ਸੋਨੀ ਗੋਇਲ ਹੱਕ ਸੱਚ ਦੀ ਬਾਣੀ

ਪੰਜਵੀਂ,ਅੱਠਵੀਂ ਤੇ ਦਸਵੀਂ ਜਮਾਤ ਵਿੱਚੋਂ ਮੋਹਰੀ ਰਹਿਣ ਵਾਲੇ ਵਿਦਿਆਰਥੀਆਂ ਦਾ ਕੀਤਾ ਸਨਮਾਨ

ਮਜ਼ਦੂਰ ਦਿਹਾੜੇ ਮੌਕੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ*

ਬਰਨਾਲਾ, 01 ਮਈ  ਅਧਿਆਪਕ ਜਥੇਬੰਦੀ ਡੈਮੋਕ੍ਰੈਟਿਕ ਟੀਚਰਜ਼ ਫਰੰਟ ਬਰਨਾਲਾ ਵੱਲੋਂ ਗ਼ਦਰੀ ਗੁਲਾਬ ਕੌਰ ਦੀ ਸ਼ਹਾਦਤ ਸ਼ਤਾਬਦੀ ਨੂੰ ਸਮਰਪਿਤ ਕਰਵਾਈ ਗਈ ਗਿਆਰ੍ਹਵੀਂ ਡੀ.ਟੀ.ਐੱਫ. ਵਜ਼ੀਫਾ ਪ੍ਰੀਖਿਆ ਦਾ ਇਨਾਮ ਵੰਡ ਸਮਾਰੋਹ ਅੱਜ ਤਰਕਸ਼ੀਲ ਭਵਨ ਬਰਨਾਲਾ ਵਿਖੇ ਕੀਤਾ ਗਿਆ।

ਇਸ ਮੌਕੇ ਪੰਜਵੀਂ,ਅੱਠਵੀਂ ਤੇ ਦਸਵੀਂ ਜਮਾਤ ਵਿੱਚੋਂ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿੱਚੋਂ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਦੇ ਨਾਲ਼-ਨਾਲ਼ ਹਰ ਕੈਟਾਗਿਰੀ ਵਿੱਚੋਂ ਅਗਲੇ ਦਸ-ਦਸ ਵਿਦਿਆਰਥੀਆਂ ਦਾ ਵੀ ਸਨਮਾਨ ਕਰਕੇ ਹੌਂਸਲਾ ਅਫਜ਼ਾਈ ਕੀਤੀ ਗਈ।

ਇਸ ਸਨਮਾਨ ਸਮਾਰੋਹ ਮੌਕੇ ਪ੍ਰਧਾਨਗੀ ਮੰਡਲ ਵਿੱਚ ਸ਼ਾਮਲ ਜ਼ਿਲ੍ਹਾ ਪ੍ਰਧਾਨ ਰਾਜੀਵ ਕੁਮਾਰ, ਜ਼ਿਲ੍ਹਾ ਸਕੱਤਰ ਨਿਰਮਲ ਚੁਹਾਣਕੇ,ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਸੁਨੀਤਇੰਦਰ ਸਿੰਘ,ਬਲਜਿੰਦਰ ਪ੍ਰਭੂ,ਸੋਹਣ ਸਿੰਘ ਮਾਝੀ, ਗੁਰਮੀਤ ਸੁਖਪੁਰ,ਗੁਰਮੇਲ ਭੁਟਾਲ,ਸੁਖਦੀਪ ਤਪਾ,ਸੁਖਵਿੰਦਰ ਸੁੱਖ,ਸੱਤਪਾਲ ਬਾਂਸਲ, ਮਾਲਵਿੰਦਰ ਸਿੰਘ,ਅੰਮ੍ਰਿਤਪਾਲ ਕੋਟਦੁੰਨਾ ਨੇ ਸਮਾਗਮ ਦੀ ਸ਼ੁਰੂਆਤ ਵਿੱਚ ਗ਼ਦਰੀ ਗੁਲਾਬ ਕੌਰ ਨੂੰ ਸ਼ਰਧਾਂਜਲੀ ਅਰਪਿਤ ਕੀਤੀ।

