ਬਰਨਾਲਾ, 12 ਸਤੰਬਰ ( ਸੋਨੀ ਗੋਇਲ )
ਸ਼ਾਮ 06.00 ਵਜੇ ਤੋਂ ਸਵੇਰੇ 10.00 ਵਜੇ ਤੱਕ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਦੀ ਵੀ ਮਨਾਹੀ
ਡਿਪਟੀ ਕਮਿਸ਼ਨਰ ਵਲੋਂ ਕੰਬਾਈਨ ਮਾਲਕਾਂ ਨਾਲ ਅਹਿਮ ਮੀਟਿੰਗ
ਡਿਪਟੀ ਕਮਿਸ਼ਨਰ ਵਲੋਂ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਕੰਬਾਈਨ ਮਾਲਕਾਂ ਨਾਲ ਮੀਟਿੰਗ ਕੀਤੀ ਗਈ ਅਤੇ ਕੰਬਾਈਨ ਮਾਲਕਾਂ ਨੂੰ ਹਦਾਇਤ ਕੀਤੀ ਗਈ ਕਿ ਝੋਨੇ ਦੇ ਵਾਢੀ ਸੀਜ਼ਨ ਵਿੱਚ ਕੋਈ ਵੀ ਮਸ਼ੀਨ ਸੁਪਰ ਐੱਸ ਐਮ ਐੱਸ ਤੋਂ ਬਿਨਾ ਨਹੀਂ ਚਲਾਈ ਜਾ ਸਕਦੀ ਅਤੇ ਸ਼ਾਮ 06.00 ਵਜੇ ਤੋਂ ਸਵੇਰੇ 10.00 ਵਜੇ ਤੱਕ ਕੰਬਾਇਨਾਂ ਨਾਲ ਜੀਰੀ ਦੀ ਕਟਾਈ ‘ਤੇ ਪੂਰਨ ਪਾਬੰਦੀ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਆਈ ਏ ਐੱਸ ਨੇ ਕਿਹਾ ਕਿ ਜੀਰੀ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ। ਆਮ ਤੌਰ ‘ਤੇ ਵੇਖਣ ਵਿਚ ਆਇਆ ਹੈ ਕਿ ਜੀਰੀ ਦੀ ਕਟਾਈ ਲਈ ਕੰਬਾਇਨਾਂ ਦੀ ਵਰਤੋਂ 24 ਘੰਟੇ ਵਾਂਗ ਕੀਤੀ ਜਾਂਦੀ ਹੈ। ਇਸ ਲਈ ਰਾਤ ਸਮੇਂ ਕੰਬਾਇਨਾਂ ਚੱਲਣ ਨਾਲ ਜਾਨੀ-ਮਾਲੀ ਨੁਕਸਾਨ ਹੋਣ ਦਾ ਅਤੇ ਦੁਰਘਟਨਾ ਵਾਪਰਨ ਦਾ ਖਦਸ਼ਾ ਬਣਿਆ ਰਹਿੰਦਾ ਹੈ। ਇਸ ਤੋਂ ਇਲਾਵਾ ਕਬਾਇਨਾਂ ਨਾਲ ਰਾਤ ਵੇਲੇ ਹਰੀ ਜੀਰੀ ਜੋ ਕਿ ਚੰਗੀ ਤਰ੍ਹਾਂ ਸੁੱਕੀ ਨਹੀਂ ਹੁੰਦੀ ਉਸਦੀ ਕਟਾਈ ਕਰ ਦਿੱਤੀ ਜਾਂਦੀ ਹੈ ਅਤੇ ਇਸ ਕਰਕੇ ਹਰੀ ਕੱਟੀ ਹੋਈ ਜੀਰੀ ਸੁੱਕਣ ‘ਤੇ ਕਾਲੀ ਪੈ ਜਾਂਦੀ ਹੈ, ਸਿੱਟੇ ਵਜੋਂ ਕਿਸਾਨਾਂ ਨੂੰ ਸਿੱਧੇ ਤੌਰ ‘ਤੇ ਨੁਕਸਾਨ ਝੱਲਣਾ ਪੈਂਦਾ ਹੈ।
ਇਸ ਤੋਂ ਇਲਾਵਾ ਇਹ ਵੀ ਵੇਖਣ ਵਿੱਚ ਆਉਂਦਾ ਹੈ ਕਿ ਬਹੁਤ ਸਾਰੀਆਂ ਪੁਰਾਣੀਆਂ ਹੋ ਚੁੱਕੀਆਂ ਕੰਬਾਇਨਾਂ ਵੀ ਕਟਾਈ ਲਈ ਵਰਤੀਆਂ ਜਾਂਦੀਆਂ ਹਨ, ਜਿਹਨਾਂ ਨਾਲ ਜੀਰੀ ਦੀ ਕੁਆਲਟੀ ਖਰਾਬ ਹੋ ਜਾਂਦੀ ਹੈ ਅਤੇ ਕਈ ਕੰਬਾਇਨਾਂ ਵਿੱਚ ਤਕਨੀਕੀ ਨੁਕਸ ਹੋਣ ਕਾਰਣ ਵੀ ਜੀਰੀ ਦੀ ਕੁਆਲਟੀ ਪ੍ਰਭਾਵਿਤ ਹੁੰਦੀ ਹੈ, ਇਸ ਕਾਰਣ ਖਰੀਦ ਏਜੰਸੀਆਂ ਵੱਲੋਂ ਜੀਰੀ ਦੀ ਖਰੀਦ ਕਰਨ ਤੋਂ ਮਨਾਹੀ ਕੀਤੀ ਜਾਂਦੀ ਹੈ। ਇਸ ਨਾਲ ਕਿਸਾਨਾਂ ਦਾ ਨੁਕਸਾਨ ਹੁੰਦਾ ਹੈ।
ਓਨ੍ਹਾਂ ਕਿਹਾ ਕਿ ਇਸ ਸਬੰਧੀ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਹੁਕਮ ਜਾਰੀ ਕੀਤੇ ਗਏ ਹਨ ਕਿ ਜ਼ਿਲ੍ਹਾ ਬਰਨਾਲਾ ਅੰਦਰ ਸ਼ਾਮ 06.00 ਵਜੇ ਤੋਂ ਲੈ ਕੇ ਸਵੇਰੇ 10.00 ਵਜੇ ਤੱਕ ਕੰਬਾਇਨਾਂ ਨਾਲ ਜੀਰੀ ਦੀ ਕਟਾਈ ‘ਤੇ ਪੂਰਨ ਪਾਬੰਦੀ ਹੈ।
