ਬਰਨਾਲਾ 26 ਜੁਲਾਈ ( ਸੋਨੀ ਗੋਇਲ )

ਪੰਜਾਬ ਰਾਜ ਸ਼ਡਿਊਲ ਕਾਸਟ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਸ਼ਨੀਵਾਰ ਨੂੰ ਬਰਨਾਲਾ ਪਹੁੰਚੇ। ਉਨ੍ਹਾਂ ਨੇ ਸਿਵਲ ਹਸਪਤਾਲ ਬਰਨਾਲਾ ਵਿੱਚ ਦਾਖ਼ਲ ਜ਼ਖ਼ਮੀ ਸਫਾਈ ਕਰਮਚਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹਾਲ-ਚਾਲ ਜਾਣਿਆ। ਇਸ ਦੌਰਾਨ ਉਨ੍ਹਾਂ ਨੇ ਹਰੇਕ ਜ਼ਖ਼ਮੀ ਕਰਮਚਾਰੀ ਨਾਲ ਗੱਲਬਾਤ ਕਰਦਿਆਂ ਪੂਰੀ ਘਟਨਾ ਦੀ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ ਅਤੇ ਉਨ੍ਹਾਂ ਵੱਲੋਂ ਦੱਸੀ ਗਈ ਕਥਿਤ ਕੁੱਟਮਾਰ ਅਤੇ ਜ਼ੁਲਮ ਦੀ ਦਾਸਤਾਨ ਨੂੰ ਧਿਆਨ ਨਾਲ ਸੁਣਿਆ। ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਸਫਾਈ ਕਰਮਚਾਰੀਆਂ ਨਾਲ ਜੋ ਕੁਝ ਵਾਪਰਿਆ ਹੈ, ਉਹ ਬਹੁਤ ਹੀ ਦੁਖਦਾਈ ਅਤੇ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਗਰੀਬ ਅਤੇ ਮਿਹਨਤੀ ਸਫਾਈ ਕਰਮਚਾਰੀਆਂ ਨਾਲ ਇਸ ਤਰ੍ਹਾਂ ਦਾ ਸਲੂਕ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਪੀੜਤ ਕਰਮਚਾਰੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਪੰਜਾਬ ਰਾਜ ਸ਼ਡਿਊਲ ਕਾਸਟ ਕਮਿਸ਼ਨ ਇਸ ਮਾਮਲੇ ਨੂੰ ਪੂਰੀ ਗੰਭੀਰਤਾ ਨਾਲ ਦੇਖ ਰਿਹਾ ਹੈ ਅਤੇ ਘਟਨਾ ਦੀ ਹਰ ਪੱਖੋਂ ਜਾਂਚ ਕਰਵਾਈ ਜਾਵੇਗੀ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਜੋ ਵੀ ਵਿਅਕਤੀ ਇਸ ਘਟਨਾ ਲਈ ਜ਼ਿੰਮੇਵਾਰ ਪਾਇਆ ਗਿਆ, ਉਸ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਇਸ ਮੌਕੇ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ 28 ਜੁਲਾਈ ਨੂੰ ਚੰਡੀਗੜ੍ਹ ਵਿਖੇ ਪੰਜਾਬ ਪੁਲਿਸ ਵਿਭਾਗ ਦੀ ਪੇਸ਼ੀ ਹੋਣੀ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਇਸ ਪੂਰੇ ਮਾਮਲੇ ’ਤੇ ਨਜ਼ਰ ਰੱਖੇ ਹੋਏ ਹੈ ਅਤੇ ਕਾਨੂੰਨੀ ਪ੍ਰਕਿਰਿਆ ਅਨੁਸਾਰ ਲੋੜੀਂਦੀ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇਗਾ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਸ਼ਡਿਊਲ ਕਾਸਟ ਕਮਿਸ਼ਨ ਦਾ ਮਕਸਦ ਪੀੜਤਾਂ ਨੂੰ ਇਨਸਾਫ਼ ਦਿਵਾਉਣਾ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣਾ ਹੈ। ਉਨ੍ਹਾਂ ਜ਼ਖ਼ਮੀ ਸਫਾਈ ਕਰਮਚਾਰੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕਰਦਿਆਂ ਭਰੋਸਾ ਦਿੱਤਾ ਕਿ ਕਮਿਸ਼ਨ ਹਰ ਪੜਾਅ ’ਤੇ ਉਨ੍ਹਾਂ ਦੇ ਨਾਲ ਖੜ੍ਹਾ ਰਹੇਗਾ।

2 thought on “ਬਰਨਾਲਾ ਪਹੁੰਚੇ ਪੰਜਾਬ ਰਾਜ ਸ਼ਡਿਊਲ ਕਾਸਟ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਸਰਕਾਰੀ ਹਸਪਤਾਲ ਵਿੱਚ ਜ਼ਖ਼ਮੀ ਸਫਾਈ ਕਰਮਚਾਰੀਆਂ ਦਾ ਜਾਣਿਆ ਹਾਲ-ਚਾਲਕਿਹਾ ਦੋਸ਼ੀਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ, ਪੀੜਤਾਂ ਨੂੰ ਮਿਲੇਗਾ ਇਨਸਾਫ਼”

Leave a Reply

Your email address will not be published. Required fields are marked *

You missed