ਇਸ ਉਪਰੰਤ ਸਿੱਖਿਆ ਖੇਤਰ ਨੂੰ ਦਰਪੇਸ਼ ਗੰਭੀਰ ਚੁਣੌਤੀਆਂ ਬਾਰੇ ਚਰਚਾ ਕਰਦਿਆਂ ਨਵੀਂ ਸਿੱਖਿਆ ਨੀਤੀ 2020 ਰਾਹੀਂ ਦੇਸ਼ ਅੰਦਰ ਅਨੇਕਤਾ ਵਿੱਚ ਏਕਤਾ ਦੇ ਸੰਕਲਪ ਨੂੰ ਖਤਰੇ ਪ੍ਰਤੀ ਸੁਚੇਤ ਕੀਤਾ ਤੇ ਇਸ ਨੀਤੀ ਦਾ ਵਿਰੋਧ ਕਰਨ ਦਾ ਸੁਨੇਹਾ ਦਿੱਤਾ।

ਬੁਲਾਰੇ ਦੇ ਤੌਰ ਤੇ ਜ਼ਿਲ੍ਹਾ ਕਮੇਟੀ ਮੈਂਬਰ ਸੁਖਵਿੰਦਰ ਸੁੱਖ ਨੇ ਗ਼ਦਰੀ ਗੁਲਾਬ ਕੌਰ ਦੇ ਜੀਵਨ ਤੇ ਗ਼ਦਰ ਲਹਿਰ ਵਿੱਚ ਯੋਗਦਾਨ ਬਾਰੇ ਵਿਸਥਾਰ ਸਹਿਤ ਚਰਚਾ ਕਰਦੇ ਹੋਏ ਸ਼ਹੀਦਾਂ ਦੇ ਪਾਏ ਪੂਰਨਿਆਂ ਤੇ ਚੱਲਣ ਦਾ ਸੁਨੇਹਾ ਦਿੱਤਾ।

ਮੁੱਖ ਮਹਿਮਾਨ ਸ੍ਰੀ ਸੁਨੀਤਇੰਦਰ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਨੇ ਡੀਟੀਐੱਫ ਦੇ ਇਸ ਨੇਕ ਕਾਰਜ ਦੀ ਸ਼ਲਾਘਾ ਕੀਤੀ ਅਤੇ ਬੱਚਿਆਂ ਨੂੰ ਭਵਿੱਖ ਵਿੱਚ ਮੁਕਾਬਲੇ ਦੀਆਂ ਅਜਿਹੀਆਂ ਉਸਾਰੂ ਪ੍ਰੀਖਿਆਵਾਂ ਵਿੱਚ ਵਧ ਚੜ੍ਹ ਕੇ ਸ਼ਾਮਲ ਹੋਣ ਲਈ ਉਤਸ਼ਾਹਿਤ ਕੀਤਾ।

ਮੁੱਖ ਮਹਿਮਾਨ ਤੇ ਸਮੁੱਚੀ ਜ਼ਿਲ੍ਹਾ ਕਮੇਟੀ ਵੱਲੋਂ ਬੱਚਿਆਂ ਨੂੰ ਇਨਾਮ ਰਾਸ਼ੀ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।


ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ ਦੇ ਜ਼ਿਲ੍ਹਾ ਸਕੱਤਰ ਬਲਜਿੰਦਰ ਪ੍ਰਭੂ ਨੇ ਮਜ਼ਦੂਰ ਦਿਹਾੜੇ ਮੌਕੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਤੇ ਵਿਦਿਆਰਥੀਆਂ ਨੂੰ ਉਸਾਰੂ ਸਾਹਿਤ, ਨਰੋਈਆਂ ਕਦਰਾਂ ਕੀਮਤਾਂ ਨਾਲ ਜੁੜਨ ਲਈ ਮੋਬਾਈਲ ਦੀ ਅੰਨੀ ਵਰਤੋਂ ਛੱਡ ਕੇ ਪੁਸਤਕ ਸੱਭਿਆਚਾਰ ਨਾਲ ਜੁੜਨ ਲਈ ਪ੍ਰੇਰਿਤ ਕੀਤਾ।

ਜ਼ਿਲ੍ਹਾ ਪ੍ਰਧਾਨ ਰਾਜੀਵ ਕੁਮਾਰ ਨੇ ਡੀਟੀਐੱਫ ਵਜ਼ੀਫਾ ਪ੍ਰੀਖਿਆ ਦੇ ਇਤਿਹਾਸ, ਉਦੇਸ਼ਾਂ, ਪ੍ਰਾਪਤੀਆਂ, ਚੁਣੌਤੀਆਂ ਸੰਬੰਧੀ ਵਿਚਾਰ ਪ੍ਰਗਟ ਕਰਦਿਆਂ ਅਤਿ ਆਧੁਨਿਕ ਤਕਨੀਕ ਦੇ ਯੁੱਗ ਵਿੱਚ ਅਧਿਆਪਕ ਵਿਦਿਆਰਥੀ ਦੇ ਪਵਿੱਤਰ ਰਿਸ਼ਤੇ ਸੰਬੰਧੀ ਚਰਚਾ ਕੀਤੀ।

