ਸੋਨੀ ਗੋਇਲ ਹੱਕ ਸੱਚ ਦੀ ਬਾਣੀ
ਪ੍ਰੋਜੈਕਟ ਮੁਸਕੁਰਾਹਟ” ਨਾਲ ਨਾਜੁਕ ਹਾਲਾਤਾਂ ਵਾਲੇ ਬੱਚਿਆਂ ਨੂੰ ਨਵੀਂ ਉਮੀਦ*
ਸਿੱਖਿਆ ਤੋਂ ਆਤਮਨਿਰਭਰਤਾ ਤੱਕ 23 ਸਾਲ ‘ਤੇ 10 ਲੱਖ ਦੀ ਸਹਾਇਤਾ ਸਮੇਤ ਸੰਪੂਰਨ ਸਹੂਲਤਾਂ
ਹਰ ਲੋੜਵੰਦ ਬੱਚੇ ਨੂੰ ਯੋਜਨਾ ਦੇ ਦਾਇਰੇ ਹੇਠ ਲਿਆਂਦਾ ਜਾਵੇਗਾ: ਡਾ. ਬਲਜੀਤ ਕੌਰ
ਸਾਹਿਬਜ਼ਾਦਾ ਅਜੀਤ ਸਿੰਘ ਨਗਰ/ਚੰਡੀਗੜ੍ਹ, 29 ਅਪ੍ਰੈਲ: ਬੱਚਿਆਂ ਦੀਆਂ ਖਿੜਦੀਆਂ ਮੁਸਕਾਨਾਂ ਅਤੇ ਖੁਸ਼ੀਆਂ ਨਾਲ ਅੱਜ ਛੱਤਬੀੜ ਚਿੜੀਆਘਰ ਦਾ ਮਾਹੌਲ ਰੌਣਕਮਈ ਹੋ ਗਿਆ, ਜਦੋਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇੱਥੇ ਨਾਜੁਕ ਹਾਲਾਤਾਂ ਵਿੱਚ ਰਹਿੰਦੇ ਬੱਚਿਆਂ ਨਾਲ ਸਨੇਹੀ ਅਤੇ ਯਾਦਗਾਰ ਮੁਲਾਕਾਤ ਕੀਤੀ। ਬੱਚਿਆਂ ਨੇ ਚਿੜੀਆਘਰ ਦਾ ਦੌਰਾ ਕਰਦਿਆਂ ਖੁੱਲ੍ਹ ਕੇ ਖੁਸ਼ੀਆਂ ਸਾਂਝੀਆਂ ਕੀਤੀਆਂ, ਜਦਕਿ ਮੰਤਰੀ ਨੇ ਵੀ ਉਨ੍ਹਾਂ ਨਾਲ ਬੈਠ ਕੇ ਪਿਆਰ ਨਾਲ ਗੱਲਾਂ ਕਰਦਿਆਂ ਉਨ੍ਹਾਂ ਦੇ ਦਿਲ ਦੀਆਂ ਗੱਲਾਂ ਧਿਆਨ ਨਾਲ ਸੁਣੀਆਂ।
ਇਸ ਦੌਰਾਨ ਮੰਤਰੀ ਨੇ ਬੱਚਿਆਂ ਨਾਲ ਇਕੱਠੇ ਬੈਠ ਕੇ ਦੁਪਹਿਰ ਦਾ ਭੋਜਨ ਵੀ ਕੀਤਾ, ਜਿਸ ਨਾਲ ਬੱਚਿਆਂ ਵਿੱਚ ਖੁਸ਼ੀ ਅਤੇ ਆਪਣੇਪਣ ਦੀ ਭਾਵਨਾ ਹੋਰ ਮਜ਼ਬੂਤ ਹੋਈ ਅਤੇ ਸਮਾਗਮ ਨੂੰ ਇਕ ਪਰਿਵਾਰਕ ਮਾਹੌਲ ਮਿਲਿਆ।
ਇਸ ਮੌਕੇ ਡਾ. ਬਲਜੀਤ ਕੌਰ ਨੇ ਕਿਹਾ ਕਿ “ਪ੍ਰੋਜੈਕਟ ਮੁਸਕੁਰਾਹਟ” ਸਿਰਫ ਇੱਕ ਸਰਕਾਰੀ ਯੋਜਨਾ ਨਹੀਂ, ਸਗੋਂ ਉਹਨਾਂ ਬੱਚਿਆਂ ਲਈ ਉਮੀਦ ਦੀ ਮਜ਼ਬੂਤ ਕਿਰਨ ਹੈ, ਜਿਨ੍ਹਾਂ ਨੇ ਕੋਵਿਡ-19 ਮਹਾਮਾਰੀ, ਬਾੜਾਂ ਜਾਂ ਹੋਰ ਕੁਦਰਤੀ ਆਫਤਾਂ ਕਾਰਨ ਆਪਣੇ ਮਾਪਿਆਂ ਜਾਂ ਸਹਾਰਾ ਗੁਆ ਦਿੱਤਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਬੱਚਾ ਆਪਣੇ ਸੁਪਨਿਆਂ ਤੋਂ ਵੰਚਿਤ ਨਾ ਰਹੇ।
ਉਨ੍ਹਾਂ ਦੱਸਿਆ ਕਿ ਯੋਜਨਾ ਤਹਿਤ ਸਿਰਫ ਆਰਥਿਕ ਮਦਦ ਹੀ ਨਹੀਂ, ਸਗੋਂ ਗੁਣਵੱਤਾ ਵਾਲੀ ਸਿੱਖਿਆ, ਸਿਹਤ ਸੇਵਾਵਾਂ, ਆਯੁਸ਼ਮਾਨ ਭਾਰਤ ਹੇਠ ਸਿਹਤ ਬੀਮਾ, ਮਨੋਵਿਗਿਆਨਿਕ ਕੌਂਸਲਿੰਗ ਅਤੇ ਹੁਨਰ ਵਿਕਾਸ ਵਰਗੀਆਂ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜਿਸ ਨਾਲ ਬੱਚਿਆਂ ਨੂੰ ਇੱਕ ਸੁਰੱਖਿਅਤ ਅਤੇ ਸਹਾਇਕ ਮਾਹੌਲ ਪ੍ਰਾਪਤ ਹੁੰਦਾ ਹੈ।
