ਸੋਨੀ ਗੋਇਲ ਬਰਨਾਲਾ

ਨਸ਼ਿਆਂ ਦੀ ਵਰਤੋਂ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਰੋਕਣ ਲਈ ਖਾਲੀ ਪਲਾਟਾਂ ਦੀ ਸਫ਼ਾਈ/ਸੁੰਦਰੀਕਰਨ ਮੁਹਿੰਮ ਜਾਰੀ*


ਵਿਦਿਅਕ ਅਦਾਰਿਆਂ ਵਿਚ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ*


ਬਰਨਾਲਾ, 22 ਨਵੰਬਰ ਪੰਜਾਬ ਸਰਕਾਰ ਦੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲੀਸ ਪ੍ਰਸ਼ਾਸਨ ਬਰਨਾਲਾ ਵਲੋਂ ਜਾਗਰੂਕਤਾ ਗਤੀਵਿਧੀਆਂ, ਵਿਸ਼ੇਸ਼ ਚੈਕਿੰਗ ਅਤੇ ਸਫਾਈ/ਸੁੰਦਰੀਕਰਨ ਮੁਹਿੰਮ ਲਗਾਤਾਰ ਜਾਰੀ ਹੈ। ਇਸ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਅਭਿਜੀਤ ਕਪਲਿਸ਼ ਆਈ ਏ ਐੱਸ ਅਤੇ ਐੱਸ ਐੱਸ ਪੀ ਬਰਨਾਲਾ ਮੁਹੰਮਦ ਸਰਫਰਾਜ਼ ਆਲਮ ਆਈ ਪੀ ਐੱਸ ਵਲੋਂ ਬੱਸ ਸਟੈਂਡ ਬਰਨਾਲਾ ਅਤੇ ਨੇੜਲੇ ਇਲਾਕਿਆਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਦੌਰਾਨ ਇਲਾਕੇ ਵਿੱਚ ਪੈਂਦੇ ਖਾਲੀ ਅਤੇ ਉਜਾੜ ਪਲਾਟਾਂ ਦੀ ਸ਼ਨਾਖ਼ਤ ਕੀਤੀ ਗਈ ਅਤੇ ਉਨ੍ਹਾਂ ਦੀ ਸਫ਼ਾਈ ਮੁਹਿੰਮ ਚਲਾਈ ਗਈ ਹੈ ਤਾਂ ਜੋ ਇਨ੍ਹਾਂ ਥਾਵਾਂ ਦੀ ਨਸ਼ਿਆਂ ਦੇ ਸੇਵਨ ਜਾਂ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਲਈ ਦੁਰਵਰਤੋਂ ਨੂੰ ਰੋਕਿਆ ਜਾ ਸਕੇ। ਇਨ੍ਹਾਂ ਥਾਵਾਂ ਨੂੰ ਸਾਫ਼-ਸੁਥਰਾ ਅਤੇ ਸੁਰੱਖਿਅਤ ਬਣਾਉਣ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। ਉਹਨਾਂ ਦਸਿਆ ਕਿ ਇਸ ਤੋਂ ਪਹਿਲਾਂ ਵੀ ਜ਼ਿਲ੍ਹੇ ਵਿੱਚ ਡਰੱਗ ਹਾਟਸਪਾਟ ਖੇਤਰਾਂ ਦੀ ਪਛਾਣ ਕਰਕੇ ਸਾਫ ਸਫ਼ਾਈ, ਚਾਰਦੀਵਾਰੀ, ਸੀ ਸੀ ਟੀ ਵੀ ਕੈਮਰੇ, ਲਾਈਟਾਂ ਆਦਿ ਲਗਵਾਈਆਂ ਗਈਆਂ ਹਨ ਅਤੇ ਸਾਰੇ ਐੱਸ ਦੇ ਐਮਜ਼ ਨੂੰ ਇਸ ਮੁਹਿੰਮ ਤਹਿਤ ਲਗਾਤਾਰ ਫੀਲਡ ਦੌਰੇ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਹਨਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਸ਼ੇਸ਼ ਪਹਿਲ ਕਰਦੇ ਹੋਏ ਮੁੜ ਵਸੇਬਾ ਕੇਂਦਰ ਸੋਹਲ ਪੱਤੀ ਵਿਚ ਦਾਖਲ ਮਰੀਜ਼ਾਂ ਨੂੰ ਸਵੈ ਰੋਜ਼ਗਾਰ ਦੇ ਯੋਗ ਬਣਾ ਕੇ ਸਮਾਜ ਦੀ ਮੁੱਖ ਧਾਰਾ ਵਿਚ ਲਿਆਉਣ ਲਈ ਪਿਛਲੇ ਦਿਨੀਂ ਵੱਖ ਵੱਖ ਬੈਚਾਂ ਰਾਹੀਂ ਡੇਅਰੀ ਕੋਰਸਾਂ/ਪਸ਼ੂ ਪਾਲਣ ਦੀ ਸਿਖਲਾਈ ਦਿੱਤੀ ਗਈ ਹੈ ਅਤੇ ਅਜਿਹੇ ਉਪਰਾਲੇ ਆਉਂਦੇ ਸਮੇਂ ਵੀ ਕਰਵਾਏ ਜਾਣਗੇ। ਇਸ ਮੌਕੇ ਐੱਸ ਐੱਸ ਪੀ ਮੁਹੰਮਦ ਸਰਫਰਾਜ਼ ਆਲਮ ਨੇ ਦੱਸਿਆ ਕਿ ਜ਼ਿਲ੍ਹਾ ਪੁਲੀਸ ਵਲੋਂ ਕਾਸੋ (CASO) ਵੱਖ ਵੱਖ ਇਲਾਕਿਆਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਪੁਲਿਸ ਵਲੋਂ ਲਗਾਤਾਰ ਚੈਕਿੰਗ ਅਤੇ ਸਖ਼ਤੀ ਦੇ ਨਾਲ ਨਾਲ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਵੀ ਲਾਏ ਜਾ ਰਹੇ ਹਨ। ਬਰਨਾਲਾ ਪੁਲਿਸ ਵਲੋਂ ਪਿਛਲੇ ਦਿਨੀਂ ਰੂੜੇਕੇ ਕਲਾਂ, ਮਹਿਲ ਕਲਾਂ, ਸਰਕਾਰੀ ਸਕੂਲ ਹਮੀਦੀ ਵਿਚ ਸਕੂਲੀ ਬੱਚਿਆਂ ਨੂੰ ਨਸ਼ਿਆਂ ਤੋਂ ਹੋਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਉਣ ਲਈ ਜਾਗਰੂਕਤਾ ਕੈਂਪ ਲਗਾਏ ਗਏ। ਉਹਨਾਂ ਦੱਸਿਆ ਕਿ ਰੋਜ਼ਾਨਾ ਪੱਧਰ ਉੱਤੇ ਪੁਲਿਸ ਵਲੋਂ ਵਿਦਿਅਕ ਅਦਾਰਿਆਂ ਅਤੇ ਹੋਰ ਜਨਤਕ ਥਾਵਾਂ ਉੱਤੇ ਜਾਗਰੂਕਤਾ ਗਤੀਵਿਧੀਆਂ ਕਰਾਈਆਂ ਜਾ ਰਹੀਆਂ ਹਨ।

Leave a Reply

Your email address will not be published. Required fields are marked *