ਇਸ ਮੌਕੇ ਕੁੱਝ ਦਾਨੀ ਸੱਜਣਾਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ ਸਟੇਜ ਸਕੱਤਰ ਦੀ ਜ਼ਿੰਮੇਵਾਰੀ ਡੀਟੀਐੱਫ ਦੇ ਜ਼ਿਲ੍ਹਾ ਸਕੱਤਰ ਨਿਰਮਲ ਚੁਹਾਣਕੇ ਵੱਲੋਂ ਨਿਭਾਈ ਗਈ।

ਇਸ ਸਮੇਂ ਪ੍ਰਿੰਸੀਪਲ ਮੇਜਰ ਸਿੰਘ,ਪ੍ਰਿੰਸੀਪਲ ਹਰਨੇਕ ਸੋਹੀ, ਪ੍ਰਿੰਸੀਪਲ ਵਰਿੰਦਰ ਸਿੰਘ, ਪ੍ਰਿੰਸੀਪਲ ਹਰੀਸ਼ ਬਾਂਸਲ, ਬਿੱਕਰ ਸਿੰਘ ਔਲਖ,ਮੈਡਮ ਅਵਿਨਾਸ਼ ਕੌਰ,ਲਖਵੀਰ ਸਿੰਘ ਠੁੱਲੀਵਾਲ, ਬਲਾਕ ਸਕੱਤਰ ਦਵਿੰਦਰ ਸਿੰਘ ਤਲਵੰਡੀ, ਰਘਵੀਰ ਕਰਮਗੜ੍ਹ,ਹੈੱਡ ਮਾਸਟਰ ਪ੍ਰਦੀਪ ਕੁਮਾਰ,ਜਗਸੀਰ ਬਖਤਗੜ੍ਹ,ਜਸਵੀਰ ਭੋਤਨਾ, ਕੁਲਦੀਪ ਕੌਰ,ਸੁਨੀਤਾ ਰਾਣੀ, ਕੁਲਦੀਪ ਸੰਘੇੜ੍ਹਾ,ਪਲਵਿੰਦਰ ਠੀਕਰੀਵਾਲਾ,ਸੁਨੀਲ ਕੁਮਾਰ,ਜਗਰੰਟ ਸਿੰਘ, ਵਰਿੰਦਰ ਕੁਮਾਰ,ਹਰਬਚਨ ਹੰਢਿਆਇਆ,ਪਰਦੀਪ ਬਖਤਗੜ੍ਹ, ਬਲਜਿੰਦਰ ਅਕਲੀਆ,ਪਰਮਜੀਤ ਕੱਟੂ, ਭੁਪਿੰਦਰ ਸੇਖਾ,ਜਸ਼ਪਾਲ ਬਾਹੀਆ,ਗਜਿੰਦਰ ਸਿੰਘ ਤੋਂ ਇਲਾਵਾ ਚਾਨਣ ਸਿੰਘ,ਗੁਲਵੰਤ ਸਿੰਘ,ਅਜਮੇਰ ਕਾਲਸਾਂ,ਹਰਚਰਨ ਚਾਹਲ,ਮਨਜਿੰਦਰ ਸਿੰਘ, ਜਗਜੀਤ ਠੀਕਰੀਵਾਲਾ ਅਤੇ ਵਜ਼ੀਫਾ ਪ੍ਰੀਖਿਆ ਵਿੱਚ ਮੋਹਰੀ ਰਹਿਣ ਵਾਲੇ ਵਿਦਿਆਰਥੀਆਂ ਦੇ ਮਾਪੇ ਹਾਜ਼ਰ ਸਨ।

4 thought on “ਡੈਮੋਕ੍ਰੈਟਿਕ ਟੀਚਰਜ਼ ਫਰੰਟ ਵੱਲੋਂ 11ਵੀਂ ਵਜ਼ੀਫ਼ਾ ਪ੍ਰੀਖਿਆ ਦਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ”
  1. Navigating the online casino world can be overwhelming but this site makes everything so straightforward. I love how the homepage shows exactly what is trending and the search feature helps me find new games instantly. The staff goes out of their way to make sure I feel welcomed and valued as a member. Truly a top tier destination for casual and regular gamblers alike. idqt777h5

Leave a Reply

Your email address will not be published. Required fields are marked *