ਬਰਨਾਲਾ, 15 ਨਵੰਬਰ ( ਸੋਨੀ ਗੋਇਲ )
ਹਿੰਦ ਦੀ ਚਾਦਰ’ ਲਾਈਟ ਐਂਡ ਸਾਊਂਡ ਸ਼ੋਅ ਨੇ ਸੰਗਤ ਨੂੰ ਕੀਤਾ ਭਾਵੁਕ*
ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵੱਡੇ ਪ੍ਰੋਗਰਾਮ ਉਲੀਕੇ : ਮੀਤ ਹੇਅਰ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਲਾਸਾਨੀ ਸ਼ਹਾਦਤ ਨੂੰ ਦਰਸਾਉਂਦੇ ਰੋਸ਼ਨੀ ਤੇ ਆਵਾਜ਼ ਸ਼ੋਅ ਨੂੰ ਦੇਖਣ ਪੁੱਜੇ ਵੱਡੀ ਗਿਣਤੀ ਸ਼ਰਧਾਲੂ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਦੇ 350ਵੇਂ ਵਰ੍ਹੇ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਗੁਰੂ ਸਾਹਿਬ ਦੇ ਜੀਵਨ, ਲਾਸਾਨੀ ਸ਼ਹਾਦਤ ਅਤੇ ਸਿੱਖਿਆਵਾਂ ‘ਤੇ ਆਧਾਰਿਤ ਲਾਈਟ ਐਂਡ ਸਾਊਂਡ ਸ਼ੋਅ ‘ਹਿੰਦ ਦੀ ਚਾਦਰ’ ਦੀ ਪੇਸ਼ਕਾਰੀ ਅੱਜ ਇਥੇ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਕਰਾਇਆ ਗਿਆ, ਜਿਥੇ ਪੁੱਜੀ ਵੱਡੀ ਗਿਣਤੀ ਸੰਗਤ ਨੂੰ ਇਸ ਸ਼ੋਅ ਦੀ ਪੇਸ਼ਕਾਰੀ ਨੇ ਭਾਵੁਕ ਕਰ ਦਿੱਤਾ। ਹਿੰਦ ਦੀ ਚਾਦਰ’ ਸ਼ੋਅ ਵਿੱਚ 350 ਸਾਲ ਪਹਿਲਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ‘ਤਿਲਕ ਜੰਝੂ ਰਾਖਾ ਪ੍ਰਭ ਤਾ ਕਾ, ਕੀਨੋ ਬਡੋ ਕਲੂ ਮਹਿਕ ਸਾਕਾ’ ਤਹਿਤ ਆਪਣੇ ਪਿਆਰੇ ਗੁਰਸਿੱਖਾਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਸਮੇਤ ਦਿੱਲੀ ਦੇ ਚਾਂਦਨੀ ਚੌਂਕ ਵਿਖੇ ਦਿੱਤੀ ਗਈ ਲਾਸਾਨੀ ਸ਼ਹਾਦਤ ਨਾਲ ਬੁਲੰਦ ਕੀਤੀ ਗਈ ਹੱਕ, ਸੱਚ, ਨਿਆਂ, ਪਰਉਪਕਾਰ ਤੇ ਮਨੁੱਖੀ ਅਧਿਕਾਰਾਂ ਦੀ ਆਵਾਜ਼ ਨੂੰ ਵਿਲੱਖਣ ਢੰਗ ਨਾਲ ਪੇਸ਼ ਕੀਤਾ ਗਿਆ। ਇਸ ਦੌਰਾਨ ਗਿਆਨੀ ਦਵਿੰਦਰ ਸਿੰਘ ਰਾਣੂੰ ਦੇ ਢਾਡੀ ਜਥੇ ਨੇ ਵਾਰਾਂ ਦੇ ਗਾਇਨ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਵੱਲੋਂ ਦਿੱਤੀ ਸ਼ਹਾਦਤ ਦੇ ਪ੍ਰਸੰਗ ਸੁਣਾਏ। ਇਸ ਵਿਲੱਖਣ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਸੰਗਤ ਦੇ ਰੂਪ ਵਿੱਚ ਲੋਕ ਸਭਾ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿਧਾਇਕ ਮਹਿਲ ਕਲਾਂ ਸ. ਕੁਲਵੰਤ ਸਿੰਘ ਪੰਡੋਰੀ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ 350 ਸਾਲਾ ਸ਼ਤਾਬਦੀ ਨੂੰ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇੱਕ ਸੇਵਕ ਵਜੋਂ ਵੱਡੇ ਪੱਧਰ ‘ਤੇ ਮਨਾ ਰਹੀ ਹੈ। ਇਸ ਤਹਿਤ ਉਲੀਕੇ ਵੱਖ-ਵੱਖ ਸਮਾਗਮਾਂ ਦੀ ਲੜੀ ਤਹਿਤ ਇਸ 45 ਮਿੰਟ ਦੇ ਲਾਈਟ ਐਂਡ ਸਾਊਂਡ ਸ਼ੋਅ ਨੇ ਡਿਜੀਟਲ ਤਰੀਕੇ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਵਿਰਾਸਤ, ਸਿੱਖਿਆਵਾਂ, ਸਿੱਖ ਇਤਿਹਾਸ ਅਤੇ ਗੁਰੂ ਜੀ ਦੀ ਮਹਾਨ ਸ਼ਹਾਦਤ ਬਾਰੇ ਚਾਨਣਾ ਪਾਇਆ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਗੁਰੂ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਬਾਰੇ ਪੰਜਾਬ ਅਤੇ ਦੇਸ਼ ਦੇ ਹਰ ਕੋਨੇ ਤੱਕ ਜਾਣਕਾਰੀ ਪਹੁੰਚੇ ਅਤੇ ਆਉਣ ਵਾਲੀਆਂ ਪੀੜ੍ਹੀਆਂ ਇਸ ਮਹਾਨ ਕੁਰਬਾਨੀ ਤੋਂ ਪ੍ਰੇਰਨਾ ਤੇ ਸੇਧ ਲੈ ਸਕਣ। ਉਹਨਾਂ ਕਿਹਾ ਕਿ 23 ਨਵੰਬਰ ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਗਮ ਕਰਵਾਏ ਜਾ ਰਹੇ ਹਨ ਜਦੋਂਕਿ ਜ਼ਿਲ੍ਹੇ ਭਰ ਅੰਦਰ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਅਸਥਾਨਾਂ ਵਿਖੇ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਓਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਵੱਖ-ਵੱਖ ਸਥਾਨਾਂ ਤੋਂ ਵਿਸ਼ਾਲ ਨਗਰ ਕੀਰਤਨ ਸਜਾਏ ਜਾਣੇ ਹਨ। ਇਨ੍ਹਾਂ ਵਿਚੋਂ ਇਕ ਨਗਰ ਕੀਰਤਨ 20 ਨਵੰਬਰ ਨੂੰ ਤਲਵੰਡੀ ਸਾਬੋ (ਬਠਿੰਡਾ) ਤੋਂ ਬਰਨਾਲਾ ਹੁੰਦਾ ਹੋਇਆ ਸੰਗਰੂਰ ਤੇ ਅੱਗੇ ਆਨੰਦਪੁਰ ਸਾਹਿਬ ਪੁੱਜੇਗਾ। ਇਸ ਮੌਕੇ ਸੰਗਤ ਨੇ ਭਾਵੁਕ ਹੁੰਦਿਆਂ ਦੱਸਿਆ ਕਿ ‘ਹਿੰਦ ਦੀ ਚਾਦਰ’ ਸ਼ੋਅ ਦੀ ਸ਼ਾਨਦਾਰ ਪੇਸ਼ਕਾਰੀ ਨਾਲ ਉਨ੍ਹਾਂ ਨੂੰ ਅਨੋਖਾ ਅਨੁਭਵ ਹੋਇਆ ਹੈ, ਜਿਸ ਨਾਲ ਗੁਰੂ ਸਾਹਿਬ ਦੇ ਸ਼ਾਂਤੀ, ਸਹਿਣਸ਼ੀਲਤਾ ਅਤੇ ਵਿਸ਼ਵਵਿਆਪੀ ਭਾਈਚਾਰੇ ਨੂੰ ਮਜ਼ਬੂਤ ਕਰਨ ਦੇ ਫਲਸਫ਼ੇ ਨੂੰ ਸੁੰਦਰਤਾ ਨਾਲ ਦਰਸਾਇਆ ਗਿਆ ਹੈ। ਇਸ ਮੌਕੇ ਸਮੇਤ ਸ਼ਹਿਰ ਤੇ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਤੋਂ ਪੁੱਜੀ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਿਰਕਤ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਆਈ ਏ ਐੱਸ, ਐਸ.ਐਸ.ਪੀ.ਮੁਹੰਮਦ ਸਫਰਾਜ਼ ਆਲਮ ਤੇ ਵੱਡੀ ਗਿਣਤੀ ਵਿਚ ਇਲਾਕੇ ਦੀ ਸੰਗਤ ਮੌਜੂਦ ਸੀ।
Posted By Gaganjot Goyal







Was browsing 665betcom and found some interesting stuff. Nothing super special, but worth a look around I reckon. Check it out yourself on 665betcom
Fun88 app download was quick and easy from fun88appdownload.com. The app runs smoothly on my phone. Let’s see if it brings some good fortune! Download it now: fun88appdownload
Codwin, eh? Maybe I can crack the code to win! Sounds like a challenge. Always up for a little gamblin’ fun. See if you can crack the code here: codwin