ਮਨਿੰਦਰ ਸਿੰਘ, ਬਰਨਾਲਾ
ਐਸਜੀਪੀਸੀ ਚੋਣਾਂ ਅਤੇ ਵਾਰਡ ਪੱਧਰ ਦੀਆਂ ਕਮੇਟੀਆਂ ਬਨਾਉਣ ਸੰਬੰਧੀ ਕੀਤੀਆਂ ਵਿਚਾਰਾਂ
8 ਦਸੰਬਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਦੀਆਂ ਤਿਆਰੀਆਂ ਅਤੇ ਵਾਰਡ ਪੱਧਰ ਦੀਆਂ ਨਵੀਆਂ ਕਮੇਟੀਆਂ ਬਨਾਉਣ ਸੰਬੰਧੀ ਵਿਚਾਰ ਚਰਚਾ ਕਰਨ ਲਈ ਅੱਜ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਸ਼ਹਿਰੀ ਜਥੇਬੰਦੀ ਧਨੌਲਾ ਦੀ ਇੱਕ ਅਹਿਮ ਮੀਟਿੰਗ ਹੋਈ।
ਮੀਟਿੰਗ ਵਿੱਚ ਪਾਰਟੀ ਦੇ ਪ੍ਰਬੰਧਕੀ ਸਕੱਤਰ ਹਰਿੰਦਰ ਸਿੰਘ ਔਲਖ ਤੇ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਦਰਸ਼ਨ ਸਿੰਘ ਮੰਡੇਰ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਸ. ਮੰਡੇਰ ਨੇ ਕਿਹਾ ਕਿ ਸਿੱਖ ਕੌਮ ਸਮੇਤ ਘੱਟ ਗਿਣਤੀ ਵਰਗਾਂ ਦੇ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਮਸਲਿਆਂ ਦੇ ਪੱਕੇ ਹੱਲ ਲਈ ਸਿੱਖ ਕੌਮ ਦੇ ਜਰਨੈਲ ਸ. ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦਾ ਸਾਥ ਦੇਣਾ ਬਹੁਤ ਜਰੂਰੀ ਹੈ।
ਪਾਰਟੀ ਦੀ ਮਜਬੂਤੀ ਲਈ ਐਮ.ਪੀ. ਚੋਣਾਂ ਦੇ ਨਾਲ-ਨਾਲ ਐਸ.ਜੀ.ਪੀ.ਸੀ. ਦੀਆਂ ਚੋਣਾਂ ਵਿੱਚ ਜਿੱਤ ਦਰਜ ਕਰਨਾ ਵੀ ਜਰੂਰੀ ਹੈ।
ਇਸ ਲਈ ਸ. ਸਿਮਰਨਜੀਤ ਸਿੰਘ ਮਾਨ ਦੀ ਲੋਕ ਪੱਖੀ ਸੋਚ ਨੂੰ ਘਰ-ਘਰ ਪਹੁੰਚਾਉਣਾ ਸਮੇਂ ਦੀ ਅਹਿਮ ਲੋੜ ਹੈ।
ਜਿਸਦੇ ਲਈ ਵਾਰਡ ਅਤੇ ਪਿੰਡ ਪੱਧਰ ਦੀਆਂ ਕਮੇਟੀਆਂ ਦਾ ਗਠਨ ਕੀਤਾ ਜਾਵੇ।
ਮੀਟਿੰਗ ਵਿੱਚ ਹਾਜਰ ਜਥੇਬੰਦੀ ਦੇ ਆਗੂਆਂ ਨੇ ਭਰੋਸਾ ਦਿੱਤਾ ਕਿ ਉਹ ਜਲਦੀ ਹੀ ਵਾਰਡ ਪੱਧਰ ਦੀਆਂ ਇਕਾਈਆਂ ਦੇ ਗਠਨ ਦਾ ਕੰਮ ਪੂਰਾ ਕਰਕੇ ਪਾਰਟੀ ਦੀ ਮਜਬੂਤੀ ਵਿੱਚ ਆਪਣਾ ਯੋਗਦਾਨ ਪਾਉਣਗੇ।
ਇਸ ਮੌਕੇ ਜ਼ਿਲ੍ਹਾ ਸੋਸ਼ਲ ਮੀਡੀਆ ਇੰਚਾਰਜ ਗੁਰਦਿੱਤ ਸਿੰਘ, ਜਥੇਬੰਦਕ ਸਕੱਤਰ ਧਨੌਲਾ ਹਰਿੰਦਰਜੀਤ ਸਿੰਘ ਢੀਂਡਸਾ, ਯੂਥ ਵਿੰਗ ਪ੍ਰਧਾਨ ਕੋਮਲਦੀਪ ਸਿੰਘ ਧਨੌਲਾ, ਸੋਸ਼ਲ ਮੀਡੀਆ ਇੰਚਾਰਜ ਅਮਨਦੀਪ ਸਿੰਘ, ਕਿਸਾਨ ਵਿੰਗ ਦੇ ਪ੍ਰਧਾਨ ਗੁਰਜੰਟ ਸਿੰਘ ਭਾਊ, ਜ਼ਿਲ੍ਹਾ ਕਿਸਾਨ ਮਜਦੂਰ ਵਿੰਗ ਪ੍ਰਧਾਨ ਗੁਰਤੇਜ ਸਿੰਘ ਅਸਪਾਲ, ਸੰਤ ਭਿੰਡਰਾਂ ਵਾਲੇ ਕਲੱਬ ਦੇ ਪ੍ਰਧਾਨ ਜਸਪ੍ਰੀਤ ਸਿੰਘ ਜੱਸੀ, ਜਰਨਲ ਸਕੱਤਰ ਗੁਰਪ੍ਰੀਤ ਸਿੰਘ ਸਿੱਧੂ, ਅਮਨਦੀਪ ਸਿੰਘ, ਇੰਦਰਜੀਤ ਸਿੰਘ, ਗੁਰਵਿੰਦਰ ਸਿੰਘ, ਨਿਰਮਲ ਸਿੰਘ ਢਿੱਲੋਂ, ਮਹਿੰਦਰ ਸਿੰਘ ਸਰਾਓ ਸਮੇਤ ਪਾਰਟੀ ਦੇ ਹੋਰ ਆਗੂ ਅਤੇ ਵਰਕਰ ਹਾਜਰ ਸਨ।
Posted By SonyGoyal






