਲ ਟੈਸਟਿੰਗ ਫ਼ੀਸ ਨਾਲ ਚੈੱਕ ਕਰਵਾਏ ਜਾ ਸਕਦੇ ਹਨ। ਡਾ. ਜਸਪ੍ਰੀਤ ਸਿੰਘ ਜ਼ਿਲ੍ਹਾ ਸਿਹਤ ਅਫ਼ਸਰ ਬਰਨਾਲਾ ਨੇ ਦੱਸਿਆ ਕਿ ਆਪਣੀਆਂ ਖਾਣ-ਪੀਣ ਦੀਆਂ ਵਸਤੂਆਂ ਦੀ ਗੁਣਵੱਤਾ ਜਾਂਚ ਲਈ ਸਾਨੂੰ ਜ਼ਿਲੇ ਵਿੱਚ ਮੌਜੂਦ ਇਸ ਫੂਡ ਸੇਫਟੀ ਵੈਨ ਦੀ ਵੱਧ ਤੋਂ ਵੱਧ ਵਰਤੋਂ ਕਰਨੀ ਚਾਹੀਦੀ ਹੈ ਅਤੇ ਲੋਕਾਂ ਨੂੰ ਵੀ ਇਹ ਟੈਸਟਿੰਗ ਕਰਵਾਉਣ ਲਈ ਜਾਗਰੂਕ ਕੀਤਾ ਜਾਣਾ ਚਾਹੀਦਾ ਹੈ।
ਮੈਡਮ ਸੀਮਾ ਫੂਡ ਸੇਫਟੀ ਅਫ਼ਸਰ ਨੇ ਕਿਹਾ ਕਿ ਫੂਡ ਸੇਫਟੀ ਵੈਨ ਅਤਿ ਆਧੁਨਿਕ ਟੈਸਟਿੰਗ ਮਸ਼ੀਨਾਂ ਨਾਲ ਲੈਸ ਹੈ, ਜਿਸ ਰਾਹੀਂ ਇਹ ਟੈਸਟ ਕੀਤੇ ਜਾਣੇ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ  ਲਈ ਕਿਸੇ ਵੀ ਕੰਮ ਕਾਜ ਵਾਲੇ ਦਿਨ ਦਫ਼ਤਰ ਸਿਵਲ ਸਰਜਨ ਬਰਨਾਲਾ ਦੀ ਫੂਡ ਸੇਫਟੀ ਸ਼ਾਖਾ ਬਰਨਾਲਾ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

Posted By Gaganjot Goyal

3 thought on “ਫੂਡ ਸੇਫਟੀ ਵੈਨ” ਕੋਲ ਕਰਵਾਓ ਖਾਣ ਪੀਣ ਵਾਲੀਆਂ ਚੀਜ਼ਾਂ ਦੀ ਗੁਣਵੱਤਾ ਜਾਂਚ: ਸਿਵਲ ਸਰਜਨ”

Leave a Reply

Your email address will not be published. Required fields are marked *