ਸ਼ਹੀਦ ਸੇਵਾ ਸਿੰਘ ਠੀਕਰੀਵਾਲ ਜੀ ਦੇ ਸ਼ਹੀਦੀ ਦਿਹਾੜੇ ਮੱਦੇਨਜ਼ਰ ਕੀਤੀ ਛੁੱਟੀ

ਮਨਿੰਦਰ ਸਿੰਘ, ਹੱਕ ਸੱਚ ਦੀ ਬਾਣੀ

ਬਰਨਾਲਾ, 18 ਜਨਵਰੀ, ਜ਼ਿਲ੍ਹਾ ਬਰਨਾਲਾ ਵਿੱਚ 19 ਜਨਵਰੀ ਨੂੰ ਸਥਾਨਕ ਛੁੱਟੀ ਐਲਾਨੀ ਗਈ ਹੈ । ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਸ਼੍ਰੀ ਟੀ ਬੈਨਿਥ ਨੇ ਦੱਸਿਆ ਕਿ ਸ਼ਹੀਦ ਸੇਵਾ ਸਿੰਘ ਠੀਕਰੀਵਾਲ ਜੀ ਦੇ ਸ਼ਹੀਦੀ ਦਿਹਾੜੇ ਦੇ ਮੱਦੇਨਜ਼ਰ ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ 1881 ਅਧੀਨ ਹੋਵੇਗੀ। ਸਰਕਾਰੀ, ਅਰਧ ਸਰਕਾਰੀ ਦਫਤਰਾਂ, ਸਰਕਾਰੀ /ਪ੍ਰਾਈਵੇਟ ਸਕੂਲਾਂ, ਕਾਲਜਾਂ, ਯੂਨੀਵਰਸਿਟੀ, ਵਿਦਿਅਕ ਅਦਾਰਿਆਂ, ਸਰਕਾਰੀ / ਪ੍ਰਾਈਵੇਟ ਦਫਤਰਾਂ, ਬੈਂਕਾ ਆਦਿ ਵਿਖੇ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਹ ਹੁਕਮ ਵਿਦਿਅਕ ਅਦਾਰਿਆਂ, ਯੂਨੀਵਰਸਿਟੀਆਂ, ਬੋਰਡਾਂ, ਸਕੂਲਾਂ, ਕਾਲਜਾਂ ਆਦਿ ਜਿਨ੍ਹਾਂ ਵਿੱਚ ਪ੍ਰੀਖਿਆਵਾਂ ਚੱਲ ਰਹੀਆਂ ਹਨ, ਉੱਪਰ ਲਾਗੂ ਨਹੀਂ ਹੋਵੇਗਾ।

One thought on “19 ਜਨਵਰੀ ਨੂੰ ਜ਼ਿਲ੍ਹਾ ਬਰਨਾਲਾ ਵਿਚ ਸਥਾਨਕ ਛੁੱਟੀ ਐਲਾਨੀ”

Leave a Reply

Your email address will not be published. Required fields are marked *