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਵੱਲੋਂ ਇਨ੍ਹਾਂ ਬੱਚਿਆਂ ਦੇ ਭਵਿੱਖ ਨੂੰ ਮਜ਼ਬੂਤ ਆਧਾਰ ਦੇਣ ਲਈ ਵਿਸ਼ੇਸ਼ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬੱਚਿਆਂ ਨੂੰ 23 ਸਾਲ ਦੀ ਉਮਰ ਪੂਰੀ ਕਰਨ ਉਪਰੰਤ 10 ਲੱਖ ਰੁਪਏ ਦੀ ਰਕਮ ਦਿੱਤੀ ਜਾਵੇਗੀ, ਤਾਂ ਜੋ ਉਹ ਆਪਣੇ ਪੈਰਾਂ ‘ਤੇ ਖੜ੍ਹੇ ਹੋ ਕੇ ਆਤਮਨਿਰਭਰ ਜੀਵਨ ਦੀ ਸ਼ੁਰੂਆਤ ਕਰ ਸਕਣ। ਇਸ ਤੋਂ ਇਲਾਵਾ, ਸਕੂਲੀ ਸਿੱਖਿਆ ਨੂੰ ਨਿਰਵਿਘਨ ਜਾਰੀ ਰੱਖਣ ਲਈ ਪ੍ਰਤੀ ਸਾਲ 20,000 ਰੁਪਏ ਦੀ ਵਿੱਤੀ ਸਹਾਇਤਾ ਅਤੇ ਬਾਲਗ ਹੋਣ ਤੱਕ 4000 ਰੁਪਏ ਪ੍ਰਤੀ ਮਹੀਨਾ ਸਪਾਂਸਰਸ਼ਿਪ ਵੀ ਦਿੱਤੀ ਜਾ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਦਾ ਮਕਸਦ ਤਤਕਾਲ ਸਹਾਇਤਾ ਦੇ ਨਾਲ-ਨਾਲ ਇਨ੍ਹਾਂ ਬੱਚਿਆਂ ਨੂੰ ਸਿੱਖਿਆ ਅਤੇ ਆਰਥਿਕ ਮਜ਼ਬੂਤੀ ਰਾਹੀਂ ਮਜ਼ਬੂਤ ਅਤੇ ਆਤਮਨਿਰਭਰ ਭਵਿੱਖ ਵੱਲ ਅੱਗੇ ਵਧਾਉਣਾ ਹੈ।
ਮੰਤਰੀ ਨੇ ਕਿਹਾ ਕਿ ਯੋਜਨਾ ਨੂੰ ਪੂਰੀ ਪਾਰਦਰਸ਼ਤਾ ਨਾਲ ਲਾਗੂ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੱਚਿਆਂ ਦੀ ਪਛਾਣ, ਚਾਇਲਡ ਵੈਲਫੇਅਰ ਕਮੇਟੀ ਵੱਲੋਂ ਪ੍ਰਮਾਣਿਕਤਾ ਅਤੇ ਸਿੱਧੀ ਲਾਭ ਅਦਾਇਗੀ ਤੱਕ ਹਰ ਪੜਾਅ ਨੂੰ ਸੁਚੱਜੇ ਢੰਗ ਨਾਲ ਨਿਭਾਇਆ ਜਾ ਰਿਹਾ ਹੈ। ਨਾਲ ਹੀ ਨਿਰੰਤਰ ਨਿਗਰਾਨੀ ਰਾਹੀਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਰ ਬੱਚੇ ਨੂੰ ਪੂਰਾ ਸਹਾਰਾ ਮਿਲੇ।
