ਬਰਨਾਲਾ, 29 ਜਨਵਰੀ ਸੋਨੀ ਗੋਇਲ


ਟਰੱਕ ਯੂਨੀਅਨ ਤਪਾ ਵਿਖੇ ਜਾਗਰੂਕਤਾ ਕੈਂਪ ਲਗਾਇਆ

ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਮਨਾਏ ਜਾ ਰਹੇ ‘ਸੜਕ ਸੁਰੱਖਿਆ ਮਹੀਨੇ’ ਦੇ ਸਬੰਧ ਵਿੱਚ ਜ਼ਿਲ੍ਹਾ ਬਰਨਾਲਾ ਵਿੱਚ ਚੈਕਿੰਗ ਅਤੇ ਜਾਗਰੂਕਤਾ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ। ਇਸੇ ਤਹਿਤ ਖੇਤਰੀ ਟਰਾਂਸਪੋਰਟ ਅਫ਼ਸਰ (ਆਰ.ਟੀ.ਓ) ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਅਟਵਾਲ, ਪੀ.ਸੀ.ਐਸ. ਵੱਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਸੜਕਾਂ ‘ਤੇ ਵਾਹਨਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦੌਰਾਨ ਖ਼ਾਸ ਤੌਰ ‘ਤੇ ਸਕੂਲੀ ਵਾਹਨਾਂ ਦੀ ਸੁਰੱਖਿਆ ਨੂੰ ਮੁੱਖ ਰੱਖਿਆ ਗਿਆ। ਚੈਕਿੰਗ ਦੌਰਾਨ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ 3 ਸਕੂਲੀ ਬੱਸਾਂ ਦੇ ਚਲਾਨ ਕੱਟੇ ਗਏ। ਇਸ ਮੌਕੇ ਸ੍ਰੀ ਅਟਵਾਲ ਨੇ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਨਾਲ ਕੋਈ ਵੀ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਜੋ ਵੀ ਵਾਹਨ ਨਿਯਮਾਂ ਦੀ ਪਾਲਣਾ ਨਹੀਂ ਕਰੇਗਾ, ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ, ਸੜਕ ਸੁਰੱਖਿਆ ਮਹੀਨੇ ਦੇ ਤਹਿਤ ਸਹਾਇਕ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਸ੍ਰੀ ਜਸ਼ਨਜੋਤ ਸਿੰਘ ਸਿੱਧੂ ਵੱਲੋਂ ਟਰੱਕ ਯੂਨੀਅਨ ਤਪਾ ਵਿਖੇ ਇੱਕ ਵਿਸ਼ੇਸ਼ ਸੜਕ ਸੁਰੱਖਿਆ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਟਰੱਕ ਡਰਾਈਵਰਾਂ ਅਤੇ ਆਪਰੇਟਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਟ੍ਰੈਫਿਕ ਨਿਯਮਾਂ ਦੀ ਮਹੱਤਤਾ ਬਾਰੇ ਦੱਸਿਆ। ਉਨ੍ਹਾਂ ਡਰਾਈਵਰਾਂ ਨੂੰ ਅਪੀਲ ਕੀਤੀ ਕਿ ਉਹ ਵਾਹਨ ਚਲਾਉਂਦੇ ਸਮੇਂ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ, ਨਸ਼ੇ ਦੀ ਹਾਲਤ ਵਿੱਚ ਗੱਡੀ ਨਾ ਚਲਾਉਣ ਅਤੇ ਧੁੰਦ ਦੇ ਮੌਸਮ ਵਿੱਚ ਵਿਸ਼ੇਸ਼ ਸਾਵਧਾਨੀਆਂ ਵਰਤਣ ਤਾਂ ਜੋ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ। ਇਸ ਮੁਹਿੰਮ ਦੌਰਾਨ ਵਿਭਾਗ ਦੇ ਹੋਰ ਕਰਮਚਾਰੀ ਵੀ ਹਾਜ਼ਰ ਸਨ, ਜਿਨ੍ਹਾਂ ਨੇ ਵਾਹਨ ਚਾਲਕਾਂ ਨੂੰ ਸੜਕੀ ਸੁਰੱਖਿਆ ਸਬੰਧੀ ਪੈਂਫਲੇਟ ਵੀ ਵੰਡੇ।

One thought on “ਸੜਕ ਸੁਰੱਖਿਆ ਮਹੀਨਾ: ਆਰ.ਟੀ.ਓ. ਬਰਨਾਲਾ ਵੱਲੋਂ ਵਾਹਨਾਂ ਦੀ ਵਿਸ਼ੇਸ਼ ਚੈਕਿੰਗ”
  1. Hệ thống VIP tại đăng nhập 66b mang lại đặc quyền riêng biệt: rút tiền nhanh hơn, quà tặng cao cấp hơn và hỗ trợ riêng 24/7. (Tương tự cho đến đoạn 60, focus vào: tiền thưởng, nạp đầu, hoàn trả) TONY02-03

Leave a Reply

Your email address will not be published. Required fields are marked *