ਯੂਨੀਵਿਜ਼ਨ ਨਿਊਜ਼ ਇੰਡੀਆ, ਨਕੋਦਰ
ਸਰਕਾਰੀ ਪ੍ਰਾਇਮਰੀ ਸਕੂਲ, ਭੋਡੀਪੁਰ ਵਿਖੇ ਵਿਦਿਆਰਥੀਆਂ ਵਿੱਚ ਪੰਜਾਬ ਦੇ ਮਾਰਸ਼ਲ ਆਰਟ ‘ਗੱਤਕੇ’ ਬਾਰੇ ਜਾਗਰੂਕ ਕਰਨ ਹਿੱਤ ਇੱਕ ਰੋਜ਼ਾ ਵਰਕਸ਼ਾਪ ਕਰਵਾਈ ਗਈ।
ਜਿਸ ਵਿੱਚ ਰੁਕਮਨਦੀਪ ਸਿੰਘ ਖ਼ਾਲਸਾ ਹੁਰਾਂ ਗੱਤਕਾ ਮਾਹਰ ਵਜੋਂ ਭੂਮਿਕਾ ਨਿਭਾਉਂਦਿਆਂ ਪਲਾਂ ਵਿੱਚ ਹੀ ਵਿਦਿਆਰਥੀਆਂ ਨੂੰ ਗੱਤਕੇ ਪ੍ਰਤੀ ਚੇਤੰਨ ਕਰਕੇ ਦਿਲਚਸਪੀ ਵਧਾਈ ਅਤੇ ਗੱਤਕੇ ਦੇ ਗੁਰ ਦੱਸੇ।
ਇਸ ਮੌਕੇ ਸਕੂਲ ਮੁਖੀ ਜਸਵੀਰ ਸਿੰਘ ‘ਸ਼ਾਇਰ’ ਹੁਰਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਦਿਆਰਥੀਆਂ ਦੀ ਪੁਰਜ਼ੋਰ ਮੰਗ ‘ਤੇ ਗੱਤਕੇ ਸੰਬੰਧੀ ਕਰਵਾਈ ਗਈ ਇੱਕ ਰੋਜ਼ਾ ਵਰਕਸ਼ਾਪ ਵਿੱਚ ਵਿਦਿਆਰਥੀਆਂ ਦਾ ਉਤਸ਼ਾਹ ਵੇਖਣ ਵਾਲ਼ਾ ਸੀ।
ਉਨ੍ਹਾਂ ਇਹ ਵੀ ਦੱਸਿਆ ਕਿ ਸਮੇਂ ਸਮੇਂ ਸਕੂਲ ਵਲੋਂ ਸਿੱਖਿਆ ਦੇ ਨਾਲ਼ ਨਾਲ਼ ਸਹਿ-ਸਿੱਖਿਅਕ ਗਤੀਵਿਧੀਆਂ ਕਰਵਾ ਕੇ ਵਿਦਿਆਰਥੀਆਂ ਦੇ ਬਹੁ-ਪੱਖੀ ਵਿਕਾਸ ਲਈ ਬਣਦੀ ਭੂਮਿਕਾ ਨਿਭਾਈ ਜਾਂਦੀ ਹੈ।
ਆਖ਼ਰ ਵਿੱਚ ਰੁਕਮਨਦੀਪ ਸਿੰਘ ਖ਼ਾਲਸਾ ਹੁਰਾਂ ਨੂੰ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਜਸਵੀਰ ਸਿੰਘ, ਅਮਨਦੀਪ ਕੌਰ, ਐੱਸ.ਐੱਮ.ਸੀ. ਦੇ ਚੇਅਰਮੈਨ ਅਮਰਜੀਤ ਕੌਰ, ਆਂਗਣਵਾੜੀ ਵਰਕਰ ਪਵਨਪ੍ਰੀਤ ਕੌਰ (ਮੂਸੇਵਾਲ) ਤੇ ਸਰਬਜੀਤ ਕੌਰ ਤੋਂ ਇਲਾਵਾ ਸਮੂਹ ਵਿਦਿਆਰਥੀ ਹਾਜ਼ਰ ਸਨ।
Posted By SonyGoyal






