ਬਰਨਾਲਾ, 13 ਜੂਨ ( ਸੋਨੀ ਗੋਇਲ)

ਕਿਹਾ, ਡੇਂਗੂ ਦੀ ਰੋਕਥਾਮ ਸਾਡੀ ਸਭ ਦੀ ਜ਼ਿੰਮੇਵਾਰੀ

ਸਿਵਲ ਸਰਜਨ ਬਰਨਾਲਾ ਡਾ. ਬਲਜੀਤ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਬਰਨਾਲਾ ਵੱਲੋਂ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਦੇ ਪੱਤਰ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਮੈਰਿਜ ਪੈਲੇਸ, ਰੈਸਟੋਰੈਂਟ, ਸਿਨੇਮਾ ਹਾਲ, ਫਾਸਟ ਫੂਡ ਦੀਆਂ ਰੇਹੜੀਆਂ, ਮਠਿਆਈਆਂ ਦੀਆਂ ਦੁਕਾਨਾਂ ਤੇ ਹੋਰ ਥਾਵਾਂ ‘ਤੇ ਜਾ ਕੇ ਡੇਂਗੂ ਅਤੇ ਮਲੇਰੀਆ ਸਬੰਧੀ ਜਾਗਰੂਕ ਕੀਤਾ ਗਿਆ ਅਤੇ ਲਾਰਵਾ ਪੈਦਾ ਹੋਣ ਵਾਲੀਆਂ ਥਾਵਾਂ ਦੀ ਜਾਂਚ ਕੀਤੀ ਗਈ ਤਾਂ ਜੋ ਲੋਕਾਂ ਨੂੰ ਡੇਂਗੂ ਅਤੇ ਮਲੇਰੀਆ ਤੋਂ ਬਚਾਇਆ ਜਾ ਸਕੇ। ਡਾ. ਮੁਨੀਸ਼ ਕੁਮਾਰ ਜ਼ਿਲ੍ਹਾ ਐਪੀਡਿਮਾਲੋਜਿਸਟ, ਗੁਰਮੇਲ ਸਿੰਘ ਢਿੱਲੋਂ, ਸੁਰਿੰਦਰ ਸਿੰਘ ਸਿਹਤ ਇੰਸਪੈਕਟਰ ਨੇ ਦੱਸਿਆ ਕਿ ਸਿਹਤ ਕਰਮਚਾਰੀਆਂ ਵੱਲੋਂ ਨਰਸਿੰਗ ਦੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਜ਼ਿਲ੍ਹਾ ਬਰਨਾਲਾ ਦੇ ਸਾਰੇ ਮੈਰਿਜ ਪੈਲੇਸ, ਰੈਸਟੋਰੈਂਟ, ਹੋਟਲ, ਸਿਨੇਮਾ ਹਾਲ, ਫੂਡ ਰੇਹੜੀਆਂ ਤੇ ਮਠਿਆਈਆਂ ਦੀਆਂ ਦੁਕਾਨਾਂ ‘ਤੇ ਜਾ ਕੇ ਜਾਗਰੂਕ ਕੀਤਾ ਗਿਆ ਅਤੇ ਹੋਰ ਥਾਵਾਂ ‘ਤੇ ਗਮਲੇ, ਕੂਲਰ, ਟਾਇਰ, ਘੜੇ, ਫਰਿੱਜ ਦੀ ਬੈਕ ਟਰੇਅ, ਖੇਲਾਂ ਆਦਿ ‘ਚ ਮੱਛਰ ਦਾ ਲਾਰਵਾ ਚੈੱਕ ਕੀਤਾ ਗਿਆ। ਮਲੇਰੀਆ ਡੇਂਗੂ ਤੋਂ ਬਚਾਅ ਲਈ ਖੜ੍ਹੇ ਪਾਣੀ ਦੇ ਸੋਮੇ ਨਸ਼ਟ ਕਰਕੇ ਜਾਂ ਕਾਲਾ ਤੇਲ ਪਾ ਕੇ ਹਫਤੇ ‘ਚ ਇੱਕ ਦਿਨ ਸ਼ੁੱਕਰਵਾਰ ਨੂੰ ਖੁਸ਼ਕ ਦਿਨ (ਡਰਾਈ ਡੇਅ – ਫਰਾਈ ਡੇਅ) ਵਜੋਂ ਮਨਾ ਕੇ ਸਾਰੇ ਪਾਣੀ ਵਾਲੇ ਬਰਤਨਾਂ ਨੂੰ ਸੁਕਾਉਣਾ ਚਾਹੀਦਾ ਹੈ।ਓਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਕਾਂਬੇ ਨਾਲ ਬੁਖਾਰ, ਸਿਰ ਦਰਦ, ਅੱਖਾਂ ਦੇ ਪਿਛਲੇ ਹਿੱਸੇ ‘ਚ ਦਰਦ, ਮਾਸ ਪੇਸ਼ੀਆਂ ‘ਚ ਦਰਦ, ਸਰੀਰ ‘ਤੇ ਲਾਲ ਰੰਗ ਦੇ ਧੱਫੜ, ਨੱਕ ਜਾਂ ਮੂੰਹ ‘ਚੋਂ ਖੂਨ ਆਉਣਾ ਆਦਿ ਲੱਛਣ ਹੋਣ ਤਾਂ ਤੁਰੰਤ ਡਾਕਟਰੀ ਸਲਾਹ ਅਨੁਸਾਰ ਇਲਾਜ ਕਰਾਉਣਾ ਚਾਹੀਦਾ ਹੈ। ਸਰਕਾਰੀ ਹਸਪਤਾਲਾਂ ਵਿੱਚ ਇਲਾਜ ਅਤੇ ਟੈਸਟ ਬਿਲਕੁਲ ਮੁਫਤ ਕੀਤੇ ਜਾਂਦੇ ਹਨ ।
ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਕੁਲਦੀਪ ਸਿੰਘ ਮਾਨ ਅਤੇ ਹਰਜੀਤ ਸਿੰਘ ਜ਼ਿਲ੍ਹਾ ਬੀ ਸੀ ਸੀ ਕੋਆਰਡੀਨੇਟਰ ਨੇ ਦੱਸਿਆ ਕਿ ਸਿਹਤ ਕਰਮਚਾਰੀਆਂ ਵੱਲੋਂ ਘਰ-ਘਰ ਜਾ ਕੇ, ਸਲੱਮ ਏਰੀਆ, ਸੱਥਾਂ ਆਦਿ ‘ਚ ਗਰੁੱਪ ਮੀਟਿੰਗਾਂ ਕਰਕੇ ਅਤੇ ਮੀਡੀਆ ਰਾਹੀਂ ਮਲੇਰੀਆ -ਡੇਂਗੂ ਤੋਂ ਬਚਾਅ ਅਤੇ ਇਲਾਜ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।

             Posted By Gaganjot Goyal

4 thought on “ਹਰ ਸ਼ੁੱਕਰਵਾਰ-ਡੇਂਗੂ ‘ਤੇ ਵਾਰ ਮੁਹਿੰਮ ਤਹਿਤ ਲਾਰਵਾ ਚੈੱਕ ਕੀਤਾ: ਸਿਵਲ ਸਰਜਨ”
  1. Bảo mật thông tin luôn là ưu tiên hàng đầu tại XN88 . Toàn bộ dữ liệu người dùng được mã hóa bằng chuẩn SSL 256-bit – mức bảo vệ cao nhất hiện nay, tương đương với các ngân hàng quốc tế. TONY07-03

Leave a Reply

Your email address will not be published. Required fields are marked *

You missed