ਓਨ੍ਹਾਂ ਕੰਬਾਇਨਾਂ ਮਾਲਕਾਂ ਨੂੰ ਹਦਾਇਤ ਕੀਤੀ ਕਿ ਕੰਬਾਇਨ ਦੀ ਵਰਤੋਂ ਕਰਨ ਤੋਂ ਪਹਿਲਾਂ ਇਸ ਦੀ ਖੇਤੀਬਾੜੀ ਵਿਭਾਗ ਰਾਹੀਂ ਅਪਰੇਸ਼ਨ ਵਰਧੀਨੈਂਸ ਬਾਰੇ ਇੰਸਪੈਕਸ਼ਨ ਕਰਵਾਉਣੀ ਲਾਜ਼ਮੀ ਹੋਵੇਗੀ ਅਤੇ ਕੋਈ ਵੀ ਕੰਬਾਈਨ ਬਗੈਰ ਸੁਪਰ ਐੱਸ ਐਮ ਐੱਸ ਤੋਂ ਨਹੀਂ ਚਲਾਈ ਜਾਵੇਗੀ।
ਓਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਪਰਾਲੀ ਪ੍ਰਬੰਧਨ ਮੁਹਿੰਮ ਜਾਰੀ ਹੈ ਅਤੇ ਸਾਰੇ ਕਿਸਾਨ ਤੇ ਕੰਬਾਈਨ ਮਾਲਕ ਇਸ ਮੁਹਿੰਮ ਵਿਚ ਪੂਰਾ ਸਹਿਯੋਗ ਦੇਣ।
Posted By Gaganjot Goyal







Istanbul local experience tour The guide shared so many interesting anecdotes. https://lifexdecor.com/?p=5226
cakhiatv.ch xâm hại trẻ em
The tojaybetdownload process was quick and easy, and the game runs smoothly. I am impressed. Download here tojaybetdownload
Hey guys! Jilievoclublogin is where the real fun starts. Easy login and tons of games to choose from. Been having a blast! Check it out jilievoclublogin.
Anyone tried pk777casino? Debating whether to give it a shot. The graphics look pretty slick from what I’ve seen. Worth a look, maybe: pk777casino
Yo, pakjeto has some cool stuff going on. I use it sometimes, when I’m bored and there’s nothing on Tv. Could be better but it’s got potential, ya feel me? pakjeto
Been on 123Vin recently. The site runs smoothly and they offer a pretty wide array of games. Take a peek at 123vin!
Downloading the 1xslotsapp was a breeze, and they got a serious selection of slots. It’s like Vegas in your pocket, y’know? Give it a whirl if you’re feelin’ lucky 1xslotsapp.