ਸੋਨੀ ਗੋਇਲ ਬਰਨਾਲਾ
ਵੱਲੋਂ ਮਾਣਯੋਗ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ ਅਤੇ ਡਾ. ਜਸਬੀਰ ਸਿੰਘ ਔਲਖ ਸਿਵਲ ਸਰਜਨ ਬਰਨਾਲਾ ਦੀ ਯੋਗ ਅਗਵਾਈ ਅਧੀਨ ਐਸ. ਐਮ ਓ ਡਾ ਸਤਵੰਤ ਸਿੰਘ ਔਜਲਾ ਜੀ ਦੀ ਰਹਿਨੁਮਾਈ ਹੇਠ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ,ਸੀ.ਐਚ.ਸੀ. ਧਨੋਲਾ ਵਿਖੇ ਗਰਭਵਤੀ ਔਰਤਾਂ ਦੇ ਮੈਡੀਕਲ ਚੈੱਕ ਅੱਪ ਲਈ ਜਾਂਚ ਕੈਂਪ ਲਗਾਇਆ ਗਿਆ ।

ਸਿਵਲ ਸਰਜਨ ਡਾ. ਜਸਬੀਰ ਸਿੰਘ ਔਲਖ਼ ਜੀ ਦੱਸਿਆ ਸਿਹਤ ਵਿਭਾਗ ਵੱਲੋਂ ਮੁਹਿੰਮ ਦੌਰਾਨ ਵਿਸ਼ੇਸ਼ ਕੈਂਪਾ ਰਾਹੀਂ ਔਰਤਾਂ ਰੋਗਾਂ ਦੇ ਮਾਹਿਰ ਡਾਕਟਰ ਵੱਲੋਂ ਜਿਲਾ ਬਰਨਾਲਾ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵ ਸਮਰਪਿਤ ਗਰਭਵਤੀ ਔਰਤਾਂ ਦਾ ਮੈਡੀਕਲ ਚੈਕਅੱਪ,ਟੈਸਟ ਅਤੇ,ਮੁਫਤ ਦਵਾਈਆਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ ।

ਸਿਵਲ ਸਰਜਨ ਡਾਂ ਜਸਬੀਰ ਸਿੰਘ ਔਲਖ਼ ਡਾ. ਹਰਕਮਲ ਨੇ ਗਰਭਵਤੀ ਔਰਤਾਂ ਦੀ ਜਾਂਚ ਕੀਤੀ।
ਇਸ ਕੈਂਪ ਵਿਚ 90 ਗਰਭਵਤੀ ਔਰਤਾਂ ਦੀ ਜਾਂਚ ਕੀਤੀ ਗਈ ਇਸ ਦੌਰਾਨ 35 ਹਾਈ ਰਿਸਕ ਗਰਭਵਤੀ ਔਰਤਾਂ ਦੀ ਪਹਿਚਾਣ ਕੀਤੀ ਗਈ।

ਡਾ ਔਲ਼ਖ ਨੇ ਦੱਸਿਆ ਕਿ ਇੰਨਾਂ ਵਿਸ਼ੇਸ਼ ਕੈਂਪਾ ਵਿੱਚ ਸਿਹਤ ਵਿਭਾਗ ਵੱਲੋਂ ਗਰਭਵਤੀ ਔਰਤਾਂ ਨੂੰ ਮੁਫਤ ਸੇਵਾਵਾਂ , ਜਣੇਪੇ ਦੌਰਾਨ ਦਿੱਤੀਆਂ ਜਾਣ ਵਾਲੀਆਂ ਸਿਹਤ ਸੇਵਾਵਾਂ ਪ੍ਰਤੀ , ਪੋਸ਼ਟਿਕ ਭੋਜਨ ਖਾਣ ਅਤੇ ਮਾਹਿਰ ਡਾਕਟਰਾਂ ਦੀ ਸਲਾਹ ਲੈਣ ਲਈ ਜਾਗਰੂਕ ਕੀਤਾ ਜਾਂਦਾ ਹੈ ਤਾਂ ਜੋ ਜਣੇਪੇ ਸਮੇਂ ਜਾਂ ਬਾਅਦ ਵਿੱਚ ਮਰੀਜ਼ ਨੂੰ ਕੋਈ ਤਕਲੀਫ ਨਾਂ ਹੋਵੇ।

ਸਿਵਲ ਸਰਜਨ ਸਾਹਿਬ ਬਰਨਾਲਾ ਨੇ ਕਿਹਾ ਕਿ ਜੱਚਾ ਬੱਚਾ ਦੀ ਤੰਦਰੁਸਤ ਸਿਹਤ ਲਈ ਸੰਸਥਾਗਤ ਜਣੇਪਾ ਹੀ ਕਰਵਾਉਣਾ ਚਾਹੀਦਾ ਹੈ ਅਤੇ ਗਰਭਵਤੀਆਂ ਨੂੰ ਸਰਕਾਰੀ ਹਸਪਤਾਲਾਂ ਵਿਚ ਮਿਲਣ ਵਾਲੀਆਂ ਮੁਫਤ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ।
Posted By SonyGoyal






