ਸੋਨੀ ਗੋਇਲ ਬਰਨਾਲਾ
ਐਸ.ਡੀ.ਐਮ ਬਰਨਾਲਾ, ਡਿਪਟੀ ਡਾਇਰੈਕਟਰਾਂ ਅਤੇ ਪ੍ਰਿੰਸੀਪਲਾਂ ਵੱਲੋਂ ਵਿਸ਼ੇਸ਼ ਸਨਮਾਨ

ਪਿਛਲੇ ਦਿਨੀਂ ਸੰਤ ਬਾਬਾ ਅਤਰ ਸਿੰਘ ਸਰਕਾਰੀ ਪੌਲੀਟੈਕਨਿਕ ਕਾਲਜ ਬਡਬਰ (ਬਰਨਾਲਾ) ਵਿਖੇ ਸਮੂਹ ਸਟਾਫ ਮੈਂਬਰਾਂ ਵੱਲੋਂ ਪ੍ਰਿੰਸੀਪਲ ਯਾਦਵਿੰਦਰ ਸਿੰਘ ਦੀ ਸੇਵਾ ਮੁਕਤੀ ਲਈ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ

ਜਿਸ ਵਿੱਚ ਐਸ.ਡੀ.ਐਮ. ਬਰਨਾਲਾ ਸ: ਗੋਪਾਲ ਸਿੰਘ, ਮੁੱਖ ਦਫ਼ਤਰ ਚੰਡੀਗੜ੍ਹ ਤੋਂ ਡਿਪਟੀ ਡਾਇਰੈਕਟਰ ਸ੍ਰੀ ਨਵਦੀਪ ਸਿੰਘ, ਸ੍ਰੀ ਜਗਦੀਪ ਸਿੰਘ ਸਿੱਧੂ, ਸ੍ਰੀ ਹਰਜੀਤਪਾਲ ਸਿੰਘ, ਸ੍ਰੀ ਗੁਰਮੇਲ ਸਿੰਘ ਅਤੇ ਪੰਜਾਬ ਦੇ ਵੱਖ ਵੱਖ ਕਾਲਜਾਂ ਤੋਂ ਆਏ ਪ੍ਰਿੰਸੀਪਲ ਸ੍ਰੀ ਹਰਜਿੰਦਰ ਸਿੰਘ ਸੈਣੀ, ਸ੍ਰੀ ਰਵਿੰਦਰ ਸਿੰਘ ਹੁੰਦਲ, ਸ੍ਰੀ ਸੁਰੇਸ਼ ਕੁਮਾਰ, ਅਤੇ ਸ੍ਰੀਮਤੀ ਅਨੁਜਾ ਗੋਪਾਲ ਵਿਸ਼ੇਸ਼ ਤੌਰ ‘ਤੇ ਪਹੁੰਚੇ।

ਵਿਦਾਇਗੀ ਪਾਰਟੀ ਵਿੱਚ ਉਨ੍ਹਾਂ ਦੇ ਪਰਵਾਰਿਕ ਮੈਂਬਰ ਵੀ ਮੌਜੂਦ ਸਨ।
ਇਸ ਮੌਕੇ ਪ੍ਰਿੰਸੀਪਲ ਯਾਦਵਿੰਦਰ ਸਿੰਘ ਨੇ ਜਿੱਥੇ ਸਟਾਫ ਨੂੰ ਵਿਦਾਇਗੀ ਪਾਰਟੀ ਦੇਣ ਤੇ ਧੰਨਵਾਦ ਕੀਤਾ।

ਇਸ ਮੌਕੇ ਉਪਰੋਕਤ ਤੋਂ ਇਲਾਵਾ ਕਾਲਜ ਦੇ ਫਕੈਲਟੀ ਮੈਂਬਰ ਸ੍ਰੀ ਮੁਨੀਸ਼ ਕੁਮਾਰ, ਸ੍ਰੀ ਲਖਵਿੰਦਰ ਸਿੰਘ, ਸ੍ਰੀ ਖੁਸ਼ਪ੍ਰੀਤ ਸਿੰਘ, ਸ੍ਰੀ ਲਵਪ੍ਰੀਤ ਸਿੰਘ, ਸ੍ਰੀ ਦੀਪਕ ਜਿੰਦਲ, ਸ੍ਰੀ ਅਮਰੀਕ ਸਿੰਘ ਤੋਂ ਇਲਾਵਾ ਸ੍ਰੀ ਨੌਨਿਹਾਲ ਸਿੰਘ, ਸ੍ਰੀਮਤੀ ਸਰਬਜੀਤ ਕੌਰ, ਲਾਇਬ੍ਰੇਰੀਅਨ ਤੋਂ ਇਲਾਵਾ ਸਮੂਹ ਸਟਾਫ ਮੈਂਬਰ ਹਾਜਰ ਰਹੇ।
Posted By SonyGoyal






