ਮਨਿੰਦਰ ਸਿੰਘ, ਲੁਧਿਆਣਾ
ਲੁਧਿਆਣਾ, 18 ਮਈ: ਸਿਹਤ ਵਿਭਾਗ ਵਿੱਚ ਲੰਮੇ ਸਮੇਂ ਤੋਂ ਕੰਮ ਕਰਦੇ ਨੈਸ਼ਨਲ ਹੈਲਥ ਮਿਸ਼ਨ (NHM) ਪੰਜਾਬ ਦੇ ਮੁਲਾਜ਼ਮਾਂ ਵੱਲੋਂ ਸਰਕਾਰ ਵਿਰੁੱਧ ਮੋਰਚਾ ਖੋਲ੍ਹਣ ਲਈ ‘ਐਨ ਐਚ ਐਮ ਇੰਪਲਾਈਜ ਯੂਨੀਅਨ ਪੰਜਾਬ’ ਦੇ ਬੈਨਰ ਹੇਠ ਈਸੜੂ ਭਵਨ ਲੁਧਿਆਣਾ ਵਿਖੇ ਇੱਕ ਅਹਿਮ ਸੂਬਾ ਪੱਧਰੀ ਹੰਗਾਮੀ ਮੀਟਿੰਗ ਕੀਤੀ ਗਈ, ਜਿਸ ਵਿੱਚ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਆਗੂਆਂ ਨੇ ਭਾਰੀ ਰੋਸ ਨਾਲ ਹਿੱਸਾ ਲਿਆ। ਮੀਟਿੰਗ ਦੌਰਾਨ ਸੂਬਾ ਪ੍ਰਧਾਨ ਸੰਦੀਪ ਕੌਰ ਬਰਨਾਲਾ ਨੇ ਦੱਸਿਆ ਕਿ ਯੂਨੀਅਨ ਲੰਮੇ ਸਮੇਂ ਤੋਂ “ਬਰਾਬਰ ਕੰਮ-ਬਰਾਬਰ ਤਨਖਾਹ”, ਗ੍ਰੈਚੁਟੀ, ਅਤੇ ਲੋਆਲਿਟੀ ਬੋਨਸ ਵਰਗੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੀ ਹੈ, ਪਰ ਸਰਕਾਰ ਅਤੇ ਵਿਭਾਗ ਨਾਲ ਅਨੇਕਾਂ ਮੀਟਿੰਗਾਂ ਦੇ ਬਾਵਜੂਦ ਕੋਈ ਹੱਲ ਨਾ ਨਿਕਲਣ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਹੈ। ਸਮੂਹ ਆਗੂਆਂ ਨੇ ਇੱਕਸੁਰ ਵਿੱਚ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਜਲਦੀ ਪੂਰੀਆਂ ਨਾ ਕੀਤੀਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਤਿੱਖਾ ਸੰਘਰਸ਼ ਕਰਦੇ ਹੋਏ ਸਰਕਾਰ ਦਾ ਘਿਰਾਓ ਕੀਤਾ ਜਾਵੇਗਾ। ਇਸ ਮੀਟਿੰਗ ਵਿੱਚ ਸੰਦੀਪ ਕੌਰ ਬਰਨਾਲਾ, ਰਾਮ ਸਿੰਘ ਕਪੂਰਥਲਾ, ਡਾਕਟਰ ਜਤਿੰਦਰ, ਜਸਵੀਰ ਤਰਨਤਾਰਨ, ਗੁਰਪ੍ਰੀਤ ਮੁਕਤਸਰ, ਸੁਖਜੀਤ ਰੋਪੜ, ਕਿਰਨਜੀਤ ਕੌਰ ਮੋਹਾਲੀ, ਡਾਕਟਰ ਸ਼ਿਵਰਾਜ ਲੁਧਿਆਣਾ, ਅਮਨਦੀਪ ਪਟਿਆਲਾ, ਜਸ਼ਨ ਫਤਿਹਗੜ੍ਹ ਸਾਹਿਬ, ਡਾ. ਸਿਮਰ ਮੋਗਾ, ਮਨਿੰਦਰ ਨਵਾਂ ਸ਼ਹਿਰ, ਅਤੇ ਡਾ. ਰਾਜ ਸਮੇਤ ਕਈ ਜ਼ਿਲ੍ਹਿਆਂ ਦੇ ਮੁੱਖ ਸੂਬਾਈ ਆਗੂ ਹਾਜ਼ਰ ਸਨ।






