25 ਅਪ੍ਰੈਲ ਬਰਨਾਲਾ ( ਸੋਨੀ ਗੋਇਲ )
ਸਰਕਾਰੀ ਮਿਡਲ ਅਤੇ ਪ੍ਰਾਇਮਰੀ ਸਕੂਲ ਜੋਧਪੁਰ ਵਿਚ 10.5 ਲੱਖ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੇ ਉਦਘਾਟਨ
ਜ਼ਿਲ੍ਹਾ ਬਰਨਾਲਾ ਦੇ ਪਿੰਡ ਜੋਧਪੁਰ ਦੇ ਸਰਕਾਰੀ ਸਕੂਲਾਂ ਵਿੱਚ ਸੰਪੂਰਨ ਹੋ ਚੁੱਕੇ ਵਿਕਾਸ ਕਾਰਜਾਂ ਦੇ ਉਦਘਾਟਨ ਕਰਦਿਆਂ ਹਲਕਾ ਇੰਚਾਰਜ ਸ. ਹਰਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਯਤਨਾਂ ਨਾਲ ਸਿੱਖਿਆ ਕ੍ਰਾਂਤੀ ਨਾਲ ਸਕੂਲਾਂ ਦੇ ਬੁਨਿਆਦੀ ਢਾਂਚੇ ਅਤੇ ਸਿੱਖਿਆ ਦੇ ਮਿਆਰ ਵਿਚ ਸੁਧਾਰ ਲਿਆਂਦਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੀ ਬਿਹਤਰੀ ‘ਤੇ ਕੰਮ ਕੀਤਾ ਜਾ ਰਿਹਾ ਹੈ।
ਇਸ ਮੌਕੇ ਉਨ੍ਹਾਂ ਸੰਸਦ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਵਲੋਂ ਸਰਕਾਰੀ ਮਿਡਲ ਜੋਧਪੁਰ ਵਿਚ 4 ਲੱਖ ਦੀ ਲਾਗਤ ਨਾਲ, ਸਰਕਾਰੀ ਪ੍ਰਾਇਮਰੀ ਸਕੂਲ ਜੋਧਪੁਰ ਵਿਚ 6.5 ਲੱਖ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ।
ਇਸ ਮੌਕੇ ਸ. ਧਾਲੀਵਾਲ ਨੇ ਕਿਹਾ ਕਿ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਦੀ ਘਾਟ ਪੂਰੀ ਕਰਨ ਲਈ ਜਿੱਥੇ ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ, ਓਥੇ ਸਕੂਲਾਂ ਵਿਚ ਪੜ੍ਹਾਈ ਲਈ ਆਧੁਨਿਕ ਸਾਜ਼ੋ – ਸਮਾਨ ਮੁਹਈਆ ਕਰਾਇਆ ਜਾ ਰਿਹਾ ਹੈ।
ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਇੰਦੂ ਸਿਮਕ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਅਤੇ ਖੇਡਾਂ ਦੇ ਖੇਤਰ ਵਿਚ ਮੋਹਰੀ ਲਿਆਉਣ ਲਈ ਪੂਰੀ ਸੇਧ ਦਿੱਤੀ ਜਾ ਰਹੀ ਹੈ।
ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਨੀਰਜਾ, ਡੀ ਐੱਸ ਐਮ ਰਾਜੇਸ਼ ਕੁਮਾਰ, ਬਲਾਕ ਨੋਡਲ ਅਫ਼ਸਰ ਹਰਪ੍ਰੀਤ ਕੌਰ, ਪ੍ਰਿੰਸੀਪਲ ਅਨਿਲ ਮੋਦੀ, ਸਿੱਖਿਆ ਕੋਆਰਡੀਨੇਟਰ ਸਤਨਾਮ ਸਿੰਘ, ਸਰਕਾਰੀ ਪ੍ਰਾਇਮਰੀ ਸਕੂਲ ਜੋਧਪੁਰ ਦੇ ਇੰਚਾਰਜ ਪਰਮਜੀਤ ਕੌਰ, ਰਾਜੀਵ ਕੁਮਾਰ, ਸਕੂਲ ਸਟਾਫ਼, ਵਿਦਿਆਰਥੀ ਤੇ ਮਾਪੇ ਮੌਜੂਦ ਸਨ।







Hệ thống trò chơi bắn cá tại bắn cá bùng nổ với công nghệ hình ảnh 3D và hiệu ứng âm thanh sống động, mở ra một thế giới đại dương đầy kỳ thú và giá trị thưởng cực cao. TONY04-25