ਸ੍ਰੀ ਅੰਮ੍ਰਿਤਸਰ ਸਾਹਿਬ, ਕ੍ਰਿਸ਼ਨ ਸਿੰਘ ਦੁਸਾਂਝ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਜਥੇ: ਗੁਲਜਾਰ ਸਿੰਘ ਰਣੀਕੇ ਨੂੰ ਸ੍ਰੋਮਣੀ ਅਕਾਲੀ ਦਲ ਦੇ ਐੱਸ.ਸੀ ਵਿੰਗ ਦਾ ਪ੍ਰਧਾਨ ਬਣਾਏ ਜਾਣ ‘ਤੇ ਅਕਾਲੀ ਵਰਕਰਾਂ ‘ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
ਇਸ ਸਬੰਧੀ ਗੱਲਬਾਤ ਕਰਦਿਆਂ ਜਥੇ: ਰਣੀਕੇ ਨੇ ਆਪਣੀ ਨਿਯੁਕਤੀ ਲਈ ਸਮੁੱਚੀ ਅਕਾਲੀ ਦਲ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਐੱਸ.ਸੀ. ਵਿੰਗ ਦੀ ਪਿੰਡ ਪੱਧਰ ਤੱਕ ਮਜ਼ਬੂਤੀ ਲਈ ਵਿਸ਼ੇਸ਼ ਯਤਨ ਕਰਕੇ 2024 ਦੀਆਂ ਲੋਕ ਸਭਾ ਚੋਣਾਂ ਵਿਚ ਅਕਾਲੀ ਦਲ ਦੀ ਜਿੱਤ ਯਕੀਨੀ ਬਣਾਈ ਜਾਵੇਗੀ, ਜਦੋਂਕਿ ਦੂਸਰੇ ਪਾਸੇ ਸੀਨੀਅਰ ਅਕਾਲੀ ਆਗੂ ਜਥੇ: ਅਜੀਤ ਸਿੰਘ ਹੋਸ਼ਿਆਰ ਨਗਰ, ਗੁਰੂ ਨਾਨਕ ਕਾਲਜ ਬਟਾਲਾ ਦੇ ਪਿੰ੍ਰਸੀਪਲ ਡਾ. ਫੁਲਵਿੰਦਰ ਸਿੰਘ, ਸਾਬਕਾ ਸਰਪੰਚ ਜਥੇ: ਪ੍ਰੇਮ ਸਿੰਘ ਸ਼ਾਹ ਤਾਜ਼ੇਚੱਕ, ਸਾਬਕਾ ਸਰਪੰਚ ਅਮਨਦੀਪ ਸਿੰਘ ਕੋਟਲੀ, ਸਾਬਕਾ ਸਰਪੰਚ ਜਥੇ: ਕੁਲਦੀਪ ਸਿੰਘ ਧੱਤਲ, ਸਾਬਕਾ ਸਰਪੰਚ ਜਰਨੈਲ ਸਿੰਘ ਰਾਮੂਵਾਲ, ਸੁਖਵਿੰਦਰ ਸਿੰਘ ਖਾਪੜਖੇੜੀ, ਭੁਪਿੰਦਰ ਸਿੰਘ ਭਿੰਦਾ ਸਾਂਘਣਾ, ਹਰਜਿੰਦਰ ਸਿੰਘ ਮੱਲੂ ਨੰਗਲ, ਅਜਮੇਰ ਸਿੰਘ ਘਰਿੰਡੀ, ਸੁਖਜਿੰਦਰ ਸਿੰਘ ਕਸੇਲ ਸਾਬਕਾ ਚੇਅਰਮੈਨ ਤੇਗਾ ਸਿੰਘ ਸੋਹਲ, ਜਥੇਦਾਰ ਵਰਿੰਦਰ ਸਿੰਘ ਠੱਠਾ, ਗੁਰਲਾਲ ਸਿੰਘ ਦੋਬਲੀਆਂ, ਜਗਜੀਤ ਸਿੰਘ ਮਾਲੂਵਾਲ, ਡਾ. ਰਾਜਵਿੰਦਰ ਸਿੰਘ ਰਾਜੂ ਛਿਛਰੇਵਾਲ, ਹੀਰਾ ਸਿੰਘ ਖੂਹੀ ਵਾਲੇ, ਦਰਸ਼ਨ ਸਿੰਘ ਲਹੋਰੀਮੱਲ, ਸ਼ਿੰਗਾਰਾ ਸਿੰਘ ਭਕਨਾ, ਅਮਰੀਕ ਸਿੰਘ ਹੋਸ਼ਿਆਰ ਨਗਰ ਅਤੇ ਹੋਰ ਅਕਾਲੀ ਵਰਕਰਾਂ ਨੇ ਜਥੇ: ਗੁਲਜਾਰ ਸਿੰਘ ਰਣੀਕੇ ਦੀ ਨਿਯੁਕਤੀ ਦਾ ਸਵਾਗਤ ਕਰਦਿਆਂ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਸਮੇਤ ਸਮੁੱਚੀ ਅਕਾਲੀ ਦਲ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਥੇ: ਰਣੀਕੇ ਦੀ ਇਸ ਨਿਯੁਕਤੀ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ ਵਰਕਰਾਂ ਦੇ ਹੋਸਲੇ ਬੁਲੰਦ ਹੋਣਗੇ।






