ਸ਼੍ਰੀ ਅੰਮ੍ਰਿਤਸਰ, ਕ੍ਰਿਸ਼ਨ ਸਿੰਘ ਦੁਸਾਂਝ
ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਸਲਾਨਾ ਸ਼ਹੀਦੀ ਜੋੜ ਮੇਲੇ ਦੇ ਸਬੰਧ ਵਿਚ ਗੁਰਦੁਆਰਾ ਬਾਬਾ ਜੀਵਨ ਸਿੰਘ ਘੰਣੂਪੁਰ ਤੋਂ ਮਹਾਨ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਸਮੁੱਚੀ ਅਗਵਾਈ ਹੇਠ ਸਜਾਇਆ ਗਿਆ।
ਨਗਰ ਕੀਰਤਨ ਦਾ ਵੱਖ-ਵੱਖ ਥਾਵਾਂ ‘ਤੇ ਪਹੁੰਚਣ ਸਮੇਂ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਰਿਆਦਾ ਨੂੰ ਮੁੱਖ ਰੱਖਦੇ ਹੋਏ ਸੰਗਤਾਂ ਵੱਲੋਂ ਸਾਫ-ਸਫਾਈ ਦਾ ਵਿਸ਼ੇਸ਼ ਪ੍ਰਬੰਧ ਕੀਤੇ ਗਏ।
ਇਸ ਨਗਰ ਕੀਰਤਨ ਦਾ ਖੰਡਵਾਲਾ ਵਿੱਖੇ ਪਹੁੰਚਣ ਸਮੇਂ ਆਮ ਆਦਮੀ ਪਾਰਟੀ ਦੇ ਆਗੂ ਸ. ਸੁਰਜੀਤ ਸਿੰਘ ਮੱਲ੍ਹੀ, ਸੋਨੂੰ ਖੰਡਵਾਲਾ ਆਦਿ ਸੰਗਤਾਂ ਵੱਲੋਂ ‘ਬੋਲੋ ਸੋ ਨਿਹਾਲ’ ਦੇ ਜੈਕਾਰਿਆਂ ਅਤੇ ਫੁੱਲਾਂ ਦੀ ਵਰਖਾ ਕਰਕੇ ਨਿੱਘਾ ਸਵਾਗਤ ਕੀਤਾ ਗਿਆ।
ਇਸ ਮੌਕੇ ਸ. ਮੱਲ੍ਹੀ ਨੇ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਪੰਜ ਪਿਆਰੇ ਸਾਹਿਬਾਨਾਂ ਨੂੰ ਸਿਰੋਪਾਓ ਭੇਂਟ ਕਰਦਿਆਂ ਕਿਹਾ ਕਿ ਸਾਨੂੰ ਆਪਣੇ ਗੁਰੂਆਂ ਸਾਹਿਬਾਨਾਂ ਅਤੇ ਸ਼ਹੀਦ ਸਿੰਘਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਣ ਦੇ ਨਾਲ-ਨਾਲ ਆਪਣੇ ਬੱਚਿਆਂ ਨੂੰ ਸਿੱਖ ਇਤਿਹਾਸ ਤੋਂ ਜਾਣੂ ਕਰਵਾਉਂਣਾ ਚਾਹੀਦਾ ਹੈ ਅਤੇ ਜੋ ਕੌਮਾਂ ਆਪਣਾ ਵੱਡਮੁੱਲਾ ਇਤਿਹਾਸ ਭੁੱਲ ਜਾਂਦੀਆਂ ਹਨ, ਉਹ ਕੌਮਾਂ ਕਦੇ ਜਿਉਂਦੀਆਂ ਨਹੀਂ ਰਹਿ ਸਕਦੀਆਂ।
ਕੈਪਸ਼ਨ: ਨਗਰ ਕੀਰਤਨ ‘ਚ ਸ਼ਾਮਿਲ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕਰਦੇ ਹੋਏ ਸ. ਸਰਜੀਤ ਸਿੰਘ ਮੱਲ੍ਹੀ ਤੇ ਹੋਰ ਸੰਗਤਾਂ।






