ਬਰਨਾਲਾ, 14 ਜੂਨ ( ਮਨਿੰਦਰ ਸਿੰਘ)

ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ. ਬੈਨਿਥ ਨੇ ਜਾਣਕਾਰੀ ਦਿੰਦਿਆਂ ਦੱਸਿਆ

ਕਿ ਪੰਜਾਬ ਸਰਕਾਰ ਦੇ ਈ-ਗਵਰਨੈਂਸ ਵਿਭਾਗ ਵੱਲੋਂ ਸੇਵਾ ਕੇਂਦਰਾਂ ਵਿੱਚ ਮਾਲ ਵਿਭਾਗ ਦੀਆਂ 6 ਨਵੀਆਂ ਸੇਵਾਵਾਂ ਅਤੇ ਟਰਾਂਸਪੋਰਟ ਵਿਭਾਗ ਦੀਆਂ 29 ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ। ਇਸ ਤਰ੍ਹਾਂ ਪੰਜਾਬ ਸਰਕਾਰ ਵੱਲੋਂ ਈ-ਗਵਰਨੈਂਸ ਵਿੱਚ ਲਗਾਤਾਰ ਤੇਜ਼ੀ ਨਾਲ ਕੰਮ ਕਰਦੇ ਹੋਏ ਸੇਵਾ ਕੇਂਦਰਾਂ ਵੱਲੋਂ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ। ਉਨ੍ਹਾਂ ਮਾਲ ਵਿਭਾਗ ਸਬੰਧੀ ਸੇਵਾਵਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਲ ਵਿਭਾਗ ਦੀਆਂ 6 ਨਵੀਆਂ ਸੇਵਾਵਾਂ ਸੇਵਾ ਕੇਂਦਰ ਰਾਹੀਂ ਲਈਆਂ ਜਾ ਸਕਦੀਆਂ ਹਨ। ਉਹਨਾਂ ਦੱਸਿਆ ਕਿ ਹੁਣ ਡਿਜੀਟਲ ਫਰਦ ਸੇਵਾ ਕੇਂਦਰਾਂ ਵਿੱਚੋਂ ਲਈ ਜਾ ਸਕਦੀ ਹੈ ਅਤੇ ਇਹ ਫਰਦ ਬਿਨੈਕਰਤਾ ਦੇ ਫੋਨ ‘ਤੇ ਵਟਸਐਪ ਨੰਬਰ ‘ਤੇ ਵੀ ਭੇਜੀ ਜਾਵੇਗੀ। ਇਸੇ ਤਰ੍ਹਾਂ ਦੂਜੀ ਸੇਵਾ ਵਿੱਚ ਵਿਰਾਸਤੀ ਇੰਤਕਾਲ ਲਈ ਸੇਵਾ ਕੇਂਦਰ ਵਿੱਚ ਅਰਜੀ ਦਿਤੀ ਜਾ ਸਕਦੀ ਹੈ, ਤੀਜੀ ਸੇਵਾ ਵਿੱਚ ਰਜਿਸਟਰਡ ਵਸੀਕੇ ਦੇ ਆਧਾਰ ਇੰਤਕਾਲ ਲਈ ਅਰਜ਼ੀ ਦਿੱਤੀ ਜਾ ਸਕਦੀ ਹੈ, ਚੌਥੀ ਸੇਵਾ ਵਿੱਚ ਫਰਦ ਦੀ ਐਂਟਰੀ ਕਰਵਾਈ ਜਾ ਸਕਦੀ ਹੈ ਜਿਸ ਵਿੱਚ ਫਰਦ ਦੇ ਰਿਕਾਰਡ ਵਿੱਚ ਦਰੁਸਤੀ ਕਰਵਾਈ ਜਾ ਸਕਦੀ ਹੈ। ਇਸੇ ਤਰ੍ਹਾਂ ਪੰਜਵੀਂ ਸੇਵਾ ਵਿੱਚ ਰਪਟ ਦੀ ਐਂਟਰੀ ਲਈ ਅਰਜ਼ੀ ਦਿੱਤੀ ਜਾ ਸਕਦੀ ਹੈ ਜਿਸ ਦੀ ਲੋਨ ਅਤੇ ਕੋਰਟ ਕੇਸਾਂ ਸਬੰਧੀ ਜ਼ਰੂਰਤ ਪੈਂਦੀ ਹੈ। ਉਨ੍ਹਾਂ ਦੱਸਿਆ ਕਿ ਛੇਵੀਂ ਸੇਵਾ ਵਿੱਚ ਸਬਸਕ੍ਰਿਪਸ਼ਨ ਦੀ ਨਵੀਂ ਸਰਵਿਸ ਦਿੱਤੀ ਗਈ ਹੈ ਜਿਸ ਵਿੱਚ ਬਿਨੈਕਰਤਾ ਆਪਣਾ ਜਮੀਨ ਦਾ ਖਾਤਾ ਇੰਟਰ ਕਰਵਾ ਕੇ ਉਸਨੂੰ ਸਕਿਉਰ ਕਰ ਸਕਦਾ ਹੈ ਕਿਉਂਕਿ ਇਸ ਨਾਲ ਬਿਨੈਕਰਤਾ ਦੇ ਫੋਨ ‘ਤੇ ਵਟਸੈਪ ਮੈਸੇਜ ਅਤੇ ਈਮੇਲ ਆਵੇਗੀ ਜੇ ਕੋਈ ਵੀ ਉਨ੍ਹਾਂ ਦੀ ਜ਼ਮੀਨ ਦੇ ਇਸ ਖਾਤੇ ਨਾਲ ਛੇੜਛਾੜ ਕਰਦਾ ਹੈ – ਭਾਵ ਕੋਈ ਟ੍ਰਾਂਜੈਕਸਨ ਕਰਦਾ ਹੈ – ਤਾਂ ਉਸ ਬਾਰੇ ਪਤਾ ਲੱਗ ਜਾਵੇਗਾ। ਇਸ ਤਰ੍ਹਾਂ ਲੋਕ ਕਿਤੇ ਵੀ ਬੈਠੇ ਆਪਣੀ ਜਮੀਨ ਦੇ ਰਿਕਾਰਡ ਸਬੰਧੀ ਅੱਪਡੇਟ ਪ੍ਰਾਪਤ ਕਰ ਸਕਣਗੇ। ਸੇਵਾ ਕੇਂਦਰ ਬਰਨਾਲਾ ਦੇ ਜ਼ਿਲ੍ਹਾ ਮੈਨੇਜਰ ਮਨਜੀਤ ਸ਼ਰਮਾ ਅਤੇ ਡੀ.ਟੀ.ਸੀ ਸੰਜੇ ਅਹੂਜਾ ਨੇ ਦੱਸਿਆ ਕਿ ਲੋਕਾਂ ਨੂੰ ਬਿਹਤਰ ਸੇਵਾਵਾਂ ਦੇਣ ਲਈ ਨਿਰੰਤਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇੰਨਾਂ ਸੇਵਾਵਾਂ ਨੂੰ ਘਰ ਬੈਠੇ ਹੀ ਲੈਣ ਲਈ 1076 ਨੰਬਰ ਡਾਇਲ ਕਰ ਸਕਦੇ ਹਾਂ ਜਿਸ ਤੋਂ ਬਾਅਦ ਲੋਕ ਆਪਣੇ ਟਾਈਮ ਦੇ ਹਿਸਾਬ ਨਾਲ ਦੱਸ ਕੇ ਘਰੋਂ ਬੈਠੇ ਹੀ ਇੰਨਾਂ ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਜਿਸਦੀ ਐਕਸਟਰਾ ਫੀਸ ਸਿਰਫ 50 ਰੁਪਏ ਰੱਖੀ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿੱਚ ਕੁੱਲ 14 ਸੇਵਾ ਕੇਂਦਰ ਹਨ ਜਿੰਨਾਂ ਵਿੱਚ 1 ਜ਼ਿਲ੍ਹਾ ਪੱਧਰ ‘ਤੇ ਟਾਇਪ-1 ਕੈਟਾਗਿਰੀ, 8 ਟਾਈਪ-2 ਕੈਟਾਗਿਰੀ ਅਤੇ 5 ਟਾਈਪ-3 ਕੈਟਾਗਿਰੀ ਦੇ ਹਨ।

             Posted By Gaganjot Goyal

3 thought on “ਸੇਵਾ ਕੇਂਦਰਾਂ ਵਿੱਚ ਮਾਲ ਵਿਭਾਗ ਅਤੇ ਟਰਾਂਸਪੋਰਟ ਵਿਭਾਗ ਦੀਆਂ ਨਵੀਆਂ ਸੇਵਾਵਾਂ ਸ਼ੁਰੂ”
  1. Alright, checked out i8clubcasino! Pretty slick layout, easy to navigate even when you’re a bit hazy. Games are decent, nothing mind-blowing, but good selection. Depositing was smooth, no issues there. So far, so good. Thumbs up! Check it out here: i8clubcasino

Leave a Reply

Your email address will not be published. Required fields are marked *