ਮਨਿੰਦਰ ਸਿੰਘ, ਬਰਨਾਲਾ

13 ਦਸੰਬਰ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸ. ਸਿਮਰਨਜੀਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ ਅਨੁਸਾਰ ਪਾਰਟੀ ਨੂੰ ਮਜਬੂਤ ਬਨਾਉਣ ਦੇ ਉਦੇਸ਼ ਨਾਲ ਪਿੰਡ ਪੱਧਰ ਦੀਆਂ ਇਕਾਈਆਂ ਦੇ ਗਠਨ ਦਾ ਕੰਮ ਪਾਰਟੀ ਅਹੁਦੇਦਾਰਾਂ ਵੱਲੋਂ ਸ਼ੁਰੂ ਕਰ ਦਿੱਤਾ ਗਿਆ ਹੈ।

ਇਸੇ ਲੜੀ ਤਹਿਤ ਅੱਜ ਪਿੰਡ ਕੱਟੂ ਦੀ ਨਵੀਂ ਜਥੇਬੰਦਕ ਕਮੇਟੀ ਦਾ ਗਠਨ ਕੀਤਾ ਗਿਆ ਅਤੇ ਆਉਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ਸੰਬੰਧੀ ਵਿਚਾਰ ਚਰਚਾ ਕੀਤੀ ਗਈ।

ਮੀਟਿੰਗ ਵਿੱਚ ਪਾਰਟੀ ਦੇ ਜਥੇਬੰਦਕ ਸਕੱਤਰ ਜਰਨੈਲ ਸਿੰਘ ਉਪਲੀ, ਕਿਸਾਨ ਵਿੰਗ ਤੋਂ ਭੂਰਾ ਸਿੰਘ ਭੂਰੇ, ਮਨਜੀਤ ਸਿੰਘ ਮੱਲੀ ਬਡਬਰ, ਦਰਸ਼ਨ ਸਿੰਘ ਜਵੰਧਾ, ਹਰਪ੍ਰੀਤ ਸਿੰਘ ਕੱਟੂ ਮੀਡੀਆ ਇੰਚਾਰਜ ਅਤੇ ਪਾਰਟੀ ਦੇ ਸੀਨੀਅਰ ਆਗੂ ਅਮਨਦੀਪ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੀਡੀਆ ਇੰਚਾਰਜ ਗੁਰਦਿੱਤ ਸਿੰਘ ਨੇ ਦੱਸਿਆ ਕਿ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਪਿੰਡ ਕੱਟੂ ਦੀ ਜਥੇਬੰਦਕ ਇਕਾਈ ਦਾ ਗਠਨ ਕੀਤਾ ਗਿਆ, ਜਿਸ ਵਿੱਚ ਪ੍ਰਧਾਨ ਅਮਰੀਕ ਸਿੰਘ, ਮੀਤ ਪ੍ਰਧਾਨ ਗੁਰਪ੍ਰੀਤ ਸਿੰਘ, ਮੀਡੀਆ ਇੰਚਾਰਜ ਜੀਤਪਾਲ ਸਿੰਘ ਗਿੱਲ ਤੇ ਅਰਸ਼ਦੀਪ ਸਿੰਘ ਬਾਠ, ਯੂਥ ਪ੍ਰਧਾਨ ਹਰਪ੍ਰੀਤ ਸਿੰਘ, ਮੀਤ ਪ੍ਰਧਾਨ ਯੂਥ ਵਿੰਗ ਦਵਿੰਦਰ ਸਿੰਘ, ਯੂਥ ਮੈਂਬਰ ਸੁਖਵਿੰਦਰ ਸਿੰਘ, ਹਰਜਿੰਦਰ ਸਿੰਘ ਤੇ ਲਖਵੀਰ ਸਿੰਘ ਨੂੰ ਚੁਣਿ ਆ ਗਿਆ ਹੈ।

ਇਸੇ ਤਰ੍ਹਾਂ ਕਿਸਾਨ ਵਿੰਗ ਦੀ ਜਿੰਮੇਵਾਰੀ ਪਿਆਰਾ ਸਿੰਘ ਗਿੱਲ, ਜਗਤਾਰ ਸਿੰਘ ਮਾਸਟਰ, ਜਸਵੰਤ ਸਿੰਘ, ਜਸਪ੍ਰੀਤ ਸਿੰਘ ਤੇ ਹਰਦੀਪ ਸਿੰਘ ਬਾਠ ਨੂੰ ਸੌਂਪੀ ਗਈ ਹੈ।

Posted By SonyGoyal

Leave a Reply

Your email address will not be published. Required fields are marked *