ਮਨਿੰਦਰ ਸਿੰਘ, ਬਰਨਾਲਾ
ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਬੀ.ਵੌਕ ਜੇਐਮਟੀ (ਜਰਨਲਿਜ਼ਮ ਐਂਡ ਮਲਟੀਮੀਡੀਆ ਟੈਕਨਾਲੋਜ਼ੀ) ਦੇ ਚੌਥੇ ਸਮੈਸਟਰ ਦਾ ਨਤੀਜਾ ਐਲਾਨਿਆ ਗਿਆ ਹੈ।
ਜਿਸ ਵਿੱਚ ਐੱਸ.ਡੀ ਕਾਲਜ ਬਰਨਾਲਾ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਮੁਖੀ ਪ੍ਰੋ. ਗਰਪ੍ਰਵੇਸ਼ ਸਿੰਘ ਨੇ ਦੱਸਿਆ ਕਿ ਇਹਨਾਂ ਨਤੀਜਿਆਂ ਵਿੱਚ ਸੋਨੂੰ ਉਪਲ ਨੇ 8.20 ਸੀਜੀਪੀਏ ਅੰਕ ਲੈ ਕੇ ਯੂਨੀਵਰਸਿਟੀ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ।
ਜਦਕਿ ਨੈਨਸੀ 8.0 ਅੰਕ ਲੈ ਕੇ ਦੂਜੇ ਅਤੇ ਬਲਕਰਨ ਸਿੰਘ 7.8 ਅੰਕ ਲੈ ਕੇ ਤੀਜੇ ਸਥਾਨ ’ਤੇ ਰਹੇ ਹਨ।
ਉਹਨਾਂ ਦੱਸਿਆ ਕਿ ਬਾਕੀ ਵਿਦਿਆਰਥੀਆਂ ਦਾ ਨਤੀਜਾ ਵੀ ਸ਼ਾਨਦਾਰ ਰਿਹਾ ਹੈ।
ਬੀ.ਵੌਕ ਜੇਐਮਟੀ ਦੇ ਸ਼ਾਨਦਾਰ ਨਤੀਜੇ ਉਪਰ ਐੱਸ.ਡੀ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਅਨੀਸ਼ ਪ੍ਰਕਾਸ਼, ਉਪ ਪ੍ਰਧਾਨ ਸ੍ਰੀ ਨਰੇਸ਼ ਸਿੰਗਲਾ, ਜਨਰਲ ਸਕੱਤਰ ਸ੍ਰੀ ਜਤਿੰਦਰ ਨਾਥ ਸ਼ਰਮਾ, ਡਾਇਰੈਕਟਰ ਸ੍ਰੀ ਹਰਦਿਆਲ ਸਿੰਘ ਅੱਤਰੀ, ਵਿੱਤ ਸਕੱਤਰ ਡਾ. ਮੁਕੰਦ ਲਾਲ ਬਾਂਸਲ ਅਤੇ ਪ੍ਰਿੰਸੀਪਲ ਡਾ. ਰਮਾ ਸ਼ਰਮਾ ਵਲੋਂ ਵਿਦਿਆਰਥੀਆਂ ਅਤੇ ਸਟਾਫ਼ ਨੂੰ ਵਧਾਈ ਦਿੱਤੀ ਗਈ।
Posted By SonyGoyal






