ਸੋਨੀ ਗੋਇਲ ਹੱਕ ਸੱਚ ਦੀ ਬਾਣੀ

ਬਰਨਾਲਾ 13 ਸਤੰਬਰ: ਬਰਨਾਲਾ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਐਸਐਸਪੀ ਬਰਨਾਲਾ ਮੁਹੰਮਦ ਸਰਫਰਾਜ ਆਲਮ ਆਈਪੀਐਸ ਅਤੇ ਐਸਪੀ ਡੀ ਸੰਜੀਵ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀ.ਆਈ.ਏ. ਬਰਨਾਲਾ ਦੇ ਇੰਚਾਰਜ ਇੰਸਪੈਕਟਰ ਬਲਜੀਤ ਸਿੰਘ ਦੀ ਅਗਵਾਈ ਹੇਠ ਸ.ਥ. ਜਗਦੀਪ ਸਿੰਘ ਵੱਲੋਂ ਕਾਰਵਾਈ ਕਰਦੇ ਹੋਏ ਨਜਾਇਜ਼ ਅਸਲੇ ਸਮੇਤ ਵਿਅਕਤੀਆਂ ਖ਼ਿਲਾਫ਼ ਥਾਣਾ ਸਿਟੀ ਬਰਨਾਲਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਦੌਰਾਨ ਦੋਸ਼ੀ ਮਨਪ੍ਰੀਤ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਰਾਮਗੜ੍ਹੀਆ ਰੋਡ, ਬਰਨਾਲਾ, ਕੁਲਦੀਪ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਰਾਮਗੜ੍ਹੀਆ ਰੋਡ, ਬਰਨਾਲਾ, ਸੌਕੀ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਦਲੇਲਵਾਲਾ, ਜ਼ਿਲ੍ਹਾ ਮਾਨਸਾ ਨੂੰ ਇੱਕ ਪਿਸਤੌਲ (32 ਬੋਰ) ਸਮੇਤ ਜਿੰਦਾ ਕਾਰਤੂਸ ਅਤੇ ਇੱਕ ਸਕਾਰਪੀਓ ਗੱਡੀ PB-19X-3121 ਰੰਗ: ਚਿੱਟਾ ਨੂੰ ਬਰਨਾਲਾ ਦੇ ਗਰਚਾ ਰੋਡ ਉਤੋਂ ਕਾਬੂ ਕੀਤਾ ਗਿਆ। ਇਸ ਮਾਮਲੇ ਵਿੱਚ ਪੁਲਿਸ ਵੱਲੋਂ ਅਗਲੇਰੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਦੇ ਵਿੱਚ ਪੇਸ਼ ਕਰ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ ਤਾਂ ਜੋ ਗੰਭੀਰਤਾ ਨਾਲ ਹੋਰ ਜਾਂਚ ਕੀਤੀ ਜਾ ਸਕੇ। ਇਸ ਮੌਕੇ ਸਹਾਇਕ ਥਾਣੇਦਾਰ ਸੁਖਬੀਰ ਸਿੰਘ ,ਸਹਾਇਕ ਥਾਣੇਦਾਰ ਬਲਕਰਨ ਸਿੰਘ, ਸਹਾਇਕ ਥਾਣੇਦਾਰ ਗੁਰਤੇਜ ਸਿੰਘ,ਬਲਵਿੰਦਰ ਕੌਰ,ਗੁਲਕਰਨ ਸਿੰਘ ਹਾਜ਼ਰ ਸਨ।

Leave a Reply

Your email address will not be published. Required fields are marked *