ਉਨ੍ਹਾਂ ਅੰਕੜਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਵਿਡ-19 ਕਾਰਨ 43 ਬੱਚੇ ਅਨਾਥ ਹੋਏ ਅਤੇ 4 ਬੱਚੇ ਬਾੜਾਂ ਨਾਲ ਪ੍ਰਭਾਵਿਤ ਹੋਏ ਹਨ, ਜਿਨ੍ਹਾਂ ਨੂੰ ਯੋਜਨਾ ਅਧੀਨ ਲਿਆ ਗਿਆ ਹੈ। ਇਨ੍ਹਾਂ ਵਿੱਚੋਂ 42 ਬੱਚਿਆਂ ਨੂੰ ਵੱਖ-ਵੱਖ ਸਰਕਾਰੀ ਸਕੀਮਾਂ ਤਹਿਤ ਵਿੱਤੀ ਮਦਦ ਅਤੇ ਉੱਚ ਸਿੱਖਿਆ ਲਈ ਸਹਾਇਤਾ ਮਿਲ ਰਹੀ ਹੈ। ਇਸ ਤੋਂ ਇਲਾਵਾ ਸੰਪਤੀ ਦੀ ਸੁਰੱਖਿਆ, ਕਾਲਜਾਂ ਵਿੱਚ ਵਿਸ਼ੇਸ਼ ਸੀਟਾਂ ਅਤੇ ਫੀਸ ਮੁਆਫੀ ਵਰਗੀਆਂ ਸਹੂਲਤਾਂ ਵੀ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, ਜੋ ਇਹ ਦਰਸਾਉਂਦਾ ਹੈ ਕਿ ਸਰਕਾਰ ਵੱਲੋਂ ਹਰ ਪੱਧਰ ‘ਤੇ ਬੱਚਿਆਂ ਦੀ ਸੰਭਾਲ ਲਈ ਢੁਕਵੇਂ ਕਦਮ ਚੁੱਕੇ ਜਾ ਰਹੇ ਹਨ।
ਇਸ ਤੋਂ ਇਲਾਵਾ, ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਰ ਇੱਕ ਅਨਾਥ ਬੱਚਾ ਜਾਂ ਉਹ ਬੱਚੇ ਜਿਨ੍ਹਾਂ ਦਾ ਕੋਈ ਸਹਾਰਾ ਨਹੀਂ, “ਪ੍ਰੋਜੈਕਟ ਮੁਸਕੁਰਾਹਟ” ਦੇ ਦਾਇਰੇ ਹੇਠ ਲਿਆਂਦੇ ਜਾਣ। ਉਨ੍ਹਾਂ ਕਿਹਾ ਕਿ ਸਰਕਾਰ ਦਾ ਲਕਸ਼ ਇਹ ਹੈ ਕਿ ਹਰ ਬੱਚੇ ਤੱਕ ਇਸ ਯੋਜਨਾ ਦੇ ਲਾਭ ਪਹੁੰਚਣ ਅਤੇ ਉਸਨੂੰ ਸੁਰੱਖਿਅਤ, ਸਨਮਾਨਜਨਕ ਅਤੇ ਸੁਨਿਸ਼ਚਿਤ ਭਵਿੱਖ ਲਈ ਪੂਰਾ ਸਹਾਰਾ ਮਿਲੇ।
ਡਾ. ਬਲਜੀਤ ਕੌਰ ਨੇ ਭਾਵੁਕ ਲਹਿਜ਼ੇ ਵਿੱਚ ਕਿਹਾ ਕਿ “ਅੱਜ ਦਿੱਤਾ ਗਿਆ ਸਹਾਰਾ ਹੀ ਕੱਲ੍ਹ ਬੱਚਿਆਂ ਦੇ ਵਿਸ਼ਵਾਸ ਦੀ ਮਜ਼ਬੂਤ ਨੀਂਹ ਬਣਦਾ ਹੈ।” ਉਨ੍ਹਾਂ ਕਿਹਾ ਕਿ “ਪ੍ਰੋਜੈਕਟ ਮੁਸਕੁਰਾਹਟ” ਰਾਹੀਂ ਹਰ ਬੱਚੇ ਦੇ ਚਿਹਰੇ ‘ਤੇ ਮੁਸਕਾਨ ਲਿਆਉਣਾ ਅਤੇ ਉਸਦਾ ਭਵਿੱਖ ਸੁਨਿਸ਼ਚਿਤ ਕਰਨਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਇਸ ਦੌਰਾਨ ਉਨ੍ਹਾਂ ਹਰ ਇੱਕ ਬੱਚੇ ਨਾਲ ਵੱਖ-ਵੱਖ ਤੌਰ ‘ਤੇ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਨਿੱਜੀ ਸਥਿਤੀਆਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਇਹ ਭਰੋਸਾ ਦਿਵਾਇਆ ਕਿ ਸਰਕਾਰ ਹਰ ਬੱਚੇ ਦੇ ਭਵਿੱਖ ਨੂੰ ਸੁਨਿਸ਼ਚਿਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।







The login process is seamless and I didn’t encounter any lags during my session. Great experience overall with cwdbetlogin. Keep it up guys!
The transaction speed here is impressive. I was worried about the deposits but everything went through in seconds. Very professional setup. Highly recommend vnokvipbank.
Quick login and even quicker withdrawals. It is hard to find a platform this reliable these days. Give 55llbetlogin a shot.
Best gaming experience I’ve had in a while! The interface is very friendly for beginners and the bonuses are generous. Love playing on yono777games during my break.
I was skeptical at first but this platform is legit. The customer service is very helpful and the withdrawal process is quick. Give krmmwin a try if you want a reliable site.
Finally found a safe place to get the game. The download was fast and the installation was a breeze. Thanks to batpkrgamedownload.
Easy login, easy navigation, and easy wins. It is rare to find a site that gets the basics so right. I’m very happy with brpixbetlogin.
Finally found a spot that actually pays out on time. The interface is clean and not cluttered with useless ads. I’m really enjoying my time here so far. Visit jjjwin today.
Just had an amazing run here last night. The variety of games is insane and the support team is very helpful. braffun is where the real fun is at.