ਯੂਨੀਵਿਸੀਜਨ ਨਿਊਜ਼ ਇੰਡੀਆ, ਮਾਨਸਾ

ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਮਾਨ ਅਤੇ ਡੀ.ਜੀ.ਪੀ ਪੰਜਾਬ ਸ੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਤਹਿਤ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਅਤੇ ਨਸ਼ੇ ਨੂੰ ਜੜੋਂ ਖ਼ਤਮ ਕਰਨ ਦੇ ਅਹਿਦ ਲਈ ਜ਼ਿਲ੍ਹਾ ਪੱਧਰੀ ਐਂਟੀ ਡਰੱਗ ਮੁਹਿੰਮ ਤਹਿਤ ‘‘ਜਾਗ੍ਰਿਤੀ ਯਾਤਰਾ’’ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਮਾਨਸਾ ਪੁਲਿਸ ਵੱਲੋਂ 01 ਦਸੰਬਰ, 2023 ਦਿਨ ਸ਼ੁੱਕਰਵਾਰ ਨੂੰ ਸਵੇਰੇ 08:00 ਵਜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਨਹਿਰੂ ਮੈਮੋਰੀਅਲ ਕਾਲਜ ਤੱਕ ਪੈਦਲ ਚਾਲ ਅਯੋਜਿਤ ਕੀਤੀ ਜਾਵੇਗੀ। 09 ਵਜੇ ਨਹਿਰੂ ਮੈਮੋਰੀਅਲ ਕਾਲਜ, ਮਾਨਸਾ ਵਿਖੇ ਨਸ਼ਾ ਛੱਡ ਚੁੱਕੇ ਵਿਅਕਤੀਆਂ ਵੱਲੋਂ ਹਾਜਰੀਨ ਲੋਕਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਅਤੇ ਨਸ਼ਾ ਛੱਡਣ ਦੇ ਤਰੀਕਿਆ ਸਬੰਧੀ ਨਿੱਜੀ ਤਜ਼ੁਰਬਿਆਂ ਬਾਰੇ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 10:00 ਵਜੇ, ਪੁਲਿਸ ਪਬਲਿਕ ਸਕੂਲ, ਮਾਨਸਾ ਦੇ ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ ਜਾਣਗੇ। ਇਨ੍ਹਾਂ ਪੇਂਟਿੰਗ ਮੁਕਾਬਲਿਆਂ ਵਿੱਚ ਪਹਿਲੇ ਗਰੁੱਪ ਵਿੱਚ ਪਹਿਲੀ ਤੋਂ ਛੇਵੀਂ ਜਮਾਤ ਤੱਕ ਦੇ ਵਿਦਿਆਰਥੀ ਅਤੇ ਦੂਸਰੇ ਗਰੁੱਪ ਵਿੱਚ ਸੱਤਵੀ ਤੋਂ ਬਾਰਵੀਂ ਤੱਕ ਦੇ ਵਿਦਿਆਰਥੀ ਹਿੱਸਾ ਲੈਣਗੇ। ਹਰੇਕ ਗਰੁੱਪ ਵਿੱਚ ਪਹਿਲੇ ਸਥਾਨ ’ਤੇ ਆਉਣ ਵਾਲੇ ਵਿਦਿਆਰਥੀਆਂ ਨੂੰ 11,000/- ਰੁਪਏ, ਦੂਸਰੇ ਸਥਾਨ ’ਤੇ ਆਉਣ ਵਾਲੇ ਵਿਦਿਆਰਥੀਆਂ ਨੂੰ 5,100/- ਰੁਪਏ ਅਤੇ ਤੀਸਰੇ ਸਥਾਨ ’ਤੇ ਆਉਣ ਵਾਲੇ ਵਿਦਿਆਰਥੀ ਨੂੰ 3,100/- ਰੁਪਏ ਦਾ ਨਗਦ ਇਨਾਮ ਦਿੱਤਾ ਜਾਵੇਗਾ। ਉਨ੍ਹਾਂ ਇਸ ਮੁਹਿੰਮ ਵਿੱਚ ਆਮ ਲੋਕਾਂ ਨੂੰ ਵਧ ਚੜ੍ਹ ਕੇ ਸ਼ਾਮਲ ਹੋਣ ਦਾ ਸੱਦਾ ਦਿੱਤਾ।

Posted By SonyGoyal

One thought on “ਮਾਨਸਾ ਪੁਲਿਸ ਵੱਲੋਂ 01 ਦਸੰਬਰ ਨੂੰ ਨਸ਼ਿਆਂ ਖਿਲਾਫ ‘ਜਾਗ੍ਰਿਤੀ ਯਾਤਰਾ’ ਦਾ ਕੀਤਾ ਜਾਵੇਗਾ ਆਯੋਜਨ:ਐਸ.ਐਸ.ਪੀ.*”

Leave a Reply

Your email address will not be published. Required fields are marked *

You missed