ਬਰਨਾਲਾ, 21 ਮਈ (ਮਨਿੰਦਰ ਸਿੰਘ) 

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਅੱਜ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਓਟ ਸੈਂਟਰ, ਸਿਵਲ ਹਸਪਤਾਲ, ਬਰਨਾਲਾ ਵਿਖੇ ਰਜਿਸਟ੍ਰੇਸ਼ਨ ਕੈਂਪ ਲਗਾਇਆ ਗਿਆ।

ਕਰੀਅਰ ਕਾਊਂਸਲਰ ਮਿਸ. ਸੁਮਿੰਦਰ ਕੌਰ ਨੇ ਨਸ਼ਿਆਂ ਖਿਲਾਫ ਮੁਹਿੰਮ ਅਧੀਨ ਪ੍ਰਾਰਥੀਆਂ ਨੂੰ ਜਾਗਰੂਕ ਕਰਨ ਉਪਰੰਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਜਿਵੇਂ ਕਿ ਫਰੀ ਇੰਟਰਨੈਟ ਸਰਵਿਸ, ਲਾਇਬੇ੍ਰੀ, ਪ੍ਰਾਈਵੇਟ ਕੰਪਨੀਆਂ ਦੁਆਰਾ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਲਗਾਏ ਜਾਂਦੇ ਪਲੇਸਮੈਂਟ ਕੈਂਪਾਂ, ਸਵੈ-ਰੋਜ਼ਗਾਰ ਲਈ ਲੋਨ ਅਤੇ ਹੁਨਰ ਵਿਕਾਸ ਪ੍ਰੋਗਰਾਮਾਂ ਬਾਰੇ ਵੀ ਜਾਣਕਾਰੀ ਦਿੱਤੀ।

ਇਸ ਦੌਰਾਨ ਸ੍ਰੀ ਗੌਰਵ ਕੁਮਾਰ, ਬੀ.ਟੀ.ਈ, ਵੱਲੋਂ ਪ੍ਰਾਰਥੀਆਂ ਨੂੰ ਪੰਜਾਬ ਸਰਕਾਰ ਦੇ ਪ੍ਰੋਗਰਾਮ ਵਿਚ ਵੱਧ ਚੜ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਅਤੇ ਇਹ ਸੰਦੇਸ਼ ਆਪਣੇ ਪਰਿਵਾਰ, ਰਿਸ਼ਤੇਦਾਰਾਂ ਅਤੇ ਸਾਥੀਆਂ ਤੱਕ ਪਹੁੰਚਾਉਣ ਲਈ ਕਿਹਾ।

ਇਸ ਸਮਾਗਮ ਦੌਰਾਨ ਪੀਜੀਆਰਕਾਮ ਪੋਰਟਲ ‘ਤੇ ਪ੍ਰਾਰਥੀਆਂ ਦੀ ਰਜਿਸਟ੍ਰੇਸ਼ਨ ਕੀਤੀ।

Posted By SonyGoyal

One thought on “ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪ੍ਰਾਰਥੀਆਂ ਦੀ ਰਜਿਸਟ੍ਰੇਸ਼ਨ ਲਈ ਕੈਂਪ ਲਗਾਇਆ”
  1. Nếu bạn yêu thích các trò chơi bắn cá, ứng dụng slot apk sẽ không làm bạn thất vọng. Các game bắn cá tại đây được thiết kế với đồ họa đẹp mắt, hiệu ứng sống động và luật chơi đơn giản. TONY06-13

Leave a Reply

Your email address will not be published. Required fields are marked *

You missed