ਬਰਨਾਲਾ, 13 ਜੂਨ ( ਸੋਨੀ ਗੋਇਲ)

21 ਜੂਨ ਨੂੰ ਅੰਤਰ ਰਾਸ਼ਟਰੀ ਯੋਗ ਦਿਵਸ ਮਨਾਇਆ ਜਾਵੇਗਾ ਜਿਸ ਤਹਿਤ ਜ਼ਿਲ੍ਹਾ ਪੱਧਰੀ ਅਤੇ ਤਹਿਸੀਲ ਪੱਧਰੀ ਸਮਾਗਮ ਕਰਵਾਏ ਜਾਣਗੇ।

ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ ਨੇ ਇਹ ਜਾਣਕਾਰੀ ਅੱਜ ਜ਼ਿਲ੍ਹਾ ਪੱਧਰੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਮਨਾਇਆ ਜਾਵੇਗਾ ਅਤੇ ਇਸ ਵਿੱਚ ਸਮਾਜ ਦੇ ਹਰ ਇੱਕ ਵਰਗ ਤੋਂ ਲੋਕ ਭਾਗ ਲੈਣਗੇ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਦੌਰਾਨ ਭਾਗ ਲੈਣ ਵਾਲੇ ਹਾਜ਼ਰੀਨ ਨੂੰ ਯੋਗ ਅਭਿਆਸ ਕਰਵਾਇਆ ਜਾਵੇਗਾ ਅਤੇ ਤੰਦਰੁਸਤੀ ਲਈ ਯੋਗ ਅਭਿਆਸ ਕਰਨ ਦੀ ਸਿਖਲਾਈ ਦਿੱਤੀ ਜਾਵੇਗੀ। ਇਸੇ ਤਰ੍ਹਾਂ ਤਹਿਸੀਲ ਪੱਧਰ ਉੱਤੇ ਵੀ ਇਹ ਸਮਾਗਮ ਕਰਵਾਏ ਜਾਣਗੇ ਜਿਸ ਵਿੱਚ ਪਿੰਡਾਂ ਦੀਆਂ ਪੰਚਾਇਤਾਂ ਵੀ ਭਾਗ ਲੈਣਗੀਆਂ। ਇਨ੍ਹਾਂ ਸਮਾਗਮਾਂ ਦਾ ਆਯੋਜਨ ਸਬੰਧਿਤ ਉਪ ਮੰਡਲ ਮੈਜਿਸਟਰੇਟਾਂ ਵੱਲੋਂ ਕਰਵਾਇਆ ਜਾਵੇਗਾ।ਬੈਠਕ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪ੍ਰਿਤਾ ਜੌਹਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸਤਵੰਤ ਸਿੰਘ, ਉੱਪ ਮੰਡਲ ਮੈਜਿਸਟਰੇਟ ਬਰਨਾਲਾ ਹਰਪ੍ਰੀਤ ਸਿੰਘ ਅਟਵਾਲ, ਉੱਪ ਮੰਡਲ ਮੈਜਿਸਟਰੇਟ ਤਪਾ ਸਿਮਰਪ੍ਰੀਤ ਕੌਰ, ਡੀ ਐੱਸ ਪੀ ਪਰਮਜੀਤ ਸਿੰਘ ਡੋਡ ਅਤੇ ਹੋਰ ਅਫ਼ਸਰ ਹਾਜ਼ਰ ਸਨ।

              Posted By Gaganjot Goyal

3 thought on “21 ਜੂਨ ਨੂੰ ਮਨਾਇਆ ਜਾਵੇਗਾ ਅੰਤਰ ਰਾਸ਼ਟਰੀ ਯੋਗ ਦਿਵਸ , ਡਿਪਟੀ ਕਮਿਸ਼ਨਰ”
  1. Tried my luck on gojackpot3. It’s got a fun vibe and some interesting games I hadn’t seen before. Didn’t hit the jackpot, but still had a laugh. Give gojackpot3 a look if you want something different.

Leave a Reply

Your email address will not be published. Required fields are marked *